ADVERTISEMENT

ADVERTISEMENT

ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਜੀਦਾ ਹੋਵੇ ਸਰਕਾਰ- ਐਡਵੋਕੇਟ ਧਾਮੀ

ਸਮਾਣਾ ਵਿਖੇ ਟਾਵਰ ’ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਸ. ਗੁਰਜੀਤ ਸਿੰਘ ਦੀ ਵਿਗੜ ਰਹੀ ਹਾਲਤ ’ਤੇ ਪ੍ਰਗਟਾਈ ਚਿੰਤਾ

ਸ. ਗੁਰਜੀਤ ਸਿੰਘ ਖ਼ਾਲਸਾ ਪਿਛਲੇ ਲੰਮੇ ਸਮੇਂ ਤੋਂ ਸਮਾਣਾ ਵਿਖੇ ਟਾਵਰ ’ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਹਨ / Courtesy Photo

ਪੰਜਾਬ ਦੀ ਧਰਤੀਤੇ ਆਏ ਦਿਨ ਕਿਤੇ ਨਾ ਕਿਤੇ ਬੇਅਦਬੀ ਦੀ ਘਟਨਾ ਵਾਪਰ ਜਾਂਦੀ ਹੈ। ਜਿਸ ਉਪਰੰਤ ਦੋਸ਼ੀਆਂ ਨੂੰ ਮਾਨਸਿਕ ਤੌਰਤੇ ਪ੍ਰੇਸ਼ਾਨ ਦੱਸ ਕੇ ਮਾਮਲਾ ਰਫਾ-ਦਫਾ ਕਰ ਦਿੱਤਾ ਜਾਂਦਾ ਹੈ।ਸਿੱਖਾਂ ਵੱਲੋਂ ਬੜੇ ਲੰਮੇ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਹਿੱਤ ਸਰਕਾਰ ਕੋਲ ਬੇਅਦਬੀਆਂ ਦੇ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ।

 

ਇਸੇ ਮੰਗ ਨੂੰ ਲੈ ਕੇ . ਗੁਰਜੀਤ ਸਿੰਘ ਖ਼ਾਲਸਾ ਪਿਛਲੇ ਲੰਮੇ ਸਮੇਂ ਤੋਂ ਸਮਾਣਾ ਵਿਖੇ ਟਾਵਰਤੇ ਚੜ੍ਹ ਕੇ ਸੰਘਰਸ਼ ਕਰ ਰਹੇ ਹਨ। ਹੁਣ ਉਨ੍ਹਾਂ ਦੀ ਸਿਹਤ ਵਿਗੜਨ ਦੀਆਂ ਖਬਰਾਂ ਸਾਹਮਣੇ ਰਹੀਆਂ ਹਨ। ਜਿਸ ਉਪਰੰਤ ਸਿੱਖ ਭਾਈਚਾਰੇ ਵਿੱਚ ਚਿੰਤਾ ਪਾਈ ਜਾ ਰਹੀ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਚਿੰਤਾ ਪ੍ਰਗਟ ਕਰਦਿਆਂ ਇਸ ਮਾਮਲੇ ਵਿੱਚ ਸਰਕਾਰ ਦੀ ਕਰੜੀ ਆਲੋਚਨਾ ਕੀਤੀ ਹੈ।

 

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਇਸ ਮੁੱਦੇਤੇ ਸਰਕਾਰ ਦੀ ਪਹੁੰਚ ਲਗਾਤਾਰ ਗੈਰ-ਜ਼ੁੰਮੇਵਰਾਨਾ ਰਹੀ ਹੈ, ਜਿਸ ਕਾਰਨ ਸਿੱਖ ਨੌਜੁਆਨ ਦੀ ਜ਼ਿੰਦਗੀ ਨੂੰ ਖ਼ਤਰਾ ਬਣਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਬੇਅਦਬੀਆਂ ਦਾ ਮਾਮਲਾ ਬੇਹੱਦ ਸੰਜੀਦਾ ਹੈ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਯਤਨਸ਼ੀਲ ਰਹੀ ਹੈ।

 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬੇਅਦਬੀਆਂ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਾਨੂੰਨ ਪਾਸ ਕਰਨ ਵਾਸਤੇ ਕਈ ਵਾਰ ਸਰਕਾਰਾਂ ਨੂੰ ਲਿਖਿਆ ਹੈ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਵੱਲੋਂ ਬੇਹੱਦ ਸੰਜੀਦਾ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਇਸੇ ਹੀ ਸਬੰਧ ਵਿਚ ਸਿੱਖ ਨੌਜੁਆਨ . ਗੁਰਜੀਤ ਸਿੰਘ ਖਾਲਸਾ ਸੰਘਰਸ਼ ਦੇ ਰਾਹਤੇ ਹੈ, ਪ੍ਰੰਤੂ ਸਰਕਾਰ ਦੀ ਖ਼ਾਮੋਸ਼ੀ ਸਵਾਲ ਖੜ੍ਹੇ ਕਰ ਰਹੀ ਹੈ।

 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਵਿਚ ਫੜ੍ਹੇ ਗਏ ਦੋਸ਼ੀ ਅਕਸਰ ਹੀ ਸਖ਼ਤ ਕਾਨੂੰਨ ਦੀ ਘਾਟ ਕਾਰਨ ਜਲਦ ਛੁੱਟ ਜਾਂਦੇ ਹਨ, ਜਿਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਆਹਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਬੇਅਦਬੀਆਂ ਵਿਰੁੱਧ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਨੌਜੁਆਨ ਦੀ ਸਮੁੱਚਾ ਪੰਥ ਹਮਾਇਤ ਕਰਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਇਸ ਨੌਜੁਆਨ ਨੂੰ ਮਿਲ ਕੇ ਸਮਰਥਨ ਦਿੱਤਾ ਗਿਆ ਸੀ ਅਤੇ ਹੁਣ ਵੀ ਸਿੱਖ ਸੰਸਥਾ ਉਸ ਦੇ ਨਾਲ ਹੈ।

Comments

Related

To continue...

Already have an account? Log in

Create your free account or log in