ADVERTISEMENT

ADVERTISEMENT

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਸੁੰਦਰ ਜਲੌ

ਵੱਡੀ ਗਿਣਤੀ ਚ ਸੰਗਤ ਅੱਜ ਸ੍ਰੀ ਹਰਿਮੰਦਰ ਸਾਹਿਬ ਪਹੁੰਚੀ / Courtesy Photo

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਗਏ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੇ।

 

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਦਿਆਂ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।

 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਸੰਗਤਾਂ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਮਾਰਗ ਦਰਸ਼ਨ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਵੀ ਦਰਬਾਰ ਵਿਚ ਪੰਥਕ ਕਵੀਆਂ ਨੇ ਚੌਥੇ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਦੇਣ ਨੂੰ ਕਵਿਤਾਵਾਂ ਰਾਹੀਂ ਸੰਗਤਾਂ ਨਾਲ ਸਾਂਝਾ ਕੀਤਾ।

 

ਵੱਖ-ਵੱਖ ਮਹਾਂਪੁਰਖਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਸੰਗਤਾਂ ਵਾਸਤੇ ਲੰਗਰਾਂ ਦੇ ਵਿਸ਼ਾਲ ਪ੍ਰਬੰਧ ਕੀਤੇ ਗਏ ਸਨ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਹੋਇਆ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਚੌਥੇ ਪਾਤਸ਼ਾਹ ਜੀ ਦੀ ਪਾਵਨ ਬਾਣੀ ਦਾ ਰਾਗਾਂ ਅਧਾਰਿਤ ਗਾਇਨ ਕੀਤਾ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ / Courtesy Photo

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਦਿਆਂ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।

 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਸੰਗਤਾਂ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਮਾਰਗ ਦਰਸ਼ਨ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਉਪਦੇਸ਼ਾਂਤੇ ਚੱਲਣ ਦੀ ਪ੍ਰੇਰਣਾ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਵੀ ਦਰਬਾਰ ਵਿਚ ਪੰਥਕ ਕਵੀਆਂ ਨੇ ਚੌਥੇ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਦੇਣ ਨੂੰ ਕਵਿਤਾਵਾਂ ਰਾਹੀਂ ਸੰਗਤਾਂ ਨਾਲ ਸਾਂਝਾ ਕੀਤਾ।

 

ਵੱਖ-ਵੱਖ ਮਹਾਂਪੁਰਖਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਸੰਗਤਾਂ ਵਾਸਤੇ ਲੰਗਰਾਂ ਦੇ ਵਿਸ਼ਾਲ ਪ੍ਰਬੰਧ ਕੀਤੇ ਗਏ ਸਨ। ਇਸੇ ਦੌਰਾਨ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਹੋਇਆ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਚੌਥੇ ਪਾਤਸ਼ਾਹ ਜੀ ਦੀ ਪਾਵਨ ਬਾਣੀ ਦਾ ਰਾਗਾਂ ਅਧਾਰਿਤ ਗਾਇਨ ਕੀਤਾ।

ਗੁ: ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਸੰਗਤ ਦੀ ਇਕੱਤਰਤਾ / Courtesy Photo

Comments

Related

To continue...

Already have an account? Log in

Create your free account or log in