ADVERTISEMENT

ADVERTISEMENT

ਸੰਗਰੂਰ ਜੇਲ੍ਹ 'ਚ ਕੈਦੀਆਂ ਵਿਚਾਲੇ ਖੂਨੀ ਝੜਪ, ਦੋ ਦੀ ਮੌਤ

ਜ਼ਿਲ੍ਹਾ ਜੇਲ੍ਹ ਵਿੱਚ ਹੋਈ ਝੜਪ ਦੌਰਾਨ ਚਾਰ ਕੈਦੀਆਂ ਨੂੰ ਨੂੰ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਵਿੱਚੋਂ ਦੋ ਕੈਦੀਆਂ ਹਰਸ਼ ਅਤੇ ਧਰਮਿੰਦਰ ਦੀ ਮੌਤ ਹੋ ਗਈ ਸੀ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਚਾਰ ਕੈਦੀਆਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ / social media

ਸੰਗਰੂਰ ਜੇਲ੍ਹ ਵਿੱਚ ਬੰਦ ਕੁਝ ਕੈਦੀਆਂ ਦੀ ਆਪਸ ਵਿੱਚ ਇੰਨੀ ਜ਼ਬਰਦਸਤ ਟੱਕਰ ਹੋ ਗਈ ਕਿ ਦੋ ਕੈਦੀਆਂ ਦੀ ਮੌਤ ਹੋ ਗਈ।

ਦੋ ਕੈਦੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਸੰਗਰੂਰ ਜੇਲ੍ਹ ਤੋਂ ਇਹ ਸੂਚਨਾ ਮਿਲਦਿਆਂ ਹੀ ਜੇਲ੍ਹ ਦੇ ਡਾਕਟਰ ਵੱਲੋਂ ਚਾਰ ਕੈਦੀਆਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ।

ਸਰਕਾਰੀ ਹਸਪਤਾਲ ਦੇ ਡਾਕਟਰ ਮੁਤਾਬਕ ਦੋ ਕੈਦੀਆਂ ਦੀ ਹਸਪਤਾਲ ਆਉਣ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ, ਜਦੋਂ ਕਿ ਲੜਾਈ ਤੋਂ ਬਾਅਦ ਦੋ ਕੈਦੀਆਂ ਦੇ ਗੰਭੀਰ ਸੱਟਾਂ ਲੱਗੀਆਂ ਸਨ। ਇਨ੍ਹਾਂ ਜ਼ਖਮੀਆਂ ਨੂੰ ਪਟਿਆਲਾ ਦੇ ਰਾਜਿੰਦਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਵਿੱਚ ਤਾਇਨਾਤ ਡਾਕਟਰ ਚਾਰ ਕੈਦੀਆਂ ਨੂੰ ਸਾਡੇ ਕੋਲ ਲੈ ਕੇ ਆਏ ਸਨ, ਜਿਨ੍ਹਾਂ ਵਿੱਚੋਂ ਦੋ ਕੈਦੀਆਂ ਹਰਸ਼ ਅਤੇ ਧਰਮਿੰਦਰ ਦੀ ਮੌਤ ਹੋ ਗਈ ਸੀ। ਗਗਨਦੀਪ ਸਿੰਘ ਅਤੇ ਮੁਹੰਮਦ ਸ਼ਾਹਬਾਜ਼ ਗੰਭੀਰ ਜ਼ਖ਼ਮੀ ਹੋ ਗਏ।

ਜ਼ਿਲ੍ਹਾ ਜੇਲ੍ਹ ਵਿੱਚ ਕੈਦੀਆਂ ਦੇ ਆਪਸ ਵਿੱਚ ਭਿੜਨ ਅਤੇ ਦੋ ਦੇ ਜ਼ਖ਼ਮੀ ਹੋਣ ਤੋਂ ਬਾਅਦ ਪੁਲੀਸ ਵਿਭਾਗ ਵਿੱਚ ਹੜਕੰਪ ਮਚ ਗਿਆ ਹੈ। ਆਖ਼ਰ ਜੇਲ੍ਹ ਵਿਚ ਕੈਦੀ ਆਪਸ ਵਿਚ ਹੀ ਕਿਉਂ ਲੜ ਰਹੇ ਹਨ? 

 

ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਲੜਾਈ ਕਿਸ ਕਾਰਨ ਹੋਈ ਅਤੇ ਕੈਦੀਆਂ ਦੀ ਜਾਨ ਚਲੀ ਗਈ, ਹਾਲਾਂਕਿ ਪੁਲਿਸ ਵਲੋਂ ਫਿਲਹਾਲ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

 

Comments

Related