ADVERTISEMENT

ADVERTISEMENT

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1796 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ / Courtesy Photo

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1796 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 4 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ, ਜਿਸ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।

ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ 1802 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 1796 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 6 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਗੁਰਿੰਦਰ ਕੌਰ ਕਰ ਰਹੇ ਹਨ, ਜਦਕਿ ਜਥੇ ਦੇ ਡਿਪਟੀ ਲੀਡਰ ਮੈਂਬਰ ਸ. ਗੁਰਮੀਤ ਸਿੰਘ ਬੂਹ ਜਾਣਗੇ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video