ADVERTISEMENT

ADVERTISEMENT

ਸ਼੍ਰੋਮਣੀ ਕਮੇਟੀ ਦਾ ਸਾਬਕਾ CA ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ

ਪੁਲਿਸ ਨੇ ਕੋਹਲੀ ਨੂੰ ਅਦਾਲਤ ‘ਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਪੁਲਿਸ ਨੂੰ ਕੋਹਲੀ ਦਾ ਛੇ ਦਿਨ ਦਾ ਰਿਮਾਂਡ ਦਿਤਾ ਹੈ

ਸਤਿੰਦਰ ਸਿੰਘ ਕੋਹਲੀ / File Photo

ਬੀਤੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ CA ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕੋਹਲੀ ਦੀ ਕੰਪਨੀ ਐਸਐਸ ਕੋਹਲੀ ਐਂਡ ਐਸੋਸੀਏਟ ਫ਼ਰਮ ਨੂੰ 2009 ’ਚ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਆਡਿਟ ਅਤੇ ਖਾਤਿਆਂ ਨੂੰ ਕੰਪਿਊਟਰਾਈਜ਼ ਕਰਨ ਅਤੇ ਉਸ ਦਾ ਕੰਮ ਦੇਖਣ ਲਈ 3.5 ਲੱਖ ਰੁਪਏ ਮਹੀਨੇ ਵਜੋਂ ਦਿਤੇ ਜਾਂਦੇ ਸਨ।

 

ਪੁਲਿਸ ਨੇ ਕੋਹਲੀ ਨੂੰ ਅਦਾਲਤ ‘ਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਪੁਲਿਸ ਨੂੰ ਕੋਹਲੀ ਦਾ ਛੇ ਦਿਨ ਦਾ ਰਿਮਾਂਡ ਦਿਤਾ ਹੈ। ਕੋਹਲੀ ਸ਼੍ਰੋਮਣੀ ਕਮੇਟੀ ਦਾ ਸੀਏ ਰਹਿਣ ਤੋਂ ਇਲਾਵਾ ਸੁਖਬੀਰ ਬਾਦਲ ਦੇ ਸੀ.ਏ ਵੀ ਰਹੇ ਹਨ ਅਤੇ ਉਨ੍ਹਾਂ ਦੇ ਕਾਫ਼ੀ ਕਰੀਬੀ ਸਨ। ਕੋਹਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਡਿਟ ਨਾਲ ਸਬੰਧਤ ਕੰਮ ਵੀ ਦੇਖਦੇ ਰਹੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਘਪਲੇ ਮਾਮਲੇ ਵਿਚ ਪੁਲਿਸ ਵਲੋਂ ਇਹ ਪਹਿਲੀ ਗ੍ਰਿਫ਼ਤਾਰੀ ਕੀਤੀ ਗਈ ਹੈ।

 

ਅੰਮ੍ਰਿਤਸਰ ਪੁਲਿਸ ਨੇ ਸਤਿੰਦਰ ਸਿੰਘ ਸਮੇਤ 16 ਹੋਰ ਵਿਅਕਤੀਆਂ ਵਿਰੁਧ ਕੇਸ ਦਰਜ ਕੀਤਾ ਹੈ। ਕੋਹਲੀ ਦੀ ਗ੍ਰਿਫ਼ਤਾਰੀ ਚੰਡੀਗੜ੍ਹ ਦੇ ਇਕ ਹੋਟਲ ਤੋਂ ਕੀਤੀ ਗਈ ਹੈ। ਹੁਣ ਜਦੋਂ ਇਸ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ ਹੋਈ ਹੈ ਤਾਂ ਉਮੀਦ ਹੈ ਕਿ ਜਾਂਚ ਤੋਂ ਬਾਅਦ ਇਸ ਮਾਮਲੇ ਵਿਚ ਹੋਰ ਅਹਿਮ ਪ੍ਰਗਟਾਵੇ ਹੋ ਸਕਦੇ ਹਨ। ਪੁਲਿਸ ਵਲੋਂ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ ਅਤੇ ਹੁਣ ਪੂਰੇ ਮਾਮਲੇ ਦੀ ਪੁਲਿਸ ਵਲੋਂ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ।

 

ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ’ਚ ਪਾਇਆ ਗਿਆ ਸੀ ਕਿ ਐਸਐਸ ਕੋਹਲੀ ਐਂਡ ਐਸੋਸੀਏਟ ਫ਼ਰਮ ਨੇ ਇਸ ਸਬੰਧੀ ਕੇਵਲ ਇਕ ਕੰਮ ਕੀਤਾ ਸੀ, ਜਦਕਿ ਉਸ ਨੂੰ ਚਾਰ ਕੰਮਾਂ ਲਈ ਪੈਸੇ ਅਦਾ ਕੀਤੇ ਗਏ ਸਨ। ਇਸ ਕਰ ਕੇ 2020 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਤ ਕੀਤੀ ਗਈ ਜਾਂਚ ਕਮੇਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰ ਦਿਤੀਆਂ ਸਨ ਅਤੇ ਨਾਲ ਹੀ ਫ਼ੈਸਲਾ ਦਿਤਾ ਸੀ ਕਿ ਉਨ੍ਹਾਂ ਵਲੋਂ ਵਸੂਲ ਕੀਤੀ ਗਈ ਭੁਗਤਾਨ ਵਿਚੋਂ ਕੁਲ 75 ਪ੍ਰਤੀਸ਼ਤ ਰਾਸ਼ੀ ਵਾਪਸ ਕਰਨੀ ਪਵੇਗੀ।

Comments

Related

To continue...

Already have an account? Log in

Create your free account or log in