ADVERTISEMENT

ADVERTISEMENT

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁ: ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਗਿਆਨੀ ਰਾਜਦੀਪ ਸਿੰਘ ਨੇ ਸੰਗਤ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ

ਅੰਮ੍ਰਿਤਸਰ 16 ਜੁਲਾਈ- ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।

ਸਮਾਗਮ ਮੌਕੇ ਵਿਚਾਰ ਕਰਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਸੰਗਤ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਨੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚਲਦਿਆਂ, ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਈ, ਜਿਨ੍ਹਾਂ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਨੌਜੁਆਨੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਤੋਂ ਸੇਧ ਲੈਂਦਿਆਂ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ ਅਤੇ ਅੰਮ੍ਰਿਤਪਾਨ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

 ਇਸ ਮੌਕੇ ਸ੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਇਕਬਾਲ ਸਿੰਘ, ਸਮੇਤ ਸੰਗਤਾਂ ਹਾਜ਼ਰ ਸਨ

Comments

Related

To continue...

Already have an account? Log in

Create your free account or log in