ਪਰਦਰਸ਼ਨਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ‘ਤੇ ਰਿਹਾ ਕਰਕੇ ਸੰਸਦ ਵਿੱਚ ਭੇਜਿਆ ਜਾਵੇ / Courtesy Photo
ਪੰਜਾਬ ਵਿੱਚ ਅੱਜ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਰਣਜੀਤ ਐਵੇਨਿਊ ਤੋਂ ਡੀਸੀ ਦਫ਼ਤਰ ਤੱਕ ਇੱਕ ਵੱਡਾ ਰੋਸ ਮਾਰਚ ਕੱਢਿਆ ਗਿਆ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਤੇ ਸਮਰਥਕਾਂ ਨੇ ਇਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਮਾਰਚ ਦੇ ਮੌਕੇ ਪੁਲਿਸ ਫੋਰਸ ਵੱਡੀ ਤਾਦਾਦ ਵਿੱਚ ਤਾਇਨਾਤ ਰਹੀ।
ਪਰਦਰਸ਼ਨਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ‘ਤੇ ਰਿਹਾ ਕਰਕੇ ਸੰਸਦ ਵਿੱਚ ਭੇਜਿਆ ਜਾਵੇ ਤਾਂ ਜੋ ਖਡੂਰ ਸਾਹਿਬ ਦੇ ਲੋਕਾਂ ਦੀ ਆਵਾਜ਼ ਸੰਸਦ ਤੱਕ ਪਹੁੰਚ ਸਕੇ। ਸਮਰਥਕਾਂ ਨੇ ਕਿਹਾ ਕਿ ਜਿਵੇਂ ਸੰਵਿਧਾਨ ਦੇ ਤਹਿਤ ਕਾਨੂੰਨ ਸਭ ਲਈ ਇੱਕ ਜਿਹਾ ਹੈ, ਓਸੇ ਤਰ੍ਹਾਂ ਭਾਈ ਅੰਮ੍ਰਿਤਪਾਲ ਸਿੰਘ ਲਈ ਵੀ ਉਹੀ ਨਿਯਮ ਲਾਗੂ ਹੋਣੇ ਚਾਹੀਦੇ ਹਨ।
ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਮਿਲੀਭੁਗਤ ਨਾਲ ਭਾਈ ਅੰਮ੍ਰਿਤਪਾਲ ਸਿੰਘ ਨੂੰ ਬੇਵਜ੍ਹਾ ਕੈਦ ਵਿੱਚ ਰੱਖ ਰਹੀਆਂ ਹਨ ਅਤੇ ਲੋਕਤੰਤਰਕ ਹੱਕਾਂ ਨੂੰ ਖੋਖਲਾ ਕੀਤਾ ਜਾ ਰਿਹਾ ਹੈ। ਪਰਿਵਾਰ ਅਤੇ ਵਾਰਿਸ ਪੰਜਾਬ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਸਰਕਾਰ ਇਹ ਦਲੀਲ ਦੇ ਰਹੀ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨਾਲ ਪੰਜਾਬ ਦਾ ਮਹੌਲ ਖਰਾਬ ਹੋ ਸਕਦਾ ਹੈ, ਪਰ ਉਹਨਾਂ ਦਾ ਤਰਕ ਹੈ ਕਿ ਤਿੰਨ ਸਾਲਾਂ ਤੋਂ ਭਾਈ ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚ ਹੈ, ਫਿਰ ਵੀ ਸੂਬੇ ਦਾ ਮਹੌਲ ਬੇਹਤਰ ਨਹੀਂ ਹੋਇਆ। ਇਸ ਨਾਲ ਸਪਸ਼ਟ ਹੈ ਕਿ ਇਹ ਦਲੀਲ ਸਿਰਫ ਇੱਕ ਬਹਾਨਾ ਹੈ।
ਪਰਿਵਾਰ ਦਾ ਕਹਿਣਾ ਹੈ ਕਿ ਖਡੂਰ ਸਾਹਿਬ ਦੇ ਲੋਕਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਚੁਣਿਆ ਹੈ, ਪਰ ਉਸਦੀ ਆਵਾਜ਼ ਨੂੰ ਜ਼ਬਰਦਸਤੀ ਦਬਾਇਆ ਜਾ ਰਿਹਾ ਹੈ। ਸਮਰਥਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਹਨਾਂ ਦੀ ਜਾਇਜ਼ ਮੰਗ ਨੂੰ ਨਾ ਮੰਨਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login