ਪੰਜਾਬ ਦੇ ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ

ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ

ਆਉਣ ਵਾਲੇ ਦਿਨਾਂ ਵਿੱਚ ਮੀਂਹ ਦਾ ਅਲਰਟ ਜਾਰੀ / Pexels

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਹੁਣ ਪੰਜਾਬ ਵਿੱਚ ਲੋਕਾਂ ਨੂੰ ਕੜਾਕੇ ਦੀ ਗਰਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। 

 

ਮੌਸਮ ਵਿਭਾਗ ਅਨੁਸਾਰ 25 ਅਪ੍ਰੈਲ ਤੱਕ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ ਇੱਕ ਨਵੀਂ ਪੱਛਮੀ ਗੜਬੜ ਹੋਵੇਗੀ।


ਇਸ ਕਾਰਨ 26 ਤੋਂ 27 ਅਪਰੈਲ ਨੂੰ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਹੀ ਰਹਿਣ ਅਤੇ ਬਾਰਸ਼ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਦੌਰਾਨ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। 

 

ਮੌਸਮ ਵਿਭਾਗ ਅਨੁਸਾਰ ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 2 ਡਿਗਰੀ ਵੱਧ ਸੀ।

 

Comments

Related

To continue...

Already have an account? Log in

Create your free account or log in