ADVERTISEMENT

ADVERTISEMENT

ਚੌਰ–ਛਤਰ ਵਿਵਾਦ ਮਾਮਲਾ: ਗੋਵਿੰਦ ਸਿੰਘ ਸੰਧੂ ਸ੍ਰੀ ਅਕਾਲ ਤਖ਼ਤ ਸਾਹਿਬ ਹਾਜ਼ਰ

ਵਿਆਹ ਸਮਾਗਮ ਦੌਰਾਨ ਮਰਯਾਦਾ ਉਲੰਘਣਾ ’ਤੇ ਸ੍ਰੀ ਅਕਾਲ ਤਖ਼ਤ ਅੱਗੇ ਖਿਮਾ ਯਾਚਨਾ

ਚੌਰ–ਛਤਰ ਵਿਵਾਦ ਮਾਮਲਾ: ਗੋਵਿੰਦ ਸਿੰਘ ਸੰਧੂ ਸ੍ਰੀ ਅਕਾਲ ਤਖ਼ਤ ਸਾਹਿਬ ਹਾਜ਼ਰ / Staff Reporter

ਬੀਤੇ ਦਿਨੀਂ ਵਿਆਹ ਸਮਾਗਮ ਦੌਰਾਨ ਚੌਰ ਕਰਵਾਉਣ ਅਤੇ ਛਤਰ ਝੁਲਾਉਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਸ. ਗੋਵਿੰਦ ਸਿੰਘ ਸੰਧੂ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਏ।

ਇਸ ਦੌਰਾਨ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖਤੀ ਰੂਪ ਵਿੱਚ ਖਿਮਾ ਯਾਚਨਾ ਸੌਂਪੀ। ਗੋਵਿੰਦ ਸਿੰਘ ਸੰਧੂ ਨੇ ਕਿਹਾ ਕਿ ਉਹ ਸਿੱਖ ਮਰਯਾਦਾ ਦੀ ਪੂਰੀ ਕਦਰ ਕਰਦੇ ਹਨ ਅਤੇ ਅਣਜਾਣੇ ਵਿੱਚ ਹੋਈ ਗਲਤੀ ਲਈ ਸਿੱਖ ਸੰਗਤ ਤੋਂ ਮਾਫ਼ੀ ਚਾਹੁੰਦੇ ਹਨ। 

Comments

Related

To continue...

Already have an account? Log in

Create your free account or log in