ADVERTISEMENT

ADVERTISEMENT

ਭਾਰਤ ਨੇ ਹੋਰਮੁਜ਼ ਜਲਡਮਰੂ ਵਿੱਚ ਵਪਾਰਕ ਜਹਾਜ਼ਾਂ 'ਤੇ ਹਮਲਿਆਂ ਦੀ ਕੀਤੀ ਨਿੰਦਾ

ਭਾਰਤ ਨੇ ਸਮੁੰਦਰੀ ਆਵਾਜਾਈ ਦੀ ਆਜ਼ਾਦੀ ਨੂੰ ਮੁੜ ਬਹਾਲ ਕਰਨ ਦੀ ਅਪੀਲ ਕੀਤੀ ਹੈ

 ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਡਿਪਟੀ ਸਥਾਈ ਪ੍ਰਤੀਨਿਧੀ ਯੋਜਨਾ ਪਟੇਲ  ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਡਿਪਟੀ ਸਥਾਈ ਪ੍ਰਤੀਨਿਧੀ ਯੋਜਨਾ ਪਟੇਲ / UN

ਭਾਰਤ ਨੇ ਹੋਰਮੁਜ਼ ਜਲਡਮਰੂ ਵਿੱਚ ਵਪਾਰਕ ਜਹਾਜ਼ਾਂ 'ਤੇ ਹੋ ਰਹੇ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਹੈ। ਇਹ ਖੇਤਰ ਭਾਰਤ ਦੀ ਊਰਜਾ ਅਤੇ ਆਰਥਿਕ ਸੁਰੱਖਿਆ ਲਈ ਬਹੁਤ ਮਹੱਤਵਪੂਰਨ ਹੈ। ਭਾਰਤ ਨੇ ਸਮੁੰਦਰੀ ਆਵਾਜਾਈ ਦੀ ਆਜ਼ਾਦੀ ਨੂੰ ਮੁੜ ਬਹਾਲ ਕਰਨ ਦੀ ਅਪੀਲ ਕੀਤੀ ਹੈ।

ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਡਿਪਟੀ ਸਥਾਈ ਪ੍ਰਤੀਨਿਧੀ ਯੋਜਨਾ ਪਟੇਲ ਨੇ 28 ਅਪ੍ਰੈਲ ਨੂੰ ਸੁਰੱਖਿਆ ਪ੍ਰੀਸ਼ਦ ਵਿੱਚ ਕਿਹਾ, "ਵਪਾਰਕ ਜਹਾਜ਼ ਫੌਜੀ ਹਮਲਿਆਂ ਦਾ ਨਿਸ਼ਾਨਾ ਨਹੀਂ ਬਣਨੇ ਚਾਹੀਦੇ ਅਤੇ ਅਜਿਹੀਆਂ ਕੋਸ਼ਿਸ਼ਾਂ ਬੇਹੱਦ ਨਿੰਦਣਯੋਗ ਹਨ।"  ਹਾਲਾਂਕਿ ਪਟੇਲ ਨੇ ਕਿਸੇ ਦੇਸ਼ ਦਾ ਨਾਂ ਨਹੀਂ ਲਿਆ, ਪਰ ਉਨ੍ਹਾਂ ਨੇ ਇਰਾਨ ਵੱਲ ਇਸ਼ਾਰਾ ਕਰਦਿਆਂ ਯਾਦ ਕਰਵਾਇਆ ਕਿ ਭਾਰਤ ਨੇ ਬਹਿਰੀਨ ਦੁਆਰਾ ਲਿਆਂਦੇ ਗਏ ਉਸ ਪ੍ਰਸਤਾਵ (Resolution 2817) ਦਾ ਸਮਰਥਨ ਕੀਤਾ ਸੀ, ਜਿਸ ਵਿੱਚ ਤਹਿਰਾਨ ਦੁਆਰਾ ਆਪਣੇ ਗੁਆਂਢੀ ਦੇਸ਼ਾਂ 'ਤੇ ਕੀਤੇ ਗਏ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਗਈ ਸੀ। 

ਇਰਾਨ ਨੇ ਭਾਰਤੀ ਜਹਾਜ਼ਾਂ ਅਤੇ ਭਾਰਤ ਆ ਰਹੇ ਜਹਾਜ਼ਾਂ 'ਤੇ ਹਮਲੇ ਕੀਤੇ ਹਨ। ਦੂਜੇ ਦੇਸ਼ਾਂ ਦੇ ਜਹਾਜ਼ਾਂ 'ਤੇ ਹੋਏ ਹਮਲਿਆਂ ਵਿੱਚ ਹੁਣ ਤੱਕ ਘੱਟੋ-ਘੱਟ ਤਿੰਨ ਭਾਰਤੀ ਮਲਾਹਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਨੋਟ ਕੀਤਾ ਕਿ ਹੋਰਮੁਜ਼ ਜਲਡਮਰੂ ਰਾਹੀਂ ਬਿਨਾਂ ਕਿਸੇ ਰੁਕਾਵਟ ਦੇ ਆਵਾਜਾਈ ਭਾਰਤ ਲਈ ਜ਼ਰੂਰੀ ਹੈ, ਕਿਉਂਕਿ ਇਹ ਖੇਤਰ ਭਾਰਤ ਦੀ ਵਪਾਰਕ ਅਤੇ ਊਰਜਾ ਸਪਲਾਈ ਚੇਨ ਨਾਲ ਜੁੜਿਆ ਹੋਇਆ ਹੈ।

ਯੋਜਨਾ ਪਟੇਲ ਨੇ ਜ਼ੋਰ ਦੇ ਕੇ ਕਿਹਾ, "ਲਗਭਗ 1 ਕਰੋੜ (10 ਮਿਲੀਅਨ) ਭਾਰਤੀ ਖਾੜੀ ਖੇਤਰ ਵਿੱਚ ਰਹਿੰਦੇ ਅਤੇ ਕੰਮ ਕਰਦੇ ਹਨ, ਉਨ੍ਹਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਸਾਡੀ ਮੁੱਖ ਤਰਜੀਹ ਹੈ।"

ਭਾਰਤ ਨੇ ਖਾੜੀ ਖੇਤਰ ਵਿੱਚ ਤਣਾਅ ਘਟਾਉਣ ਲਈ ਗੱਲਬਾਤ ਅਤੇ ਕੂਟਨੀਤੀ ਦਾ ਰਸਤਾ ਅਪਣਾਉਣ ਦੀ ਅਪੀਲ ਕੀਤੀ ਹੈ। ਪਟੇਲ ਨੇ ਕਿਹਾ ਕਿ ਮੱਧ ਪੂਰਬ, ਭਾਰਤ ਦਾ ਗੁਆਂਢੀ ਖੇਤਰ ਹੈ ਅਤੇ ਇਸ ਖੇਤਰ ਦੀ ਸੁਰੱਖਿਆ ਅਤੇ ਸਥਿਰਤਾ ਵਿੱਚ ਭਾਰਤ ਦੇ ਵੱਡੇ ਹਿੱਤ ਜੁੜੇ ਹੋਏ ਹਨ।

ਦੱਸਣਯੋਗ ਹੈ ਕਿ ਅਮਰੀਕਾ ਨੇ ਵੀ ਹੋਰਮੁਜ਼ ਖੇਤਰ ਵਿੱਚ ਆਪਣੀ ਨਾਕਾਬੰਦੀ ਕੀਤੀ ਹੋਈ ਹੈ, ਜਿਸ ਕਾਰਨ ਖੇਤਰ ਵਿੱਚ ਤਣਾਅ ਬਣਿਆ ਹੋਇਆ ਹੈ।

Comments

Related