ADVERTISEMENT

ADVERTISEMENT

ਪੰਜਾਬ ਵਿਧਾਨ ਸਭਾ ’ਚ ਕੈਨੇਡਾ ਦੇ ਵਰਕ ਪਰਮਿਟ ਦਾ ਮੁੱਦਾ ਭਖਿਆ

ਪੰਜਾਬੀ ਵਿਦਿਆਰਥੀਆਂ ਦੇ ਹੱਕ ’ਚ ਕੂਟਨੀਤਕ ਪੱਧਰ ’ਤੇ ਦਖ਼ਲ ਦੀ ਮੰਗ

 ਡਾ. ਰਵਜੋਤ ਸਿੰਘ ਡਾ. ਰਵਜੋਤ ਸਿੰਘ / Photo Courtesy

ਪੰਜਾਬ ਵਿਧਾਨ ਸਭਾ ਵਿੱਚ ਕੈਨੇਡਾ ਦੇ ਵਰਕ ਪਰਮਿਟ ਸੰਕਟ ਦਾ ਮੁੱਦਾ ਭਖ ਗਿਆ। ਕੈਲਗਰੀ ਵਿੱਚ ਵਰਕ ਪਰਮਿਟ ਤੋਂ ਇਨਕਾਰ ਕਾਰਨ ਪ੍ਰਦਰਸ਼ਨ ਕਰ ਰਹੇ ਪੰਜਾਬੀ ਨੌਜਵਾਨਾਂ ਦਾ ਮੁੱਦਾ ਸਦਨ ਵਿੱਚ ਉਠਿਆ। ਐੱਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਮਾਮਲੇ ਨੂੰ ਹਰ ਮੰਚ ’ਤੇ ਉਠਾਇਆ ਜਾਵੇਗਾ। ਸੰਖੇਪ ਚਰਚਾ ਤੋਂ ਬਾਅਦ ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ।

ਡਾ. ਰਵਜੋਤ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬੀ ਵਿਦਿਆਰਥੀਆਂ ਦੇ ਵਰਕ ਪਰਮਿਟ ਦਾ ਮਾਮਲਾ ਕੂਟਨੀਤਕ ਪੱਧਰ ’ਤੇ ਕੈਨੇਡਾ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇ। ਉਨ੍ਹਾਂ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਸਮਾਂ ਵੀ ਮੰਗਿਆ ਹੈ। ਉਨ੍ਹਾਂ ਕੈਨੇਡਾ ਵਿੱਚ ਪੰਜਾਬੀ ਮੂਲ ਦੇ ਸੰਸਦ ਮੈਂਬਰਾਂ ਨੂੰ ਵੀ ਸਿਆਸਤ ਤੋਂ ਉੱਪਰ ਉੱਠ ਕੇ ਇਸ ਮਾਨਵੀ ਮਸਲੇ ਨੂੰ ਕੈਨੇਡੀਅਨ ਸਰਕਾਰ ਕੋਲ ਚੁੱਕਣ ਦੀ ਅਪੀਲ ਕੀਤੀ।

ਕਾਂਗਰਸੀ ਵਿਧਾਇਕ ਅਵਤਾਰ ਸਿੰਘ ਜੂਨੀਅਰ ਨੇ ਪ੍ਰਭਾਵਿਤ ਪੰਜਾਬੀ ਨੌਜਵਾਨਾਂ ਦੀ ਕਾਨੂੰਨੀ ਲੜਾਈ ਲਈ ਵਿੱਤੀ ਮਦਦ ਬਾਰੇ ਸਵਾਲ ਕੀਤਾ। ਡਾ. ਰਵਜੋਤ ਨੇ ਦੱਸਿਆ ਕਿ ਕਈ ਵਿਦਿਆਰਥੀਆਂ ਨੇ ਉਨ੍ਹਾਂ ਨਾਲ ਸਿੱਧਾ ਸੰਪਰਕ ਕਰਕੇ ਮਦਦ ਮੰਗੀ ਹੈ ਅਤੇ ਲੋੜ ਪੈਣ ’ਤੇ ਸਰਕਾਰ ਯੋਗ ਵਕੀਲਾਂ ਦੀਆਂ ਸੇਵਾਵਾਂ ਉਪਲਬਧ ਕਰਵਾਉਣ ਦੀ ਸੰਭਾਵਨਾ ’ਤੇ ਵਿਚਾਰ ਕਰੇਗੀ। ਉਨ੍ਹਾਂ ਦੱਸਿਆ ਕਿ ਮਈ 2024 ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਵਰਕ ਪਰਮਿਟ ਲਈ ਅਯੋਗ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਜਲੰਧਰ ਦੀ ਇਮੀਗ੍ਰੇਸ਼ਨ ਫਰਮ ਦਾ ਸਦਨ ਵਿੱਚ ਕੋਈ ਜ਼ਿਕਰ ਨਹੀਂ ਕੀਤਾ ਅਤੇ ਨਾ ਹੀ ਉਸ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਵਰਕ ਪਰਮਿਟ ਰੱਦ ਹੋਣ ਕਾਰਨ ਵਿਦਿਆਰਥੀ ਮਾਨਸਿਕ, ਆਰਥਿਕ ਅਤੇ ਕਾਨੂੰਨੀ ਸੰਕਟ ਦਾ ਸਾਹਮਣਾ ਕਰ ਰਹੇ ਹਨ।

Comments

Leave A Comment

Required fields are marked (*).

Related

Talk to us?