ADVERTISEMENT

ADVERTISEMENT

ਅਕਾਲੀ ਉਮੀਦਵਾਰ ਸੁਰਜੀਤ ਕੌਰ ਦੀ 7 ਘੰਟਿਆਂ 'ਚ ਅਕਾਲੀ ਦਲ 'ਚ ਵਾਪਸੀ, ਕਿਉਂ ਛੱਡੀ AAP ?

ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੀ ਅਕਾਲੀ ਦਲ 'ਚ ਵਾਪਸੀ 'ਤੇ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਸੁਰਜੀਤ ਕੌਰ 'ਤੇ ਦਬਾਅ ਬਣਾਇਆ ਹੈ।

ਸੁਰਜੀਤ ਕੌਰ ਦੀ ਵਾਪਸੀ ਅਕਾਲੀ ਦਲ ਦੇ ਬਾਗੀ ਧੜੇ ਦੀ ਆਗੂ ਬੀਬੀ ਜਗੀਰ ਕੌਰ ਨੇ ਕਰਵਾਈ ਹੈ। / Courtesy Photo

ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ 10 ਜੁਲਾਈ ਨੂੰ ਹੋਣ ਜਾ ਰਹੀ ਹੈ। ਪਰ ਵੋਟਾਂ ਤੋਂ ਪਹਿਲਾਂ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ 'ਚ  ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਬੀਤੀ ਦੇਰ ਸ਼ਾਮ ਮੁੜ ਅਕਾਲੀ ਦਲ ਵਿੱਚ ਵਾਪਸ ਚਲੀ ਗਈ ਹੈ।
 

ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੇ ਯੂ-ਟਰਨ 'ਤੇ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਸੁਰਜੀਤ ਕੌਰ 'ਤੇ ਦਬਾਅ ਬਣਾਇਆ  ਹੈ। ਇਸ ਲਈ  ਸੁਰਜੀਤ ਕੌਰ ਨੇ ਆਪਣਾ ਫੈਸਲਾ ਬਦਲ ਲਿਆ।

ਆਮ ਆਦਮੀ ਪਾਰਟੀ ਦੇ ਆਗੂ ਜਗਤਾਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਖ਼ਤਮ ਹੋ ਚੁੱਕਾ ਹੈ।  ਹੁਣ ਉਹ ਆਪਣਾ ਉਮੀਦਵਾਰ ਉਤਾਰਨ ਦੀ ਸਥਿਤੀ ਵਿੱਚ ਵੀ ਨਹੀਂ ਹੈ।  ਉਨ੍ਹਾਂ ਕਿਹਾ ਕਿ ਅਕਾਲੀ ਦਲ ਦੋ ਦੋ ਧੜੇ ਬਣਨ ਕਾਰਨ ਚਿੰਤਤ ਹੋਕੇ ਬੀਬੀ ਸੁਰਜੀਤ ਕੌਰ ਨੇ ਪਾਰਟੀ ਛੱਡ ਦਿੱਤੀ।

ਉਨ੍ਹਾਂ ਕਿਹਾ ਕਿ ਸੁਰਜੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨਣ ਤੋਂ ਬਾਅਦ ਅਕਾਲੀ ਦਲ ਦੇ ਲੋਕ ਉਨ੍ਹਾਂ ਨੂੰ ਬਹੁਜਨ ਸਮਾਜ ਪਾਰਟੀ ਦਾ ਸਮਰਥਨ ਕਰਨ ਲਈ ਕਹਿ ਰਹੇ ਹਨ। ਜੇਕਰ ਅਜਿਹਾ ਹੀ ਕਰਨਾ ਸੀ ਤਾਂ ਉਮੀਦਵਾਰ ਕਿਉਂ ਉਤਾਰਿਆ?  ਉਨ੍ਹਾਂ ਕਿਹਾ ਕਿ ਇਸ ਲਈ ਅਕਾਲੀ ਦਲ ਖੁਦ ਜ਼ਿੰਮੇਵਾਰ ਹੈ।  ਇਸ ਲਈ ਉਹ ਕਿਸੇ ਨੂੰ ਦੋਸ਼ੀ ਨਹੀਂ ਠਹਿਰਾ ਸਕਦੇ।

ਸੁਰਜੀਤ ਕੌਰ ਦੀ ਵਾਪਸੀ ਅਕਾਲੀ ਦਲ ਦੇ ਬਾਗੀ ਧੜੇ ਦੀ ਆਗੂ ਬੀਬੀ ਜਗੀਰ ਕੌਰ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਰਵਾਈ ਹੈ।

 

Comments

Related