ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ / Haryana Sikh Gurdwara Parbandhak Committee - Wikipedia
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਸੰਸਥਾਪਕ ਅਤੇ ਸੀਨੀਅਰ ਆਗੂ ਜਗਦੀਸ਼ ਸਿੰਘ ਝੀਂਡਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚੇ। ਉਨ੍ਹਾਂ ਨੇ ਸਿੰਘ ਸਾਹਿਬ ਨੂੰ ਇੱਕ ਵਿਸਤ੍ਰਿਤ ਪੱਤਰ ਸੌਂਪਦਿਆਂ ਹਰਿਆਣਾ ਕਮੇਟੀ ਵਿੱਚ ਚੱਲ ਰਹੇ ਕਲੇਸ਼ ਦੇ ਹੱਲ ਲਈ ਬੇਨਤੀ ਕੀਤੀ ਅਤੇ ਬਾਬਾ ਬਲਜੀਤ ਸਿੰਘ ਦਾਦੂਵਾਲ ਵਿਰੁੱਧ ਗੰਭੀਰ ਸਿਆਸੀ ਅਤੇ ਆਰਥਿਕ ਦੋਸ਼ ਲਗਾਏ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਦੀਸ਼ ਸਿੰਘ ਝੀਂਡਾ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਨ੍ਹਾਂ ਨੇ 22 ਸਾਲ ਸੰਘਰਸ਼ ਕਰਕੇ ਅਤੇ ਆਪਣਾ ਕਾਰੋਬਾਰ ਦਾਅ 'ਤੇ ਲਗਾ ਕੇ ਹਰਿਆਣਾ ਲਈ ਵੱਖਰੀ ਕਮੇਟੀ ਹਾਸਲ ਕੀਤੀ ਸੀ, ਪਰ ਕੁਝ ਸ਼ਖਸੀਅਤਾਂ ਨੇ ਇਸ ਨੂੰ ਨਿੱਜੀ ਸਵਾਰਥਾਂ ਲਈ ਵਰਤਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਸਿੱਧੇ ਤੌਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਗੁਰਦਾਸਪੁਰ (ਪੰਜਾਬ) ਤੋਂ ਆਏ ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਕਮੇਟੀ ਵਿੱਚ ਹਮੇਸ਼ਾ ਕਲੇਸ਼ ਪਾ ਕੇ ਰੱਖਿਆ ਹੈ। ਝੀਂਡਾ ਨੇ ਦੋਸ਼ ਲਾਇਆ ਕਿ ਦਾਦੂਵਾਲ ਨੇ ਕਮੇਟੀ ਦੀਆਂ ਮੀਟਿੰਗਾਂ ਦੌਰਾਨ ਮੈਂਬਰਾਂ ਨਾਲ ਬਦਸਲੂਕੀ ਕੀਤੀ ਅਤੇ ਮਾਵਾਂ-ਭੈਣਾਂ ਦੀਆਂ ਗਾਲਾਂ ਤੱਕ ਕੱਢੀਆਂ, ਜੋ ਕਿ ਇੱਕ ਧਾਰਮਿਕ ਆਗੂ ਨੂੰ ਸ਼ੋਭਾ ਨਹੀਂ ਦਿੰਦਾ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login