ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੌਣ ਲਈ ਪਹੁੰਚੇ ਜਿਥੇ ਉਹਨਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਥਾ ਟੇਕਿਆ ਉਥੇ ਹੀ ਉਹਨਾ ਦੱਸਿਆ ਕਿ ਉਹ 350 ਸਾਲਾ ਸ਼ਹੀਦੀ ਸਮਾਗਮ ਸੰਬਧੀ ਸ੍ਰੋਮਣੀ ਕਮੇਟੀ ਨਾਲ ਮੀਟਿੰਗ ਕਰਨ ਪਹੁੰਚੇ ਹਨ ਅਤੇ ਇਹ ਸ਼ਤਾਬਦੀ ਸਮਾਰੋਹ ਤਿੰਨ ਦਿਨ 23,24,25 ਨੂੰ ਲਾਲ ਕਿਲੇ ਅਤੇ ਚਾਂਦਨੀ ਚੋਕ ਵਿਚ ਮਨਾਏ ਜਾਣਗੇ।
ਇਸ ਮੌਕੇ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ 350 ਸਾਲ ਪੂਰੇ ਹੋਣ ਦੀ ਯਾਦ ਵਿੱਚ ਆਉਣ ਵਾਲੀ ਸ਼ਤਾਬਦੀ ਨੂੰ ਮਨਾਉਣ ਲਈ ਪੂਰੇ ਸਿੱਖ ਪੰਥ 'ਚ ਤਿਆਰੀਆਂ ਜਾਰੀ ਹਨ। ਇਨ੍ਹਾਂ ਤਿਆਰੀਆਂ ਦੀ ਸ਼ੁਰੂਆਤ ਅੰਮ੍ਰਿਤਸਰ ਵਿਖੇ ਗੁਰੂ ਸਾਹਿਬ ਨੂੰ ਨਤਮਸਤਕ ਹੋਣ ਦੇ ਨਾਲ ਹੋਈ, ਜਿੱਥੇ ਵੱਖ-ਵੱਖ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ਸੰਸਥਾਵਾਂ ਦੀ ਵਿਸ਼ੇਸ਼ ਮੀਟਿੰਗ ਰੱਖੀ ਗਈ।
ਇਹ ਮੀਟਿੰਗ ਆਉਣ ਵਾਲੇ ਨਵੰਬਰ ਮਹੀਨੇ ਵਿੱਚ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਦੀ ਰੂਪਰੇਖਾ ਬਣਾਉਣ ਅਤੇ ਡਿਊਟੀਆਂ ਨਿਰਧਾਰਤ ਕਰਨ ਲਈ ਬੁਲਾਈ ਗਈ ਸੀ। ਵਿਸ਼ੇਸ਼ ਤੌਰ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਵੱਲੋਂ ਅਨੰਦਪੁਰ ਸਾਹਿਬ ਤੋਂ ਦਿੱਲੀ ਤੱਕ ਨਗਰ ਕੀਰਤਨ ਕੱਢਣ ਦੀ ਯੋਜਨਾ ਤਹਿਤ ਸਹਿਯੋਗੀ ਜਥੇਬੰਦੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਰਹੀ ਹੈ।
Comments
Start the conversation
Become a member of New India Abroad to start commenting.
Sign Up Now
Already have an account? Login