ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੰਪ੍ਰਦਾਇ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਮੁਖੀ ਰਹੇ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। ਗੁਰਬਾਣੀ ਕੀਰਤਨ ਅਤੇ ਅਰਦਾਸ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ ਨਾਲ ਸਨਮਾਨਿਤ ਕੀਤੇ ਜਾਣ ਦਾ ਐਲਾਨ ਕੀਤਾ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਸਨਮਾਨ ਦਲ ਪੰਥ ਦੇ ਮੌਜੂਦਾ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੂੰ ਸੌਂਪਿਆ ਗਿਆ।
ਜ਼ਿਕਰਯੋਗ ਹੈ ਕਿ 15 ਜੁਲਾਈ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਬਾਬਾ ਦਯਾ ਸਿੰਘ ਜੀ ਨੂੰ ਇਹ ਸਨਮਾਨ ਦੇਣ ਦਾ ਫੈਸਲਾ ਹੋਇਆ ਸੀ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਹੋਏ ਸਨਮਾਨ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਤਰਨ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਾਬਾ ਦਯਾ ਸਿੰਘ ਵੱਲੋਂ ਕੌਮ ਪ੍ਰਤੀ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਬਾ ਦਯਾ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਤ ਹੁੰਦਿਆਂ ਸਿੱਖ ਪੰਥ ਲਈ ਵੱਡਮੁੱਲੀਆਂ ਸੇਵਾਵਾਂ ਕੀਤੀਆਂ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਤਤਪਰ ਰਹੇ। ਉਨ੍ਹਾਂ ਦੀਆਂ ਪੰਥਕ ਸੇਵਾਵਾਂ ਬਦਲੇ ਇਹ ਸਨਮਾਨ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਦਲ ਪੰਥ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਨੇ ਇਸ ਸਨਮਾਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਧੰਨਵਾਦ ਕੀਤਾ। ਉਨ੍ਹਾਂ ਸਮਾਗਮ ਵਿਚ ਪੁੱਜੀਆਂ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਪਲਵਿੰਦਰਪਾਲ ਸਿੰਘ, ਗਿਆਨੀ ਕੇਵਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਜਸਵੰਤ ਸਿੰਘ, ਬਾਬਾ ਜੀਤ ਸਿੰਘ ਜੌਲਾਂ ਵਾਲੇ, ਬਾਬਾ ਸੁਖਵਿੰਦਰ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਬਾਬਾ ਹਰੀ ਸਿੰਘ ਨਾਨਕਸਰ ਹਰੀਕੇ, ਬਾਬਾ ਨਿਰਮਲ ਸਿੰਘ ਝਾੜ ਸਾਹਿਬ ਵਾਲੇ, ਬਾਬਾ ਮੌਜ ਦਾਸ ਜੀ ਮਾੜੀ ਕੰਬੋਕੀ, ਗਿਆਨੀ ਅਵਤਾਰ ਸਿੰਘ ਹਜ਼ੂਰ ਸਾਹਿਬ, ਬਾਬਾ ਸੁਰਜੀਤ ਸਿੰਘ ਕੈਰੋਂ, ਬਾਬਾ ਤਰਲੋਕ ਸਿੰਘ ਤੇ ਬਾਬਾ ਰਘਬੀਰ ਸਿੰਘ ਖ਼ਿਆਲੇ ਵਾਲੇ, ਬਾਬਾ ਜਸਪਾਲ ਸਿੰਘ ਮਾਲਵਾ ਦਲ, ਬਾਬਾ ਨਰਿੰਦਰ ਸਿੰਘ, ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਵੱਲੋ ਬਾਬਾ ਗੁਰਮੇਲ ਸਿੰਘ ਜੀ, ਬਾਬਾ ਸਤਨਾਮ ਸਿੰਘ ਗੁਰੂ ਕਾ ਬਾਗ, ਬਾਬਾ ਜੁਗਿੰਦਰ ਸਿੰਘ ਲੋਪੋਕੇ, ਬਾਬਾ ਗੁਰਰਾਜਪਾਲ ਸਿੰਘ, ਗਿਆਨੀ ਅਤਰ ਸਿੰਘ, ਫਤਹਿਗੜ੍ਹ ਸਾਹਿਬ, ਬਾਬਾ ਗੁਰਮੀਤ ਸਿੰਘ ਸੁਰਸਿੰਘ, ਬਾਬਾ ਜੁਗਰਾਜ ਸਿੰਘ ਮੱਖੀ ਵਾਲੇ, ਬਾਬਾ ਹਰਦੇਵ ਸਿੰਘ ਝਾੜ ਸਹਿਬ ਵਾਲੇ, ਬਾਬਾ ਕਰਨੈਲ ਸਿੰਘ ਮੋਗੇ ਵਾਲੇ ਸਮੇਤ ਹੋਰ ਮੌਜੂਦ ਸਨ।
Comments
Start the conversation
Become a member of New India Abroad to start commenting.
Sign Up Now
Already have an account? Login