ADVERTISEMENT

ਡਿਬਰੂਗੜ੍ਹ ਜੇਲ 'ਚ ਬੰਦ ਅੰਮ੍ਰਿਤਪਾਲ ਖਡੂਰ ਸਾਹਿਬ ਤੋਂ ਲੜੇਗਾ ਚੋਣ, ਮਾਂ ਨੇ ਕੀਤਾ ਐਲਾਨ

ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਇੱਕ ਸਾਲ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਪਿਛਲੇ ਸਾਲ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਹੋਈ ਹਿੰਸਾ ਤੋਂ ਬਾਅਦ ਸੁਰਖੀਆਂ ਵਿੱਚ ਆਇਆ ਸੀ।

ਅੰਮ੍ਰਿਤਪਾਲ ਸਿੰਘ ਐੱਨ.ਐੱਸ.ਏ. ਤਹਿਤ ਇਕ ਸਾਲ ਤੋਂ ਡਿਬਰੂਗੜ੍ਹ ਜੇਲ ਵਿਚ ਬੰਦ ਹੈ / Wikipedia

ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਇਹ ਐਲਾਨ ਉਨ੍ਹਾਂ ਦੀ ਮਾਤਾ ਬੀਬੀ ਬਲਵਿੰਦਰ ਕੌਰ ਨੇ ਮੀਡੀਆ ਦੇ ਸਾਹਮਣੇ ਕੀਤਾ।


ਬਲਵਿੰਦਰ ਕੌਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ 'ਤੇ ਲੋਕਾਂ ਵੱਲੋਂ ਲੋਕ ਸਭਾ ਚੋਣ ਲੜਨ ਦਾ ਕਾਫੀ ਦਬਾਅ ਹੈ, ਇਸ ਲਈ ਲੋਕਾਂ ਦੇ ਫੈਸਲੇ ਅੱਗੇ ਸਿਰ ਝੁਕਾਉਂਦੇ ਹੋਏ ਅੰਮ੍ਰਿਤਪਾਲ ਨੇ ਚੋਣ ਲੜਨ ਦਾ ਫੈਸਲਾ ਕੀਤਾ ਹੈ। ਜਲਦੀ ਹੀ ਸੰਗਤਾਂ ਦੀ ਵੱਡੀ ਮੀਟਿੰਗ ਬੁਲਾ ਕੇ ਚੋਣ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਹਰਜਿੰਦਰ ਸਿੰਘ ਬਾਜੇਕੇ, ਬੀਬੀ ਮਨਧੀਰ ਕੌਰ, ਬੀਬੀ ਪਲਵਿੰਦਰ ਕੌਰ, ਭਾਈ ਕਰਨਵੀਰ ਸਿੰਘ ਆਦਿ ਹਾਜ਼ਰ ਸਨ।

ਵਰਣਨਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਇਕ ਸਾਲ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਹੈ। ਅੰਮ੍ਰਿਤਪਾਲ ਪਿਛਲੇ ਸਾਲ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਹੋਈ ਹਿੰਸਾ ਤੋਂ ਬਾਅਦ ਸੁਰਖੀਆਂ ਵਿੱਚ ਆਇਆ ਸੀ। ਦੋਸ਼ ਹੈ ਕਿ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫਤਾਰੀ ਤੋਂ ਨਾਰਾਜ਼ ਅੰਮ੍ਰਿਤਪਾਲ ਨੇ ਆਪਣੇ ਸਮਰਥਕਾਂ ਨਾਲ 23 ਫਰਵਰੀ ਨੂੰ ਅਜਨਾਲਾ ਥਾਣੇ 'ਤੇ ਹਮਲਾ ਕਰ ਦਿੱਤਾ ਸੀ।

 

Comments

ADVERTISEMENT

 

 

ADVERTISEMENT

 

 

E Paper

 

Related