ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਵੱਡੇ ਭਰਾ ਅਤੇ ਜੰਗਲਾਤ ਵਿਭਾਗ ਦੇ ਸਾਬਕਾ ਅਧਿਕਾਰੀ ਸ. ਜਸਜੀਤ ਸਿੰਘ ਸਮੁੰਦਰੀ / Courtesy Photo
ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਵੱਡੇ ਭਰਾ ਅਤੇ ਜੰਗਲਾਤ ਵਿਭਾਗ ਦੇ ਸਾਬਕਾ ਅਧਿਕਾਰੀ ਸ. ਜਸਜੀਤ ਸਿੰਘ ਸਮੁੰਦਰੀ ਦੀ ਯਾਦ ਨੂੰ ਸਮਰਪਿਤ ਕੀਰਤਨ ਅਤੇ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਮਿਤੀ 13 ਦਸੰਬਰ 2025 ਦਿਨ ਸ਼ਨੀਵਾਰ ਨੂੰ ਅੰਮ੍ਰਿਤਸਰ ਵਿਖੇ ਰਣਜੀਤ ਐਵੀਨਿਊ ਦੇ ਬਲਾਕ-ਏ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਹੋਵੇਗਾ।
ਸ. ਜਸਜੀਤ ਸਿੰਘ ਸਮੁੰਦਰੀ ਗੁਰਦੁਆਰਾ ਸੁਧਾਰ ਲਹਿਰ ਦੇ ਸਤਿਕਾਰਯੋਗ ਨੇਤਾ ਸਰਦਾਰ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਸਨ, ਜਿਨ੍ਹਾਂ ਨੇ ਗੁਰਦੁਆਰਾ ਸੁਧਾਰ ਲਹਿਰ ਵਿੱਚ ਅਹਿਮ ਸਹਿਯੋਗ ਕਰਦਿਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਵਿੱਚ ਵੱਡੀ ਭੂਮਿਕਾ ਨਿਭਾਈ। ਉਨ੍ਹਾਂ ਦੀ ਸੇਵਾ ਅਤੇ ਕੁਰਬਾਨੀ ਦੀ ਮਾਨਤਾ ਵਜੋਂ ਸਿੱਖ ਭਾਈਚਾਰੇ ਨੇ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦਾ ਨਾਮ ਤੇਜਾ ਸਿੰਘ ਸਮੁੰਦਰੀ ਹਾਲ ਰੱਖਿਆ।
ਸ. ਜਸਜੀਤ ਸਿੰਘ ਸਮੁੰਦਰੀ ਨੇ ਆਪਣੇ ਦਾਦਾ ਜੀ ਸ. ਤੇਜਾ ਸਿੰਘ ਸਮੁੰਦਰੀ ਵੱਲੋਂ ਵੀਹਵੀਂ ਸਦੀ ਦੇ ਸ਼ੁਰੂਆਤ ’ਚ ਤਰਨਤਾਰਨ ਦੇ ਪਿੰਡ ਸਰਹਾਲੀ ਵਿਚ ਸਥਾਪਿਤ ਵਿੱਦਿਅਕ ਸੰਸਥਾਵਾਂ ਸ੍ਰੀ ਗੁਰੂ ਗੋਬਿੰਦ ਸਿੰਘ ਟਰੱਸਟ ਦੇ ਪ੍ਰਧਾਨ ਵਜੋਂ ਖ਼ਾਲਸਾ ਸਕੂਲ ਦੇ ਪ੍ਰਬੰਧ ਅਤੇ ਖ਼ਾਸਕਰ ਕੇ ਲੜਕੀਆਂ ਨੂੰ ਸਿੱਖਿਆ ਦਿਵਾਉਣ ਲਈ ਅਣਥੱਕ ਯੋਗਦਾਨ ਪਾਇਆ।
ਦੱਸ ਦਈਏ ਕਿ ਸ. ਜਸਜੀਤ ਸਿੰਘ ਸਮੁੰਦਰੀ ਦੇ ਦੇਹਾਂਤ ਉੱਤੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਉਨ੍ਹਾਂ ਦੇ ਭਰਾ ਸ. ਤਰਨਜੀਤ ਸਿੰਘ ਸੰਧੂ ਅਤੇ ਸਮੂਹ ਪਰਿਵਾਰ ਨਾਲ ਦਿਲੋਂ ਸਨੇਹ ਤੇ ਸੰਵੇਦਨਾਵਾਂ ਪ੍ਰਗਟ ਕੀਤੀਆਂ ਸਨ। ਇਸਦੇ ਨਾਲ ਹੀ ਅਮਰੀਕੀ ਰਾਸ਼ਟਰਪਤੀ ਟਰੰਪ ਵੱਲੋਂ ਵੀ ਸਾਬਕਾ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼ੋਕ ਸੰਦੇਸ਼ ਭੇਜਿਆ ਗਿਆ ਸੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login