ADVERTISEMENTs

ਅੰਮ੍ਰਿਤਪਾਲ ਸਿੰਘ ਦੇ 38 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ 'ਚ ਕੀਤਾ ਗਿਆ ਪੇਸ਼

ਪੇਸ਼ੀ ਦੌਰਾਨ ਪੁਲਿਸ ਅਤੇ ਪਰਿਵਾਰਕ ਮੈਂਬਰਾਂ 'ਚ ਹੋਈ ਬਹਿਸਬਾਜੀ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਲਗਭਗ 40 ਦੇ ਕਰੀਬ  ਸਾਥੀਆਂ ਨੂੰ 31 ਜੁਲਾਈ ਨੂੰ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਪੇਸ਼ ਕੀਤਾ ਗਿਆ। ਇਨ੍ਹਾਂ ਵਿੱਚੋਂ ਕਈ ਐਨਐਸਏ ਤਹਿਤ ਅਸਾਮ ਦੀ ਜੇਲ ਵਿੱਚ ਬੰਦ ਸਨ। ਪੇਸ਼ੀ ਦੌਰਾਨ ਕੋਰਟ ਵਿੱਚ ਕਾਫੀ ਹਲਚਲ ਦੇਖਣ ਨੂੰ ਮਿਲੀ। ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਪੁਲਿਸ ਅਧਿਕਾਰੀਆਂ ਵਿੱਚ ਝੜਪ ਵਰਗਾ ਮਾਹੌਲ ਬਣ ਗਿਆ।

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੇ ਵਕੀਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਦੇ ਮੁਕਦਮਿਆਂ ਵਿੱਚ ਚਾਰਜ ਫਾਈਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅਜਿਹੀਆਂ ਧਾਰਾਵਾਂ ਜਿਵੇਂ ਕਿ ਧਾਰਾ 307 ਅਤੇ ਹੋਰ ਗੰਭੀਰ ਕਾਨੂੰਨੀ ਧਾਰਾਵਾਂ ਹੇਠ ਇਹ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਕੇਸ ਝੂਠੇ ਹਨ। ਅੰਮ੍ਰਿਤਪਾਲ ਸਿੰਘ ਦੇ ਇਲਾਵਾ ਸਾਰੇ ਸਾਥੀਆਂ ਨੂੰ ਮੁੜ ਜੇਲ ਭੇਜਣ ਦੀ ਪ੍ਰਕਿਰਿਆ ਚੱਲ ਰਹੀ ਹੈ। ਅਗਲੀ ਤਾਰੀਖ ਵੀ ਜਲਦ ਆਉਣ ਦੀ ਸੰਭਾਵਨਾ ਹੈ, ਪਰ ਸੁਰੱਖਿਆ ਕਾਰਨਾਂ ਕਰਕੇ ਉਸ ਬਾਰੇ ਖੁਲਾਸਾ ਨਹੀਂ ਕੀਤਾ ਗਿਆ।

ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਵੀ ਮੀਡੀਆ ਨਾਲ ਗੱਲਬਾਤ ਦੌਰਾਨ ਆਪਣੇ ਦਿਲ ਦੀ ਭੜਾਸ ਕੱਢੀ। ਉਨ੍ਹਾਂ ਹਰਪਾਲ ਸਿੰਘ ਤੇ ਸਿੱਧਾ ਇਲਜ਼ਾਮ ਲਾਇਆ ਕਿ ਮੋਰਚੇ ਦੌਰਾਨ ਵੀ ਬਦਸਲੂਕੀ ਹੋਈ ਸੀ ਅਤੇ ਅੱਜ ਵੀ ਪੁਲਿਸ ਨੇ ਠੀਕ ਵਿਹਾਰ ਨਹੀਂ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਜਦ ਸਾਡੀ ਸਰਕਾਰ ਆਵੇਗੀ, ਤਦ ਸੱਚਾਈ ਦੇ ਫੈਸਲੇ ਹੋਣਗੇ। 

ਇਸ ਪੂਰੇ ਮਾਮਲੇ ਨੂੰ ਲੈ ਕੇ ਜਿੱਥੇ ਅਦਾਲਤ ਵਿੱਚ ਕਾਨੂੰਨੀ ਕਾਰਵਾਈ ਚੱਲ ਰਹੀ ਹੈ, ਉੱਥੇ ਹੀ ਪਰਿਵਾਰਾਂ ਅਤੇ ਸਮਰਥਕਾਂ ਵੱਲੋਂ ਇਨਸਾਫ਼ ਦੀ ਮੰਗ ਜਾਰੀ ਹੈ। ਅਗਲੀ ਪੇਸ਼ੀ 'ਚ ਕੀ ਹੁੰਦਾ ਹੈ, ਇਸ ਵੱਲ ਸਾਰਿਆਂ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video