ADVERTISEMENTs

ਮਜੀਠੀਆ ਤੋਂ 'ਆਪ' ਪਾਰਟੀ ਨੂੰ ਝਟਕਾ, ਲਾਲੀ ਮਜੀਠੀਆ ਪਰਿਵਾਰ ਸਮੇਤ ਅਕਾਲੀ ਦਲ 'ਚ ਸ਼ਾਮਿਲ

ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਦੇ 'ਆਪ' ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣ ਨੂੰ ਰਣਨੀਤਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਦਾ ਅਸਰ ਆਉਣ ਵਾਲੀਆਂ ਚੋਣਾਂ 'ਤੇ ਪੈ ਸਕਦਾ ਹੈ।

ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਬਿਕਰਮ ਸਿੰਘ ਮਜੀਠੀਆ ਅਤੇ ਗਨੀਵ ਕੌਰ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ / fb @ Bikram Singh Majithia

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਹਲਕਾ ਇੰਚਾਰਜ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਸ਼ੁੱਕਰਵਾਰ ਨੂੰ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।

ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਮਜੀਠਾ ਤੋਂ ਵਿਧਾਇਕ ਗਨੀਵ ਕੌਰ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਵੀ ਮੌਜੂਦ ਸਨ। ਉਨ੍ਹਾਂ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਅੰਮ੍ਰਿਤਸਰ ਵਿੱਚ ਪਾਰਟੀ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ।

ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਦੇ 'ਆਪ' ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣ ਨੂੰ ਰਣਨੀਤਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਦਾ ਅਸਰ ਆਉਣ ਵਾਲੀਆਂ ਚੋਣਾਂ 'ਤੇ ਪੈ ਸਕਦਾ ਹੈ।

 

Comments

Related

ADVERTISEMENT

 

 

 

ADVERTISEMENT

 

 

E Paper

 

 

 

Video

 

//