ADVERTISEMENT

ADVERTISEMENT

ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ / Staff Reporter

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਖ਼ਾਲਸਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਰਵਾਨਾ ਹੋਇਆ। 

ਇਹ ਖ਼ਾਲਸਾ ਮਾਰਚ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 11 ਮਾਰਚ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ, ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਵਿਖੇ ਸੰਪੂਰਨ ਹੋਵੇਗਾ। 

ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ / Staff Reporter

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਉਪਰੰਤ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। 

ਇਸ ਮੌਕੇ ਗੱਲ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਨੇ ਹੋਰ ਸ਼ਹੀਦ ਸਿੰਘਾਂ ਨਾਲ ਜ਼ਕਰੀਆ ਦੀ ਫ਼ੌਜ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਫ਼ਤਹਿ ਪਾਈ। ਸ਼ਹੀਦਾਂ ਦਾ ਇਹ ਇਤਿਹਾਸ ਕੌਮ ਲਈ ਵੱਡੀ ਪ੍ਰੇਰਣਾ ਹੈ। 

ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ / Staff Reporter

ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦਾ ਮਕਸਦ ਸਿੱਖੀ ਪ੍ਰਚਾਰ ਦੇ ਨਾਲ-ਨਾਲ ਭਾਈ ਤਾਰਾ ਸਿੰਘ ਵਾਂ ਅਤੇ ਹੋਰ ਸ਼ਹੀਦ ਸਿੰਘਾਂ ਦੇ ਇਤਿਹਾਸ ਨੂੰ ਸੰਗਤਾਂ ’ਚ ਪ੍ਰਚਾਰਨਾ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਪੰਥਕ ਪ੍ਰੰਪਰਾਵਾਂ ਅਨੁਸਾਰ ਮਨਾਈ ਜਾ ਰਹੀ ਹੈ, ਜਿਸ ਦੇ ਸਮਾਗਮ 11 ਤੋਂ 14 ਮਾਰਚ ਤੱਕ ਪਿੰਡ ਵਾਂ ਵਿਖੇ ਹੋਣਗੇ। ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਸਮੇਤ ਸੰਗਤਾਂ ਮੌਜੂਦ ਸਨ।

Comments

Related

To continue...

Already have an account? Log in

Create your free account or log in