ਵਫ਼ਦ ਦੇ ਆਗੂ ਸ. ਰਾਜਪਾਲ ਸਿੰਘ ਬਾਠ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਖੁਸ਼ੀ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਨਿਊ ਜਰਸੀ-ਇੰਡੀਆ ਕਮਿਸ਼ਨ ਵਿੱਚ ਸਮੂਹ ਭਾਈਚਾਰਿਆਂ ਦੇ ਲੋਕ ਸ਼ਾਮਲ ਹਨ ਅਤੇ ਇਸ ਕਮਿਸ਼ਨ ਦਾ ਕੰਮ ਆਪਸੀ ਕਾਰੋਬਾਰ, ਸੱਭਿਆਚਾਰ ਤੇ ਸਿੱਖਿਆ ਦੇ ਖੇਤਰ ਵਿੱਚ ਮੌਕਿਆਂ ਦੀ ਭਾਲ ਕਰਕੇ ਸਾਂਝ ਮਜ਼ਬੂਤ ਕਰਨਾ ਹੈ।

ਵਫ਼ਦ ਦਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਮੈਂਬਰ ਸ. ਗੁਰਮੀਤ ਸਿੰਘ ਬੂਹ ਨੇ ਸ੍ਰੀ ਦਰਬਾਰ ਸਾਹਿਬ ਪੁੱਜਣ ਉੱਤੇ ਸਵਾਗਤ ਤੇ ਸਨਮਾਨ ਕੀਤਾ
Credit: SGPC