ADVERTISEMENT

ADVERTISEMENT

ਕਮਲ ਭਾਬੀ ਕਤਲ ਮਾਮਲੇ 'ਚ ਅੰਮ੍ਰਿਤਪਾਲ ਸਿੰਘ ਮਹਿਰੋਂ 5 ਦਿਨਾਂ ਪੁਲਿਸ ਰਿਮਾਂਡ 'ਤੇ

 ਕਮਲ ਭਾਬੀ ਕਤਲ ਮਾਮਲੇ 'ਚ ਅੰਮ੍ਰਿਤਪਾਲ ਸਿੰਘ ਮਹਿਰੋਂ 5 ਦਿਨਾਂ ਪੁਲਿਸ ਰਿਮਾਂਡ 'ਤੇ ਕਮਲ ਭਾਬੀ ਕਤਲ ਮਾਮਲੇ 'ਚ ਅੰਮ੍ਰਿਤਪਾਲ ਸਿੰਘ ਮਹਿਰੋਂ 5 ਦਿਨਾਂ ਪੁਲਿਸ ਰਿਮਾਂਡ 'ਤੇ / Staff Reporter

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ। ਬਠਿੰਡਾ ਪੁਲਸ ਦੀ ਇੱਕ ਐਡਵਾਂਸ ਟੀਮ ਅੰਮ੍ਰਿਤ ਪਾਲ ਸਿੰਘ ਮਹਿਰੋਂ ਨੂੰ ਦਿੱਲੀ ਤੋਂ ਬਠਿੰਡਾ ਲੈਕੇ ਆਈ ਜਿੱਥੇ ਮਹਿਰੋਂ ਨੂੰ ਬਠਿੰਡਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 5 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। 

ਅੰਮ੍ਰਿਤਪਾਲ ਮਹਿਰੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਚਲਾ ਗਿਆ ਸੀ। ਪੰਜਾਬ ਦੀ ਕਾਊਂਟਰ ਇੰਟੈਲਜੈਂਸ ਵਿੰਗ ਦੇ OFTEC ਸੈੱਲ ਰਾਹੀਂ ਉਸ ਦੀ ਗ੍ਰਿਫ਼ਤਾਰੀ ਹੋਈ। ਜਾਣਕਾਰੀ ਦਿੰਦੇ ਹੋਏ ਡੀ.ਜੀ.ਪੀ. ਗੌਰਵ ਯਾਦਵ (ਡੀਜੀਪੀ, ਪੰਜਾਬ) ਨੇ ਦੱਸਿਆ ਕਿ ਮਹਿਰੋਂ ਨੂੰ 10 ਅਪ੍ਰੈਲ ਦੀ ਸਵੇਰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪੰਜਾਬ ਪੁਲਸ ਨੇ ਹਿਰਾਸਤ ਵਿਚ ਲਿਆ ਸੀ। 

ਪੁਲਿਸ ਜਾਂਚ ਮੁਤਾਬਕ 11 ਜੂਨ 2025 ਨੂੰ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਨੂੰ ਅਗਵਾ ਕਰ ਲਿਆ ਸੀ ਅਤੇ ਫਿਰ ਉਸ ਦੀ ਕਾਰ 'ਚ ਉਸ ਦਾ ਕਤਲ ਕਰ ਦਿੱਤਾ ਸੀ। ਅਪਰਾਧ ਕਰਨ ਮਗਰੋਂ ਲਾਸ਼ ਨੂੰ ਇਕ ਕਾਰ ਵਿਚ ਪਾ ਕੇ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿਚ ਛੱਡ ਦਿੱਤਾ ਸੀ। 

ਪੰਜਾਬ ਪੁਲਸ ਇਸ ਮਾਮਲੇ ਵਿਚ ਸ਼ਾਮਲ ਤਿੰਨ ਹੋਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਹਾਲਾਂਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਘਟਨਾ ਤੋਂ ਬਾਅਦ ਦੇਸ਼ ਛੱਡ ਗਿਆ ਸੀ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਅਧੀਨ ਕੰਮ ਕਰਨ ਵਾਲੇ (ਓਵਰਸੀਜ਼ ਫਿਊਜੀਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ) ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਮਹਿਰੋਂ ਦੇ ਮੱਧ ਪੂਰਬ ਵਿਚ ਟਿਕਾਣੇ ਦਾ ਪਤਾ ਲਗਾਇਆ। ਇਸ ਤੋਂ ਬਾਅਦ ਉਸ ਵਿਰੁੱਧ ਹਵਾਲਗੀ ਦੀ ਕਾਰਵਾਈ ਸ਼ੁਰੂ ਕੀਤੀ ਗਈ। ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਅਤੇ ਭਾਰਤ ਭੇਜ ਦਿੱਤਾ ਗਿਆ। 

Comments

Leave A Comment

Required fields are marked (*).

Related

Talk to us?