ਇਸ ਮੌਕੇ ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੁ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ / FB/GNDU
ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੀ 50ਵੀਂ ਗੋਲਡਨ ਜੁਬਲੀ ਕਨਵੋਕੇਸ਼ਨ ਵੱਡੇ ਉਤਸ਼ਾਹ ਅਤੇ ਅਕਾਦਮਿਕ ਸ਼ਾਨ ਨਾਲ ਸਫਲਤਾਪੂਰਵਕ ਆਯੋਜਿਤ ਕੀਤੀ। ਇਸ ਮੌਕੇ ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੁ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣੇ ਪ੍ਰੇਰਨਾਦਾਇਕ ਸੰਬੋਧਨ ਨਾਲ ਵਿਦਆਰਥੀਆਂ ਨੂੰ ਰਾਸ਼ਟਰ ਸੇਵਾ, ਨਵੀਨਤਾ ਅਤੇ ਨੈਤਿਕ ਮੁੱਲਾਂ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਤੇ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਗੁਲਾਬ ਚੰਦ ਕਟਾਰੀਆ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜਰ ਸਨ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਇਸ ਮੌਕੇ ਮੰਚ ਉੱਪਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਰਾਸ਼ਟਰਪਤੀ ਅਤੇ ਗਵਰਨਰ ਪੰਜਾਬ ਸਮੇਤ ਸਾਰੇ ਵਿਦਆਰਥੀਆਂ, ਅਧਿਆਪਕਾਂ ਅਤੇ ਵਿਸ਼ੇਸ਼ ਮਹਿਮਾਨਾਂ ਦਾ ਭਰਵਾਂ ਸਵਾਗਤ ਕੀਤਾ ਅਤੇ ਯੂਨੀਵਰਸਿਟੀ ਦੀ ਦੀ ਗੌਰਵਮਈ ਵਿਰਾਸਤ, ਅਕਾਦਮਿਕ ਪ੍ਰਾਪਤੀਆਂ ਅਤੇ ਸਿੱਖਿਆ, ਖੋਜ ਤੇ ਨਵੀਨਤਾ ਵਿੱਚ ਉੱਤਮਤਾ ਪ੍ਰਤੀ ਵਚਨਬੱਧਤਾ ਬਾਰੇ ਵਿਸਥਾਰ ਨਾਲ ਦੱਸਿਆ।
ਰਾਸ਼ਟਰਪਤੀ ਦਾ ਸਵਾਗਤ ਕਰਦੇ ਹੋਏ ਵਾਈਸ ਚਾਂਸਲਰ / FB/GNDU
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login