ਵਰਣਨਯੋਗ ਹੈ ਕਿ ਹਾਲ ਹੀ ਵਿਚ ਇਕ ਅਮਰੀਕੀ ਅਖਬਾਰ ਨੇ ਖਾਲਿਸਤਾਨੀ ਵੱਖਵਾਦੀ ਅਤੇ ਅਮਰੀਕੀ-ਕੈਨੇਡੀਅਨ ਨਾਗਰਿਕ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਅਸਫਲ ਸਾਜ਼ਿਸ਼ ਵਿਚ ਭਾਰਤ ਦੀ ਖੁਫੀਆ ਏਜੰਸੀ ਨੂੰ ਦੋਸ਼ੀ ਠਹਿਰਾਇਆ ਸੀ। ਹਾਲਾਂਕਿ, ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵਾਸ਼ਿੰਗਟਨ ਪੋਸਟ ਵਿੱਚ ਪ੍ਰਕਾਸ਼ਿਤ ਖਬਰ 'ਤੇ ਨਿਸ਼ਾਨਾ ਸਾਧਿਆ ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਉਸ ਸਮੇਂ ਦੇ ਰਾਅ ਦੇ ਮੁਖੀ ਸਾਮੰਤ ਗੋਇਲ ਨੇ ਨਿਊਯਾਰਕ ਵਿੱਚ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਸੀ।

ਭਾਰਤ ਅਮਰੀਕਾ, ਜਾਪਾਨ ਅਤੇ ਆਸਟਰੇਲੀਆ ਦੇ ਨਾਲ ਕਵਾਡ ਦਾ ਮੈਂਬਰ ਹੈ ਅਤੇ ਚੀਨ ਦੇ ਫੌਜੀ ਨਿਰਮਾਣ ਦਾ ਮੁਕਾਬਲਾ ਕਰਨ ਲਈ ਭਾਰਤ-ਪ੍ਰਸ਼ਾਂਤ ਖੇਤਰ ਵਿੱਚ ਇੱਕ ਪ੍ਰਮੁੱਖ ਰੱਖਿਆ ਸਹਿਯੋਗੀ ਵਜੋਂ ਦੇਖਿਆ ਜਾਂਦਾ ਹੈ
Credit: FILE