ADVERTISEMENT

ADVERTISEMENT

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

 ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ / Staff Reporter

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ / Staff Reporter

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕੀਤੇ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। 

ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਵੀ ਗੁਰਬਾਣੀ ਕੀਰਤਨ ਕੀਤਾ।

ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਦੀਪਮਾਲਾ ਵੀ ਕੀਤੀ ਗਈ।

Comments

Leave A Comment

Required fields are marked (*).

Related

Talk to us?