ADVERTISEMENT

ADVERTISEMENT

ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਵਿੱਚ ਸਰਕਾਰਾਂ ਦਾ ਦਖਲ ਖ਼ਾਲਸਾ ਪੰਥ ਬਰਦਾਸ਼ਤ ਨਹੀਂ ਕਰੇਗਾ- ਜਥੇਦਾਰ ਗੜਗੱਜ

ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸਿੱਖ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿੱਖੀ ਸਿਧਾਂਤਾਂ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਨਾ ਕੀਤੀ

ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਵਿੱਚ ਸਰਕਾਰਾਂ ਦਾ ਦਖਲ ਖ਼ਾਲਸਾ ਪੰਥ ਬਰਦਾਸ਼ਤ ਨਹੀਂ ਕਰੇਗਾ- ਜਥੇਦਾਰ ਗੜਗੱਜ / Courtesy

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਬਾਲਾ ਜ਼ਿਲ੍ਹੇ ਦੇ ਪਿੰਡ ਪਠਾਣਮਾਜਰਾ ਮਟੇੜੀ ਸ਼ੇਖਾਂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਥਾਨਕ ਸਿੱਖ ਸੰਗਤ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ।

ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸਿੱਖ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿੱਖੀ ਸਿਧਾਂਤਾਂ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਮਨੁੱਖ ਨੂੰ ਹਰ ਪਹਿਲੂ ਤੋਂ ਮਾਰਗਦਰਸ਼ਨ ਦਿੰਦੀ ਹੈ, ਸਿੱਖ ਕਿਸੇ ਵੀ ਦੇਹਧਾਰੀ ਡੰਮ ਤੇ ਅਖੌਤੀ ਬਾਬਿਆਂ ਕੋਲ ਨਹੀਂ ਜਾਂਦਾ ਬਲਕਿ ਸ਼ਬਦ ਗੁਰੂ ਦੀ ਓਟ ਆਸਰਾ ਲੈ ਕੇ ਜਿਉਂਦਾ ਹੈ। ਉਨ੍ਹਾਂ ਸੰਗਤ ਨੂੰ ਪ੍ਰੇਰਣਾ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਉਣ। 

ਜਥੇਦਾਰ ਨੇ ਕਿਹਾ ਕਿ ਗੁਰਦੁਆਰੇ ਸਿੱਖੀ ਦਾ ਪ੍ਰਚਾਰ ਕੇਂਦਰ ਹਨ ਜਿਨ੍ਹਾਂ ਦਾ ਪ੍ਰਬੰਧ ਪੰਥਕ ਭਾਵਨਾਵਾਂ ਅਨੁਸਾਰ ਖ਼ਾਲਸਾ ਪੰਥ ਦੇ ਹੱਥਾਂ ਵਿੱਚ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਗੁਰਦੁਆਰਾ ਪ੍ਰਬੰਧਾਂ ਤੇ ਮਾਮਲਿਆਂ ਵਿੱਚ ਦਖਲਅੰਦਾਜ਼ੀ ਨੂੰ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਸੰਗਤ ਨੂੰ ਸੁਚੇਤ ਕੀਤਾ ਕਿ ਉਹ ਇਹ ਯਕੀਨੀ ਬਣਾਇਆ ਜਾਵੇ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸਿੱਖ ਭਾਵਨਾਵਾਂ ਅਨੁਸਾਰ ਹੀ ਚੱਲੇ।

Comments

Related