ਪਿਊਸ਼ ਗੋਇਲ ਅਤੇ ਜੈਮੀਸਨ ਗ੍ਰੀਰ / X/ PiyushGoyal
ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ 23 ਜੂਨ ਨੂੰ ਅਮਰੀਕੀ ਵਪਾਰ ਪ੍ਰਤੀਨਿਧ ਜੇਮਿਸਨ ਗ੍ਰੀਰ ਅਤੇ ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਸਰਜਿਓ ਗੋਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਭਾਰਤ ਅਤੇ ਅਮਰੀਕਾ ਦਰਮਿਆਨ ਪ੍ਰਸਤਾਵਿਤ ਦੁਵੱਲੇ ਵਪਾਰ ਸਮਝੌਤੇ (ਬੀਟੀਏ) ਨੂੰ ਅੰਤਿਮ ਰੂਪ ਦੇਣ ਅਤੇ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਪਿਊਸ਼ ਗੋਇਲ ਨੇ ਸੋਸ਼ਲ ਮੀਡੀਆ ਮੰਚ ਐਕਸ 'ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਾਰਤ ਅਤੇ ਅਮਰੀਕਾ ਦਰਮਿਆਨ ਮਜ਼ਬੂਤ ਅਤੇ ਲਗਾਤਾਰ ਵਿਕਸਤ ਹੋ ਰਹੀ ਆਰਥਿਕ ਭਾਈਵਾਲੀ ਮੌਜੂਦ ਹੈ। ਉਨ੍ਹਾਂ ਕਿਹਾ ਕਿ 7 ਫਰਵਰੀ 2026 ਦੇ ਸਾਂਝੇ ਬਿਆਨ ਦੇ ਅਨੁਸਾਰ ਸੰਤੁਲਿਤ ਅਤੇ ਦੋਵਾਂ ਦੇਸ਼ਾਂ ਲਈ ਲਾਭਕਾਰੀ ਵਪਾਰ ਸਮਝੌਤੇ ਵੱਲ ਗੱਲਬਾਤ ਨੂੰ ਅੱਗੇ ਵਧਾਉਣ ਲਈ ਸਾਰਥਕ ਚਰਚਾ ਹੋਈ। ਗੋਇਲ ਨੇ ਕਿਹਾ ਕਿ ਭਾਰਤ ਅਮਰੀਕਾ ਨਾਲ ਮਿਲ ਕੇ ਆਰਥਿਕ ਸਬੰਧਾਂ ਨੂੰ ਹੋਰ ਡੂੰਘਾ ਕਰਨ ਅਤੇ ਵਿਕਾਸ ਤੇ ਨਵੀਨਤਾ ਲਈ ਨਵੇਂ ਮੌਕੇ ਪੈਦਾ ਕਰਨ ਲਈ ਰਚਨਾਤਮਕ ਢੰਗ ਨਾਲ ਕੰਮ ਕਰਨ ਲਈ ਵਚਨਬੱਧ ਹੈ।
ਭਾਰਤ ਅਤੇ ਅਮਰੀਕਾ ਇਸ ਸਮੇਂ ਇੱਕ ਅਜਿਹੇ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਵੱਲ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ, ਜਿਸ ਨਾਲ ਦੋਵਾਂ ਦੇਸ਼ਾਂ ਲਈ ਨਵੇਂ ਆਰਥਿਕ ਮੌਕੇ ਖੁੱਲ੍ਹ ਸਕਦੇ ਹਨ ਅਤੇ ਆਪਸੀ ਵਪਾਰਕ ਸਬੰਧ ਹੋਰ ਮਜ਼ਬੂਤ ਹੋ ਸਕਦੇ ਹਨ।
ਇਸ ਤੋਂ ਪਹਿਲਾਂ ਅਮਰੀਕੀ ਰਾਜਦੂਤ ਸਰਜਿਓ ਗੋਰ ਨੇ ਭਾਰਤ ਪਹੁੰਚੇ ਅਮਰੀਕੀ ਵਪਾਰ ਪ੍ਰਤੀਨਿਧ ਜੇਮਿਸਨ ਗ੍ਰੀਅਰ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਇੱਕ ਮਜ਼ਬੂਤ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਵੱਲ ਨਿਰਣਾਇਕ ਤੌਰ 'ਤੇ ਅੱਗੇ ਵੱਧ ਰਹੇ ਹਨ, ਜੋ ਦੋਵਾਂ ਅਰਥਵਿਵਸਥਾਵਾਂ ਲਈ ਨਵੇਂ ਮੌਕੇ ਪੈਦਾ ਕਰੇਗਾ ਅਤੇ ਭਾਰਤ-ਅਮਰੀਕਾ ਆਰਥਿਕ ਭਾਈਵਾਲੀ ਨੂੰ ਹੋਰ ਮਜ਼ਬੂਤ ਬਣਾਏਗਾ।
ਜੇਮਿਸਨ ਗ੍ਰੀਰ ਦੀ ਇਹ ਯਾਤਰਾ ਉਸ ਸਮੇਂ ਹੋ ਰਹੀ ਹੈ ਜਦੋਂ ਭਾਰਤ ਅਤੇ ਅਮਰੀਕਾ ਵਿਚਾਲੇ ਵਪਾਰ ਸਮਝੌਤੇ ਸਬੰਧੀ ਗੱਲਬਾਤ ਅਹਿਮ ਪੜਾਅ 'ਤੇ ਪਹੁੰਚ ਚੁੱਕੀ ਹੈ। ਇਸ ਤੋਂ ਪਹਿਲਾਂ ਇਸ ਮਹੀਨੇ ਦੋਵੇਂ ਪੱਖਾਂ ਦੇ ਮੁੱਖ ਵਾਰਤਾਕਾਰਾਂ ਦਰਮਿਆਨ ਵੀ ਮੀਟਿੰਗਾਂ ਹੋਈਆਂ ਸਨ। ਦੋਵੇਂ ਦੇਸ਼ ਇੱਕ ਅੰਤਰਿਮ ਵਪਾਰ ਸਮਝੌਤੇ 'ਤੇ ਵੀ ਕੰਮ ਕਰ ਰਹੇ ਹਨ, ਜਿਸਨੂੰ ਭਵਿੱਖ ਵਿੱਚ ਵਿਆਪਕ ਦੁਵੱਲੇ ਵਪਾਰ ਸਮਝੌਤੇ ਦੀ ਬੁਨਿਆਦ ਮੰਨਿਆ ਜਾ ਰਿਹਾ ਹੈ।
ਪਿਊਸ਼ ਗੋਇਲ ਪਹਿਲਾਂ ਵੀ ਭਰੋਸਾ ਜਤਾ ਚੁੱਕੇ ਹਨ ਕਿ ਭਾਰਤ ਅਤੇ ਅਮਰੀਕਾ ਬਾਕੀ ਰਹਿੰਦੇ ਮੁੱਦਿਆਂ ਦੇ ਹੱਲ ਵੱਲ ਵਧ ਰਹੇ ਹਨ ਅਤੇ ਸਮਝੌਤੇ ਦੇ ਪਹਿਲੇ ਪੜਾਅ ਨੂੰ ਅਗਲੇ ਮਹੀਨੇ ਦੇ ਮੱਧ ਤੱਕ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ। ਇਹ ਗੱਲਬਾਤ 24 ਜੁਲਾਈ ਨੂੰ ਖ਼ਤਮ ਹੋ ਰਹੀ ਉਸ 10 ਫ਼ੀਸਦੀ ਅਸਥਾਈ ਟੈਰਿਫ਼ ਦੀ ਮਿਆਦ ਤੋਂ ਪਹਿਲਾਂ ਹੋ ਰਹੀ ਹੈ, ਜੋ ਅਮਰੀਕਾ ਵੱਲੋਂ ਆਪਣੇ ਵਪਾਰਕ ਭਾਈਵਾਲਾਂ 'ਤੇ ਲਾਗੂ ਕੀਤੀ ਗਈ ਸੀ। ਇਸ ਕਾਰਨ ਵੀ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀਆਂ ਵਪਾਰਕ ਵਾਰਤਾਵਾਂ ਦੀ ਮਹੱਤਤਾ ਹੋਰ ਵੱਧ ਗਈ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login