ਸ਼੍ਰੋਮਣੀ ਅਕਾਲੀ ਦਲ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਮਜੀਠੀਆ ਖਿਲਾਫ਼ ਪਾਰਟੀ ਦੇ ਫੇਸਬੁੱਕ ਪੇਜ ’ਤੇ ਜਾਰੀ ਬਿਆਨ ਤੋਂ ਕਿਨਾਰਾ। ਮਜੀਠੀਆ ਤੇ ਹੋਰ ਆਗੂਆਂ ਨੇ ਕਿਹਾ, “ਪਿਛਲੇ ਦਿਨਾਂ ਦੇ ਘਟਨਾਕ੍ਰਮ ਕਰਕੇ ਜੋ ਕੱਲ੍ਹ (7 ਮਾਰਚ) ਦਾ ਫੈਸਲਾ (ਸ਼੍ਰੋਮਣੀ ਕਮੇਟੀ) ਅੰਤ੍ਰਿੰਗ ਕਮੇਟੀ ਨੇ ਕੀਤਾ ਹੈ ਉਸ ਨਾਲ ਸਿੱਖ ਸੰਗਤ ਦੇ ਅਤੇ ਸਾਡੇ ਮਨਾਂ ਨੂੰ ਬਹੁਤ ਡੂੰਘੀ ਠੇਸ ਪਹੁੰਚੀ ਹੈ। ਗੁਰੂ ਸਾਹਿਬ ਜੀ ਨੇ ਸੰਗਤ ਨੂੰ ਵੀ ਗੁਰੂ ਦਾ ਰੁਤਬਾ ਦਿੱਤਾ ਹੈ ਉਸ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਅਸੀਂ ਇਸ ਫੈਸਲੇ ਨਾਲ ਸਹਿਮਤ ਨਹੀਂ ਹਾਂ।”

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਸਿੰਘ ਢਿੱਲੋਂ ਤੇ ਹੋਰ
Credit: ਫੇਸਬੁੱਕ/ਸ਼ਰਨਜੀਤ ਸਿੰਘ ਢਿੱਲੋਂ