'ਮਿਸਲ ਸਤਲੁਜ' ਪਾਰਟੀ / Staff Reporter
ਪੰਜਾਬ ਵਿੱਚ 2027 ਦੀਆਂ ਚੋਣਾਂ ਦੀ ਜੰਗ ਹੁਣ ਦੋ-ਧਿਰੀ ਜਾਂ ਤਿੰਨ-ਧਿਰੀ ਨਹੀਂ ਰਹੀ। ਨਵੀਆਂ ਪਾਰਟੀਆਂ ਦਾ ਉਭਾਰ ਇਹ ਦਰਸਾਉਂਦਾ ਹੈ ਕਿ ਸੂਬੇ ਦੇ ਲੋਕ ਰਵਾਇਤੀ ਸਿਆਸੀ ਬਦਲਾਂ ਤੋਂ ਇਲਾਵਾ ਨਵੇਂ ਚਿਹਰਿਆਂ ਦੀ ਤਲਾਸ਼ ਵਿੱਚ ਹਨ। ਨਵੀਂ ਬਣੀ ਪਾਰਟੀ 'ਮਿਸਲ ਸਤਲੁਜ' ਨੇ ਸਰਗਰਮੀਆਂ ਤੇਜ਼ ਕਰਦਿਆਂ ਫਰੀਦਕੋਟ ਹਲਕੇ ਦੀ ਕਮਾਨ ਰਣਪਿੰਦਰਜੀਤ ਸਿੰਘ ਗੋਲਡੀ ਪਿੱਪਲੀ ਨੂੰ ਸੌਂਪ ਦਿੱਤੀ ਹੈ। ਪਾਰਟੀ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਨੇ ਰਵਾਇਤੀ ਪਾਰਟੀਆਂ ਲਈ ਨਵੀਂ ਚੁਣੌਤੀ ਖੜ੍ਹੀ ਕਰ ਦਿੱਤੀ ਹੈ।
ਅੱਜ ਵਿਸ਼ੇਸ਼ ਤੌਰ 'ਤੇ ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਫਰੀਦਕੋਟ ਪਹੁੰਚੇ ਅਤੇ ਉਨ੍ਹਾਂ ਵੱਲੋਂ ਇੱਥੇ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕਰਕੇ ਨਿਯੁਕਤੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਲਗਾਤਾਰ ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਦੇ ਮਸਲੇ ਅਤੇ ਹੋਰ ਗੰਭੀਰ ਮੁੱਦਿਆਂ ਨੂੰ ਚੁੱਕ ਰਹੀ ਹੈ ਅਤੇ ਹੁਣ ਉਨ੍ਹਾਂ ਵੱਲੋਂ 2027 ਚੋਣਾਂ ਦੀ ਤਿਆਰੀ ਕੀਤੀ ਗਈ ਜਾ ਰਹੀ ਹੈ।
ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ ਮਿਸ਼ਨ ਵੱਲੋਂ ਲਗਾਤਾਰ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚ ਪਹੁੰਚ ਕੀਤੀ ਜਾ ਰਹੀ ਹੈ ਅਤੇ ਸਰਕਾਰ ਖਿਲਾਫ ਆਵਾਜ਼ ਚੁੱਕੀ ਜਾ ਰਹੀ ਹੈ। ਹੁਣ ਪਾਰਟੀ ਵੱਲੋਂ 2027 ਚੋਣਾਂ ਦੀ ਤਿਆਰੀ ਕਰ ਲਈ ਗਈ। ਉਹ ਪੰਜਾਬ ਭਰ ਵਿਚ ਚੋਣ ਲੜਣਗੇ, ਜਿਸ ਦੇ ਤਹਿਤ ਉਨ੍ਹਾਂ ਵੱਲੋਂ ਹਲਕਾ ਇੰਚਾਰਜਾਂ ਦੇ ਐਲਾਨੇ ਕੀਤੇ ਜਾ ਰਹੇ ਹਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login