ADVERTISEMENT

ADVERTISEMENT

ਯੂਕੇ ਦੇ ਸਿੱਖਾਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ

ਗਿਆਨੀ ਰਘਬੀਰ ਸਿੰਘ ਨੇ ਸਪਸ਼ਟ ਕੀਤਾ ਕਿ 2 ਦਸੰਬਰ ਨੂੰ ਜੋ ਵੀ ਫੈਸਲੇ ਹੋਏ ਹਨ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਨਾਲ ਲਾਗੂ ਕਰਵਾਏ ਜਾਣਗੇ ਅਤੇ ਇਸ ਕਾਰਜ ਵਿੱਚ ਉਨ੍ਹਾਂ ਨੂੰ ਸੰਗਤ ਦੇ ਵੱਧ ਤੋਂ ਵੱਧ ਸਹਿਯੋਗ ਦੀ ਲੋੜ ਹੈ। ਇਸ ਦੌਰਾਨ ਹਾਜ਼ਰ ਸਿੱਖਾਂ ਨੇ ਵੀ ਜਥੇਦਾਰ ਨੂੰ ਵਿਸ਼ਵਾਸ਼ ਦਿਵਾਇਆ ਕਿ ਸਮੁੱਚੀ ਸੰਗਤ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ਉੱਤੇ ਪੂਰੀ ਤਰ੍ਹਾਂ ਖੜ੍ਹੀ ਹੈ।

ਯੂਕੇ ਦੇ ਸਿੱਖਾਂ ਨਾਲ ਮੁਲਾਕਾਤ ਕਰਦੇ ਜਥੇਦਾਰ ਅਕਾਲ ਤਖ਼ਤ ਗਿਆਨੀ ਰਘਬੀਰ ਸਿੰਘ / Facebook/ਰਾਜ ਮਨਵਿੰਦਰ ਸਿੰਘ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੰਗਲੈਂਡ ਦੇ ਸਿੱਖ ਨੁਮਾਇਦਿਆਂ ਅਤੇ ਵੱਖ-ਵੱਖ ਗੁਰਦੁਆਰਿਆਂ ਦੇ ਪ੍ਰਬੰਧਕਾਂ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੁਲਾਕਾਤ ਭਾਈ ਦਇਆ ਸਿੰਘ ਦੇ ਗ੍ਰਹਿ ਵਿਖੇ ਮਿਡਲੈਂਡ ਦੇ ਸ਼ਹਿਰ ਵਿਲਨਹਾਲ ਵਿਖੇ ਹੋਈ ਜਿਸ ਵਿੱਚ ਸਿੱਖ ਫੈਡਰੈਸ਼ਨ ਯੂਕੇ ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਨੇ ਵੀ ਸ਼ਮੂਲੀਅਤ ਕੀਤੀ

ਮੁਲਾਕਾਤ ਵਿੱਚ ਪਿਛਲੇ ਦਿਨਾਂ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਬੰਧ ਵਿੱਚ ਹੋਏ ਇਤਿਹਾਸਿਕ ਫ਼ੈਸਲਿਆਂ ਦਾ ਸੁਆਗਤ ਕਰਦੇ ਹੋਏ ਜਥੇਦਾਰ ਦਾ ਧੰਨਵਾਦ ਕੀਤਾ ਗਿਆ। ਭਾਈ ਅਮਰੀਕ ਸਿੰਘ ਗਿੱਲ ਨੇ ਚਿੰਤਾ ਜਾਹਿਰ ਕੀਤੀ ਕਿ ਉਹ ਲੋਕ ਜੋ ਹੁਕਮਨਾਮਿਆਂ ਦੀ ਉਲੰਘਣਾ ਕਰਦੇ ਹਨਉਨ੍ਹਾਂ ਨਾਲ ਸਖ਼ਤੀ ਨਾਲ ਨਿੱਜਠਿਆ ਜਾਣਾ ਚਾਹੀਦਾ ਹੈ। ਉਹਨਾਂ ਦਾ ਕਹਿਣਾ ਸੀ ਕਿ ਕੌਮ ਨੂੰ ਇਸ ਗੱਲ ਦਾ ਪੂਰਾ ਵਿਸ਼ਵਾਸ ਹੈ ਕਿ ਸਾਡੇ ਜਥੇਦਾਰ ਸਾਹਿਬਾਨ ਕੌਮ ਦੀ ਯੋਗ ਅਗਵਾਈ ਕਰ ਰਹੇ ਹਨ।

ਇਸ ਮੀਟਿੰਗ ਵਿੱਚ ਅਕਾਲ ਤਖ਼ਤ ਸਾਹਿਬ ਤੋਂ ਦਸੰਬਰ ਨੂੰ ਬਣਾਈ ਗਈ ਸੱਤ ਮੈਂਬਰੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਬਾਰੇ ਆਪਣਾ ਸਪਸ਼ਟ ਸਟੈਂਡ ਲਿਆ ਅਤੇ ਕਿਹਾ ਕਿ ਉਹ ਕਿਸੇ ਕਿਸਮ ਦੀ ਖੁੱਲ੍ਹ ਨਹੀਂ ਦਿੰਦੇ ਕਿ ਗਲਤ ਅਸਰ ਦੀਸ਼ਮੂਲੀਅਤ ਹੋਵੇ। ਉਹਨਾਂ ਸਪਸ਼ਟ ਕਿਹਾ ਕਿ ਸਿਰਫ਼ ਤਖ਼ਤ ਸਾਹਿਬ ਵੱਲੋਂ ਚੁਣੇ ਗਏ ਮੈਂਬਰ ਹੀ ਭਰਤੀ ਕਰਨਗੇ।

ਗਿਆਨੀ ਰਘਬੀਰ ਸਿੰਘ ਨੇ ਸਪਸ਼ਟ ਕੀਤਾ ਕਿ 2 ਦਸੰਬਰ ਨੂੰ ਜੋ ਵੀ ਫੈਸਲੇ ਹੋਏ ਹਨ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਨਾਲ ਲਾਗੂ ਕਰਵਾਏ ਜਾਣਗੇ ਅਤੇ ਇਸ ਕਾਰਜ ਵਿੱਚ ਉਨ੍ਹਾਂ ਨੂੰ ਸੰਗਤ ਦੇ ਵੱਧ ਤੋਂ ਵੱਧ ਸਹਿਯੋਗ ਦੀ ਲੋੜ ਹੈ। ਇਸ ਦੌਰਾਨ ਹਾਜ਼ਰ ਸਿੱਖਾਂ ਨੇ ਵੀ ਜਥੇਦਾਰ ਨੂੰ ਵਿਸ਼ਵਾਸ਼ ਦਿਵਾਇਆ ਕਿ ਸਮੁੱਚੀ ਸੰਗਤ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ਉੱਤੇ ਪੂਰੀ ਤਰ੍ਹਾਂ ਖੜ੍ਹੀ ਹੈ।

ਮੀਟਿੰਗ ਦਾ ਮੁਕੰਮਲ ਵਾਤਾਵਰਣ ਬਹੁਤ ਚੰਗਾ ਰਿਹਾ ਅਤੇ ਸਾਰੇ ਮਸਲਿਆਂ 'ਤੇ ਗੰਭੀਰ ਵਿਚਾਰ-ਵਟਾਂਦਰੇ ਕੀਤੇ ਗਏ। ਇਸ ਮੌਕੇ ਭਾਰੀ ਹਰਦੀਸ਼ ਸਿੰਘ, ਭਾਈ ਦਬਿੰਦਰਜੀਤ ਸਿੰਘ, ਭਾਈ ਕੁਲਦੀਪ ਸਿੰਘ ਚਹੇੜੂ, ਸੁਖਬੀਰ ਸਿੰਘ ਬਾਸੀ, ਭਾਈ ਰਘਬੀਰ ਸਿੰਘ, ਭਾਈ ਜਸਪਾਲ ਸਿੰਘ ਨਿੱਝਰ, ਭਾਈ ਜੀਤਾ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਰਾਜ ਮਨਵਿੰਦਰ ਸਿੰਘ ਆਦਿ ਹਾਜ਼ਰ ਸਨ।

Comments

Related