ਸਮਾਗਮ ਦੌਰਾਨ ਰਾਗੀ ਜਥੇ ਦਾ ਸਨਮਾਨ ਕਰਦੇ ਹੋਏ ਸ. ਤਰਨਜੀਤ ਸਿੰਘ ਸੰਧੂ / Courtesy Photo/Taranjit Singh Sandhu
ਸਿੱਖ ਕੌਮ ਦੀ ਮਹਾਨ ਹਸਤੀ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ, ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਅਤੇ ਸਾਬਕਾ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਦੇ ਭਰਾ ਸ. ਜਸਜੀਤ ਸਿੰਘ ਸਮੁੰਦਰੀ ਜੋ ਕਿ ਪਿਛਲੇ ਦਿਨੀ ਕੈਨੇਡਾ ਵਿਖੇ ਅਕਾਲ ਚਲਾਣਾ ਕਰ ਗਏ ਸਨ, ਉਹਨਾਂ ਦੀ ਨਿੱਘੀ ਯਾਦ ਵਿੱਚ ਅਰਦਾਸ ਸਮਾਗਮ ਗੁਰਦੁਆਰਾ ਛੇਵੀਂ ਪਾਤਸ਼ਾਹੀ,ਰਣਜੀਤ ਐਵੀਨਿਊ,ਅੰਮ੍ਰਿਤਸਰ ਸਾਹਿਬ ਵਿਖੇ ਕਰਵਾਇਆ ਗਿਆ।
ਇਸ ਮੌਕੇ ਰਾਗੀ ਜਥਿਆਂ ਨੇ ਹਰ ਜਸ ਕੀਰਤਨ ਰਾਂਹੀ ਸੰਗਤ ਨੂੰ ਨਿਹਾਲ ਕੀਤਾ ਅਤੇ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹਜੂਰ, ਵਿਛੜੀ ਰੂਹ ਦੇ ਕਲਿਆਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਉੱਦਮ ਬਖਸ਼ਣ ਦੀ ਅਰਦਾਸ ਬੇਨਤੀ ਕੀਤੀ ਗਈ।
ਪਹੁੰਚੀਆਂ ਸਖਸ਼ੀਅਤਾਂ ਨੇ ਸ. ਜਸਜੀਤ ਸਿੰਘ ਸਮੁੰਦਰੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦੱਸਿਆ ਕਿ ਉਹ ਇੱਕ ਸਤਵੰਤ ਪਰਿਵਾਰ ਵਿੱਚ ਪੈਦਾ ਹੋਏ, ਜਿਸ ਪਰਿਵਾਰ ਨੇ ਸਿੱਖ ਕੌਮ ਲਈ ਮਹਾਨ ਕਾਰਜ ਕਰਕੇ ਸਮਾਜ ਵਿੱਚ ਸ਼ੋਭਾ ਹਾਸਿਲ ਕੀਤੀ। ਉਨ੍ਹਾਂ ਆਪਣੇ ਪੁਰਖਿਆਂ ਦੀ ਵਿਰਾਸਤ ਨੂੰ ਸੰਭਾਲਦਿਆਂ ਸ਼੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਅਦਾਰਿਆਂ ਸਰਹਾਲੀ ਕਲਾਂ ਵਿੱਚ ਬਤੌਰ ਚੇਅਰਮੈਨ ਰਹਿੰਦਿਆਂ ਵੱਡੀਆਂ ਉਪਲਬਧੀਆਂ ਹਾਸਿਲ ਕੀਤੀਆਂ। ਵੱਖ ਵੱਖ ਮੈਡੀਕਲ ਕੈਂਪ ਲਗਾ ਕੇ ਲੋੜਵੰਦਾਂ ਨੂੰ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ।
ਸ. ਜਸਜੀਤ ਸਿੰਘ ਸਮੁੰਦਰੀ ਨੇ ਪੰਥਕ ਅਕਾਲੀ ਲਹਿਰ ਦੇ ਸਕੱਤਰ ਜਨਰਲ ਰਹਿੰਦਿਆਂ ਬਹੁਤ ਵਡਮੁੱਲਾ ਯੋਗਦਾਨ ਪਾਇਆ। ਇਸ ਦੇ ਨਾਲ ਹੀ ਪਰਿਵਾਰ ਪ੍ਰਤੀ ਆਪਣੀਆਂ ਜਿੰਮੇਵਾਰੀਆਂ ਸੰਭਾਲਦਿਆਂ ਹੋਇਆਂ ਆਪਣੀਆਂ ਦੋਨੋਂ ਬੱਚੀਆਂ ਨੂੰ ਪੁੱਤਰਾਂ ਵਾਂਗ ਪਾਲਿਆ। ਉਹ ਇੱਕ ਇਖਲਾਕੀ ਸਖਸ਼ੀਅਤ ਸਨ,ਜਿਨਾਂ ਨੇ ਸਾਰੀ ਉਮਰ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਬਤੀਤ ਕਰਕੇ ਸਮਾਜ ਨੂੰ ਸੇਧ ਦਿੱਤੀ।
ਅਰਦਾਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਨੇ ਹਾਜ਼ਰੀ ਲਗਵਾਈ ਜਿਨਾਂ ਵਿੱਚ ਡਾਕਟਰ ਇੰਦਰਜੀਤ ਕੌਰ ਮੁਖੀ ਪਿੰਗਲਵਾੜਾ, ਐਡਵੋਕੇਟ ਮਨਜੀਤ ਸਿੰਘ, ਭਾਈ ਰਵੇਲ ਸਿੰਘ ਗੁਰਦਾਸਪੁਰ, ਅੰਮ੍ਰਿਤ ਸਿੰਘ ਰਤਨਗੜ੍ਹ ਅਤੇ ਹੋਰ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਲਵਾ ਕੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਸਮਾਗਮ ਦੇ ਅਖੀਰ ਵਿੱਚ ਸਰਦਾਰ ਜਸਜੀਤ ਸਿੰਘ ਸਮੁੰਦਰੀ ਦੇ ਛੋਟੇ ਭਰਾ ਸਰਦਾਰ ਤਰਨਜੀਤ ਸਿੰਘ ਸੰਧੂ (ਸਾਬਕਾ ਰਾਜਦੂਤ ਅਮਰੀਕਾ) ਨੇ ਆਈਆਂ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।
ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਨੇ ਹਾਜ਼ਰੀ ਲਗਵਾਈ / Courtesy Photo/Taranjit Singh Sandhu
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login