ADVERTISEMENT

ADVERTISEMENT

ਅਕਾਲੀ ਦਲ, ਕਾਂਗਰਸ ਤੇ ਭਾਜਪਾ ਦੇ ਕਈ ਆਗੂ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਆਗੂ ਆਪ ਵਿਚ ਸ਼ਾਮਲ ਹੋਏ ਹਨ। ਆਪ ਨੇ ਇਸ ਸਬੰਧੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉਤੇ ਸਾਂਝੀ ਕੀਤੀ ਹੈ।

ਅੱਜ ਆਮ ਆਦਮੀ ਪਾਰਟੀ 'ਚ ਕਈ ਆਗੂਆਂ ਨੇ ਸ਼ਮੂਲੀਅਤ ਕੀਤੀ ਹੈ / X @ AAP

ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਮਾਹੌਲ ਭਖਿਆ ਹੋਇਆ ਹੈ। ਇਸ ਦੌਰਾਨ ਦਲ ਬਦਲੀਆਂ ਦਾ ਸਿਲਸਲਾ ਵੀ ਜਾਰੀ ਹੈ। ਇਸੇ ਤਹਿਤ ਅੱਜ ਆਮ ਆਦਮੀ ਪਾਰਟੀ 'ਚ ਕਈ ਆਗੂਆਂ ਨੇ ਸ਼ਮੂਲੀਅਤ ਕੀਤੀ ਹੈ, ਜਿਸ ਨਾਲ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਿਆ ਹੈ।
ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਆਗੂ ਆਪ ਵਿਚ ਸ਼ਾਮਲ ਹੋਏ ਹਨ। ਆਪ ਨੇ ਇਸ ਸਬੰਧੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉਤੇ ਸਾਂਝੀ ਕੀਤੀ ਹੈ।

ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ETO ਦੀ ਮੌਜੂਦਗੀ ‘ਚ ਜੰਡਿਆਲਾ ਗੁਰੂ ਨਗਰ ਕੌਂਸਲ ਪ੍ਰਧਾਨ, ਮੀਤ ਪ੍ਰਧਾਨ ਤੇ ਕਈ ਕੌਂਸਲਰ ਆਪ ‘ਚ ਸ਼ਾਮਲ ਹੋਏ।

 



ਭਾਜਪਾ SC ਮੋਰਚਾ ਦੇ ਕੌਮੀ ਸਕੱਤਰ ਸੰਤੋਖ ਸਿੰਘ ਗੁਮਟਾਲਾ ਸਣੇ SC ਮੋਰਚਾ ਦੇ ਕਈ ਅਹੁਦੇਦਾਰ ਵੀ ‘ਆਪ’ ‘ਚ ਸ਼ਾਮਲ ਹੋਏ ਹਨ।
 



ਫ਼ਰੀਦਕੋਟ ਤੋਂ ਅਕਾਲੀ ਦਲ ਨੂੰ ਅਲਵਿਦਾ ਕਹਿ ਰਣਧੀਰ ਸਿੰਘ ਥਰਾਜ, ਸਾਬਕਾ AIG ਰਣਧੀਰ ਸਿੰਘ ਉੱਪਲ, ਸਣੇ ਕਈ ਅਹੁਦੇਦਾਰ ਆਪ ‘ਚ ਸ਼ਾਮਲ ਹੋਏ। ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਤੇ ਬਲਕਾਰ ਸਿੱਧੂ ਦੀ ਮੌਜੂਦਗੀ ‘ਚ ਬਾਘਾਪੁਰਾਣਾ ਤੋਂ ਕਾਂਗਰਸੀ ਕੌਂਸਲਰ ਵੀ ਆਪ ਨਾਲ ਆ ਰਲੇ।

Comments

Related