ADVERTISEMENT

ADVERTISEMENT

ਫੀਫਾ ਵਰਲਡ ਕੱਪ ਦੀਆਂ ਤਿਆਰੀਆਂ ਤੇਜ਼, ਵੈਨਕੂਵਰ ਸ਼ਹਿਰ ਵਿੱਚ ਆਰਜ਼ੀ ਤੌਰ 'ਤੇ ਨਵੇਂ ਨਿਯਮ ਲਾਗੂ

ਇਹ ਫੈਸਲਾ ਟੂਰਨਾਮੈਂਟ ਦੌਰਾਨ ਅਮਨ-ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਲਿਆ ਗਿਆ ਹੈ

 ਖੇਡ ਦਾ ਮੈਦਾਨ ਖੇਡ ਦਾ ਮੈਦਾਨ / staff reporter

ਫੀਫਾ ਵਰਲਡ ਕੱਪ 2026 ਦੇ ਸਫਲ ਆਯੋਜਨ ਲਈ ਵੈਨਕੂਵਰ ਪ੍ਰਸ਼ਾਸਨ ਵੱਲੋਂ ਵੱਡੇ ਕਦਮ ਚੁੱਕੇ ਜਾ ਰਹੇ ਹਨ। ਸ਼ਹਿਰ ਵਿੱਚ ਆਉਣ ਵਾਲੇ ਲੱਖਾਂ ਫੁੱਟਬਾਲ ਪ੍ਰਸ਼ੰਸਕਾਂ ਦੀ ਆਮਦ ਨੂੰ ਮੁੱਖ ਰੱਖਦਿਆਂ, ਸਥਾਨਕ ਸਰਕਾਰ ਨੇ ਸ਼ੋਰ-ਸ਼ਰਾਬੇ ਅਤੇ ਸੜਕਾਂ ਕਿਨਾਰੇ ਹੋਣ ਵਾਲੀ ਵਪਾਰਕ ਵਿਕਰੀ 'ਤੇ ਆਰਜ਼ੀ ਤੌਰ 'ਤੇ ਨਵੇਂ ਅਤੇ ਸਖ਼ਤ ਨਿਯਮ ਲਾਗੂ ਕਰ ਦਿੱਤੇ ਹਨ। ਇਹ ਫੈਸਲਾ ਟੂਰਨਾਮੈਂਟ ਦੌਰਾਨ ਅਮਨ-ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਲਿਆ ਗਿਆ ਹੈ। 

ਰਿਪੋਰਟਾਂ ਮੁਤਾਬਕ ਫੀਫਾ ਵਰਲਡ ਕੱਪ ਦੌਰਾਨ ਲਗਭਗ 3 ਲੱਖ 50 ਹਜ਼ਾਰ ਤੋਂ ਵੱਧ ਦਰਸ਼ਕਾਂ ਦੇ ਵੈਨਕੂਵਰ ਪਹੁੰਚਣ ਦੀ ਸੰਭਾਵਨਾ ਹੈ। ਇਸ ਵੱਡੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਸ਼ਹਿਰੀ ਪ੍ਰਸ਼ਾਸਨ ਵੱਲੋਂ ਕਈ ਖਾਸ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਬੀ.ਸੀ. ਪਲੇਸ ਸਟੇਡੀਅਮ ਵਿੱਚ ਵਡ ਆਕਾਰੀ ਛੱਤ ਹੇਠਾ ਉੱਚ ਤਕਨੀਕ ਵਾਲੇ ਕੁਦਰਤੀ ਘਾਹ ਦੇ ਮੈਦਾਨ ਦਾ ਵੀ ਉਦਘਾਟਨ ਕੀਤਾ ਗਿਆ ਹੈ, ਜੋ ਫੀਫਾ ਮਿਆਰਾਂ ਅਨੁਸਾਰ ਤਿਆਰ ਕੀਤਾ ਗਿਆ ਹੈ। 

ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਨਵੇਂ ਨਿਯਮਾਂ ਦਾ ਮਕਸਦ ਫੀਫਾ ਵਰਲਡ ਕੱਪ ਦੌਰਾਨ ਸੁਰੱਖਿਆ, ਸਫ਼ਾਈ ਅਤੇ ਆਵਾਜਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਈ ਰੱਖਣਾ ਹੈ ਤਾਂ ਜੋ ਸਥਾਨਕ ਲੋਕਾਂ ਅਤੇ ਸੈਲਾਨੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Comments

Related