ADVERTISEMENT

ADVERTISEMENT

ਦੀਪਿਕਾ ਪਾਦੂਕੋਨ ਅਤੇ ਰਣਵੀਰ ਸਿੰਘ ਦੇ ਘਰ ਗੂੰਜਣਗੀਆਂ ਕਿਲਕਾਰੀਆਂ

ਜੋੜੇ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ ਕਿ ਉਹ ਦੋਵੇਂ ਜਲਦੀ ਹੀ ਮਾਤਾ-ਪਿਤਾ ਬਣਨ ਵਾਲੇ ਹਨ। ਜਿੱਥੇ ਰਣਵੀਰ ਅਤੇ ਦੀਪਿਕਾ ਦੀ ਇਸ ਪੋਸਟ ‘ਤੇ ਪ੍ਰਸ਼ੰਸਕ ਪਿਆਰ ਦੀ ਵਰਖਾ ਕਰ ਰਹੇ ਹਨ, ਉੱਥੇ ਹੀ ਕਈ ਸਿਤਾਰਿਆਂ ਨੇ ਇਸ ‘ਤੇ ਕਮੈਂਟ ਵੀ ਕੀਤੇ ਹਨ।

ਦੀਪਿਕਾ ਪਾਦੁਕੋਣ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਕਿ ਉਹ ਜਲਦ ਹੀ ਮਾਂ ਬਣਨ ਵਾਲੀ ਹੈ / instagram@deepikapadukone

ਦੀਪਿਕਾ ਪਾਦੁਕੋਣ ਅਤੇ ਰਣਵੀਰ ਸਿੰਘ ਨੇ ਪ੍ਰਸ਼ੰਸਕਾਂ ਨਾਲ ਖੁਸ਼ਖਬਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ ਕਿ ਉਹ ਦੋਵੇਂ ਜਲਦੀ ਹੀ ਮਾਤਾ-ਪਿਤਾ ਬਣਨ ਵਾਲੇ ਹਨ। ਦੀਪਿਕਾ ਅਤੇ ਰਣਵੀਰ ਸਿੰਘ ਨੇ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿੱਤੀ ਹੈ। ਇਸ ਦੇ ਨਾਲ ਹੀ ਦੋਹਾਂ ਨੇ ਇਹ ਵੀ ਦੱਸਿਆ ਹੈ ਕਿ ਕਿਸ ਮਹੀਨੇ ਛੋਟੇ ਮਹਿਮਾਨ ਉਨ੍ਹਾਂ ਦੇ ਘਰ ਆਉਣ ਵਾਲੇ ਹਨ।

ਦੀਪਿਕਾ ਪਾਦੁਕੋਣ ਨੇ ਆਪਣੇ ਸੋਸ਼ਲ ਮੀਡੀਆ ‘ਤੇ ਖੁਸ਼ਖਬਰੀ ਦਿੱਤੀ ਹੈ ਕਿ ਉਹ ਜਲਦ ਹੀ ਮਾਂ ਬਣਨ ਵਾਲੀ ਹੈ ਅਤੇ ਆਉਣ ਵਾਲੇ ਸਤੰਬਰ 2024 ‘ਚ ਉਨ੍ਹਾਂ ਦਾ ਪਹਿਲਾ ਬੱਚਾ ਦੁਨੀਆ 'ਚ ਆ ਜਾਵੇਗਾ। 

ਦੀਪਿਕਾ ਪਾਦੁਕੋਣ ਨੂੰ ਬਾਫਟਾ ‘ਚ ਦੇਖਣ ਤੋਂ ਬਾਅਦ ਉਨ੍ਹਾਂ ਦੇ ਪ੍ਰੈਗਨੈਂਸੀ ਦੀਆਂ ਅਫਵਾਹਾਂ ਸਾਹਮਣੇ ਆਉਣ ਲੱਗੀਆਂ ਸਨ। ਜਦੋਂ ਦੀਪਿਕਾ ਪਾਦੂਕੋਣ 77ਵੇਂ ਬਾਫਟਾ ਐਵਾਰਡਸ ‘ਚ ਪਹੁੰਚੀ ਸੀ ਤਾਂ ਉੱਥੇ ਮੌਜੂਦ ਪ੍ਰਸ਼ੰਸਕਾਂ ਨੇ ਉਨ੍ਹਾਂ ਦੇ ਲੁੱਕ ਤੋਂ ਅੰਦਾਜ਼ਾ ਲਗਾਇਆ ਸੀ ਕਿ ਉਹ ਮਾਂ ਬਣਨ ਵਾਲੀ ਹੈ। 

ਜਿੱਥੇ ਰਣਵੀਰ ਅਤੇ ਦੀਪਿਕਾ ਦੀ ਇਸ ਪੋਸਟ ‘ਤੇ ਪ੍ਰਸ਼ੰਸਕ ਪਿਆਰ ਦੀ ਵਰਖਾ ਕਰ ਰਹੇ ਹਨ, ਉੱਥੇ ਹੀ ਕਈ ਸਿਤਾਰਿਆਂ ਨੇ ਇਸ ‘ਤੇ ਕਮੈਂਟ ਵੀ ਕੀਤੇ ਹਨ। ਹਾਲ ਹੀ ਵਿੱਚ ਪਿਤਾ ਬਣੇ ਵਿਕਰਾਂਤ ਮੈਸੀ ਨੇ ਲਿਖਿਆ ਹੈ। ‘ਓਐਮਜੀ, ਤੁਹਾਡੇ ਦੋਵਾਂ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ’। 

ਇਸ ਦੇ ਨਾਲ ਹੀ ਵਰੁਣ ਧਵਨ ਨੇ ਵੀ ਦਿਲ ਬਣਾਇਆ ਹੈ ਅਤੇ ਕ੍ਰਿਤੀ ਸੈਨਨ ਨੇ ਵੀ ਲਿਖਿਆ ਹੈ, ‘OMG, ਤੁਹਾਨੂੰ ਦੋਵਾਂ ਨੂੰ ਵਧਾਈਆਂ।’ ਇਸ ਦੇ ਨਾਲ ਹੀ ਮਨੀਸ਼ ਮਲਹੋਤਰਾ, ਨੀਨਾ ਗੁਪਤਾ, ਮਸਾਬਾ ਗੁਪਤਾ ਦੇ ਨਾਲ-ਨਾਲ ਭੂਮੀ ਵਰਗੇ ਸਿਤਾਰਿਆਂ ਨੇ ਵੀ ਇਸ ‘ਤੇ ਟਿੱਪਣੀ ਕੀਤੀ ਹੈ। 

ਇਸ ਤੋਂ ਪਹਿਲਾਂ ਪਿਛਲੇ ਸਾਲ ਦੀਪਿਕਾ ਪਾਦੂਕੋਣ ਨੇ ਵੋਗ ਸਿੰਗਾਪੁਰ ਨਾਲ ਗੱਲ ਕਰਦੇ ਹੋਏ ਕਿਹਾ ਸੀ, "ਰਣਵੀਰ ਅਤੇ ਮੈਂ ਬੱਚਿਆਂ ਨੂੰ ਪਿਆਰ ਕਰਦੇ ਹਾਂ। ਅਸੀਂ ਉਸ ਦਿਨ ਦੀ ਉਡੀਕ ਕਰ ਰਹੇ ਹਾਂ ਜਦੋਂ ਅਸੀਂ ਆਪਣਾ ਪਰਿਵਾਰ ਸ਼ੁਰੂ ਕਰਾਗੇਂ।"

 

Comments

Related