ADVERTISEMENT

ADVERTISEMENT

ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਦਾ ਹਰਿਆਣਾ 'ਚ ਐਕਸੀਡੈਂਟ

ਘਟਨਾ ਤੋਂ ਥੋੜ੍ਹੀ ਦੇਰ ਬਾਅਦ ਹਰਭਜਨ ਮਾਨ ਦੂਜੀ ਕਾਰ ਵਿੱਚ ਚੰਡੀਗੜ੍ਹ ਲਈ ਰਵਾਨਾ ਹੋ ਗਏ

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਦੀ ਕਾਰ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਹਾਦਸਾਗ੍ਰਸਤ ਹੋ ਗਈ। ਉਹ ਸੋਮਵਾਰ ਸਵੇਰੇ ਦਿੱਲੀ ਵਿੱਚ ਇੱਕ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਵਾਪਸ ਆ ਰਹੇ ਸਨ। ਜਦੋਂ ਉਨ੍ਹਾਂ ਦੀ ਪਜੈਰੋ ਕਾਰ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇ-44 'ਤੇ ਪਿਪਲੀ ਫਲਾਈਓਵਰ 'ਤੇ ਪਹੁੰਚੀ ਤਾਂ ਅਚਾਨਕ ਇੱਕ ਗਾਂ ਸਾਹਮਣੇ ਆ ਗਈ। ਗਾਂ ਨੂੰ ਟੱਕਰ ਮਾਰਨ ਤੋਂ ਬਾਅਦ, ਕਾਰ ਡਿਵਾਈਡਰ ਨਾਲ ਟਕਰਾ ਗਈ ਅਤੇ ਫਿਰ ਪਲਟ ਗਈ।

ਆਲੇ-ਦੁਆਲੇ ਦੇ ਲੋਕਾਂ ਨੇ ਤੁਰੰਤ ਹਰਭਜਨ ਮਾਨ ਨੂੰ ਬਾਹਰ ਕੱਢਿਆ। ਹਾਦਸੇ ਵਿੱਚ ਉਹ ਵਾਲ-ਵਾਲ ਬਚੇ। ਉਹਨਾਂ ਦੇ ਸਕਿਉਰਿਟੀ ਗਾਰਡ ਨੂੰ ਮਾਮੂਲੀ ਸੱਟਾਂ ਲੱਗੀਆਂ। ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਘਟਨਾ ਤੋਂ ਥੋੜ੍ਹੀ ਦੇਰ ਬਾਅਦ ਹਰਭਜਨ ਮਾਨ ਦੂਜੀ ਕਾਰ ਵਿੱਚ ਚੰਡੀਗੜ੍ਹ ਲਈ ਰਵਾਨਾ ਹੋ ਗਏ।

ਜਾਣਕਾਰੀ ਅਨੁਸਾਰ ਜਦੋ ਇਹ ਹਾਦਸਾ ਹੋਇਆ ਤਾਂ ਉਸ ਸਮੇਂ ਇੱਕ ਸਬਜ਼ੀ ਵੇਚਣ ਵਾਲਾ ਸੁਰਜੀਤ ਕੁਮਾਰ ਉੱਥੋਂ ਲੰਘ ਰਿਹਾ ਸੀ। ਉਹ ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਪਹੁੰਚਿਆ ਅਤੇ ਉਸਨੇ ਫੁਰਤੀ ਦਿਖਾਉਂਦੇ ਹੋਏ ਕਾਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ।

ਬਾਹਰ ਨਿਕਲਣ ਵਾਲੇ ਲੋਕਾਂ ਨੇ ਦੱਸਿਆ ਕਿ ਇਹ ਕਾਰ ਪੰਜਾਬੀ ਗਾਇਕ ਹਰਭਜਨ ਮਾਨ ਦੀ ਹੈ। ਇਸ ਤੋਂ ਬਾਅਦ ਉੱਥੇ ਭੀੜ ਇਕੱਠੀ ਹੋ ਗਈ। ਲੋਕਾਂ ਨੇ ਹਰਭਜਨ ਮਾਨ ਦਾ ਧਿਆਨ ਰੱਖਿਆ, ਪਰ ਉਹ ਠੀਕ ਸੀ।

Comments

Related