ADVERTISEMENT

ADVERTISEMENT

ਮ੍ਰਿਤਕ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਪੋਸਟ ਮਾਰਟਮ ਰਿਪੋਰਟ ਵਿੱਚ ਅਹਿਮ ਖੁਲਾਸੇ

ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਪੋਸਟ ਮਾਰਟਮ ਰਿਪੋਰਟ ਸਾਹਮਣੇ ਆਈ ਹੈ। ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਸ਼ੁਭਕਰਨ ਸਿੰਘ ਦੀ ਮੌਤ ਧਾਤ ਦੀਆਂ ਗੋਲੀਆਂ ਲੱਗਣ ਕਾਰਨ ਹੋਈ ਹੈ।

21 ਫਰਵਰੀ ਨੂੰ ਹਰਿਆਣਾ-ਪੰਜਾਬ ਸਰਹੱਦ 'ਤੇ ਖਨੌਰੀ ਬਾਰਡਰ ਉਤੇ ਸ਼ੁਭਕਰਨ ਦੀ ਮੌਤ ਹੋ ਗਈ ਸੀ / social media

ਕਿਸਾਨ ਸ਼ੁਭਕਰਨ ਸਿੰਘ ਦੀ ਕਿਸਾਨ ਅੰਦੋਲਨ ਦੌਰਾਨ ਹੋਈ ਮੌਤ ਸਬੰਧੀ ਪੋਸਟ ਮਾਰਟਮ ਰਿਪੋਰਟ ਵਿੱਚ ਅਹਿਮ ਖੁਲਾਸੇ ਹੋਏ ਹਨ। ਪੰਜ ਡਾਕਟਰਾਂ ਦੀ ਟੀਮ ਨੇ ਆਪਣੀ ਰਿਪੋਰਟ 'ਚ ਕਿਹਾ ਹੈ ਕਿ ਸ਼ੁਭਕਰਨ ਦੇ ਸਿਰ 'ਚੋਂ ਕਈ ਛਰ੍ਹੇ ਬਰਾਮਦ ਹੋਏ ਹਨ। 

ਦੱਸ ਦੇਈਏ ਕਿ 21 ਫਰਵਰੀ ਨੂੰ ਹਰਿਆਣਾ-ਪੰਜਾਬ ਸਰਹੱਦ 'ਤੇ ਖਨੌਰੀ ਬਾਰਡਰ ਉਤੇ ਸ਼ੁਭਕਰਨ ਦੀ ਮੌਤ ਹੋ ਗਈ ਸੀ। ਸ਼ੁਭਕਰਨ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ।

ਕਿਸਾਨਾਂ ਨੇ ਦੋਸ਼ ਲਾਇਆ ਕਿ ਹਰਿਆਣਾ ਪੁਲਸ ਨੇ ਧਰਨਾਕਾਰੀ ਕਿਸਾਨਾਂ ਉਤੇ ਰਬੜ ਦੀਆਂ ਗੋਲੀਆਂ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ, ਜਿਸ ਤੋਂ ਬਾਅਦ ਕੁਝ ਹੀ ਮਿੰਟਾਂ 'ਚ ਸ਼ੁਭਕਰਨ ਦੀ ਮੌਤ ਹੋ ਗਈ।

ਪੋਸਟ ਮਾਰਟਮ ਰਿਪੋਰਟ 'ਚ ਕਿਹਾ ਗਿਆ ਹੈ ਕਿ ਸ਼ੁਭਕਰਨ ਦੇ ਸਿਰ 'ਤੇ ਦੋ ਸੱਟਾਂ ਲੱਗੀਆਂ ਸਨ। ਉਨ੍ਹਾਂ ਵਿਚੋਂ ਇਕ ਉਸ ਲਈ ਘਾਤਕ ਸਾਬਤ ਹੋਈ। ਰਿਪੋਰਟ ਮੁਤਾਬਕ ਮੱਥੇ ਤੋਂ ਕਈ ਗੋਲ ਛਰ੍ਹੇ ਬਰਾਮਦ ਹੋਏ। 

ਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਨੂੰ ਸ਼ੁਭਕਰਨ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ, ਰਾਜ ਦੇ ਡੀਜੀਪੀ ਅਤੇ ਹੋਰ ਸਾਰੇ ਪੁਲਸ ਅਧਿਕਾਰੀਆਂ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ। 

ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਬਹੁਤ ਹੀ ਸੱਚਾ ਦੱਸਦਿਆਂ ਕਿਹਾ ਕਿ ਕਿਸਾਨ ਅਨਾਜ ਦੀ ਉੱਚ ਲਾਗਤ ਅਤੇ ਘੱਟ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਦੇਖਦੇ ਹੋਏ ਕਰਜ਼ਾ ਮੁਆਫੀ ਦੇ ਹੱਕਦਾਰ ਹਨ।

 

Comments

Related