ADVERTISEMENT

ADVERTISEMENT

ਚੰਡੀਗੜ੍ਹ EC ਨੇ ਆਮ ਆਦਮੀ ਪਾਰਟੀ ਨੂੰ ਜਾਰੀ ਕੀਤਾ ਨੋਟਿਸ

ਚੋਣ ਜ਼ਾਬਤਾ ਲਾਗੂ ਹੋਣ ਕਾਰਨ ਚੰਡੀਗੜ੍ਹ ਨਗਰ ਨਿਗਮ ਵੱਲੋਂ ਕੁਝ ਨਿਯਮ ਜਾਰੀ ਕੀਤੇ ਗਏ ਹਨ। ਜੇਕਰ 24 ਘੰਟਿਆਂ ਅੰਦਰ ਜਵਾਬ ਨਾਂ ਦਿੱਤਾ ਗਿਆ ਤਾਂ ਪਾਰਟੀ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਤੋਂ 24 ਘੰਟਿਆਂ ਵਿੱਚ ਜਵਾਬ ਮੰਗਿਆ ਹੈ। / EC

ਆਮ ਆਦਮੀ ਪਾਰਟੀ ਨੂੰ ਚੰਡੀਗੜ੍ਹ ਚੋਣ ਕਮਿਸ਼ਨ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ ਇਹ ਚੰਡੀਗੜ੍ਹ ਨਗਰ ਨਿਗਮ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਦੇ ਕਾਰਨ ਹੈ। ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਤੋਂ 24 ਘੰਟਿਆਂ ਵਿੱਚ ਜਵਾਬ ਮੰਗਿਆ ਹੈ। 

 

ਚੋਣ ਜ਼ਾਬਤਾ ਲਾਗੂ ਹੋਣ ਕਾਰਨ ਚੰਡੀਗੜ੍ਹ ਨਗਰ ਨਿਗਮ ਵੱਲੋਂ ਕੁਝ ਨਿਯਮ ਜਾਰੀ ਕੀਤੇ ਗਏ ਹਨ। ਜੇਕਰ 24 ਘੰਟਿਆਂ ਅੰਦਰ ਜਵਾਬ ਨਾਂ ਦਿੱਤਾ ਗਿਆ ਤਾਂ ਪਾਰਟੀ ਖਿਲਾਫ ਕਾਰਵਾਈ ਕੀਤੀ ਜਾਵੇਗੀ। 

 

ਚੰਡੀਗੜ੍ਹ ਦੇ ਵਾਰਡ ਨੰਬਰ 21 ਦੇ ਕੌਂਸਲਰ ਜਸਵੀਰ ਸਿੰਘ ਲਾਡੀ ਦੀ ਅਗਵਾਈ ਹੇਠ ਐਤਵਾਰ ਨੂੰ ਪਿੰਡ ਫੈਦਾ ਬੈਰੀਅਰ ਵਿਖੇ ਆਮ ਆਦਮੀ ਪਾਰਟੀ ਦੇ 70 ਤੋਂ 80 ਵਰਕਰ ਇਕੱਠੇ ਹੋਏ ਸਨ। ਜਿਨ੍ਹਾਂ ਨੇ ਹੋਲਿਕਾ ਦਹਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। 

 

ਆਮ ਆਦਮੀ ਪਾਰਟੀ ਵੱਲੋਂ ਇਹ ਪ੍ਰਦਰਸ਼ਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫਤਾਰ ਕੀਤੇ ਜਾਣ ਦੇ ਵਿਰੋਧ ਵਿੱਚ ਕੀਤਾ ਗਿਆ ਸੀ, ਜਦਕਿ ਉਨ੍ਹਾਂ ਨੇ ਅਜਿਹੇ ਕਿਸੇ ਵੀ ਪ੍ਰਦਰਸ਼ਨ ਲਈ ਕੋਈ ਇਜਾਜ਼ਤ ਨਹੀਂ ਲਈ ਸੀ। 

 

ਚੰਡੀਗੜ੍ਹ ਫਲਾਇੰਗ ਸਕੁਐਡ ਟੀਮ ਨੇ ਇਸ ਮਾਮਲੇ ਸਬੰਧੀ ਚੰਡੀਗੜ੍ਹ ਸੈਕਟਰ-31 ਥਾਣੇ ਦੀ ਸ਼ਿਕਾਇਤ ਕੀਤੀ ਸੀ। ਇਹ ਸ਼ਿਕਾਇਤ ਫਲਾਇੰਗ ਸਕੁਐਡ ਟੀਮ ਦੇ ਮੈਂਬਰ ਬਲਜਿੰਦਰ ਸਿੰਘ, ਸਬ ਇੰਸਪੈਕਟਰ ਵੇਦ ਪ੍ਰਕਾਸ਼, ਕਾਂਸਟੇਬਲ ਅਜੈ, ਪ੍ਰੀਤੀ ਅਤੇ ਕ੍ਰਿਸ਼ਨਾ ਨੇ ਲਿਖਤੀ ਰੂਪ ਵਿੱਚ ਦਿੱਤੀ ਹੈ। 

 

ਸ਼ਿਕਾਇਤ ਵਿੱਚ ਉਨ੍ਹਾਂ ਦੱਸਿਆ ਹੈ ਕਿ ਆਮ ਆਦਮੀ ਪਾਰਟੀ ਦੇ 70 ਤੋਂ 80 ਵਰਕਰਾਂ ਨੇ ਅਚਾਨਕ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ। ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ। ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਤੋਂ ਇਸ ਬਾਰੇ 24 ਘੰਟਿਆਂ ਵਿੱਚ ਜਵਾਬ ਮੰਗਿਆ ਹੈ। 

 

Comments

Related