ਵੈਨੇਜ਼ੁਏਲਾ ਦੀ ਰਾਜਧਾਨੀ ਕਰਾਕਸ ਵਿੱਚ ਜ਼ੋਰਦਾਰ ਧਮਾਕੇ / wikipedia
ਵੈਨੇਜ਼ੁਏਲਾ ਦੀ ਰਾਜਧਾਨੀ ਕਰਾਕਸ ਵਿੱਚ ਸ਼ਨੀਵਾਰ ਸਵੇਰੇ ਕਈ ਜ਼ੋਰਦਾਰ ਧਮਾਕੇ ਸੁਣੇ ਗਏ। ਐਸੋਸੀਏਟਿਡ ਪ੍ਰੈਸ ਦੇ ਅਨੁਸਾਰ, ਘੱਟੋ-ਘੱਟ ਸੱਤ ਧਮਾਕੇ ਹੋਏ। ਸਥਾਨਕ ਸਮੇਂ ਅਨੁਸਾਰ ਤੜਕੇ 2 ਵਜੇ ਦੇ ਕਰੀਬ ਜਹਾਜ਼ਾਂ ਨੂੰ ਸ਼ਹਿਰ ਦੇ ਉੱਪਰ-ਨੀਵੇਂ ਪੱਧਰ ਤੇ ਉਡਾਣ ਭਰਦੇ ਦੇਖਿਆ ਗਿਆ, ਜਿਸ ਨਾਲ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।
ਫੌਕਸ ਨਿਊਜ਼ ਅਨੁਸਾਰ ਅਮਰੀਕੀ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਮਰੀਕੀ ਫੌਜਾਂ ਵੈਨੇਜ਼ੁਏਲਾ ਵਿੱਚ ਹਮਲੇ ਕਰ ਰਹੀਆਂ ਹਨ, ਹਾਲਾਂਕਿ ਇਨ੍ਹਾਂ ਹਮਲਿਆਂ ਦੀ ਵਾਈਟ ਹਾਊਸ ਜਾਂ ਪੈਂਟਾਗਨ ਵੱਲੋਂ ਅਧਿਕਾਰਤ ਤੌਰ ਤੇ ਕੋਈ ਪੁਸ਼ਟੀ ਨਹੀਂ ਹੋਈ ਹੈ। ਇਸ ਦੌਰਾਨ, ਅਮਰੀਕੀ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ ਇੱਕ ਆਦੇਸ਼ ਜਾਰੀ ਕਰਕੇ ਅਮਰੀਕੀ ਕਮਰੀਸ਼ਅਲ ਜਹਾਜ਼ਾਂ ਨੂੰ ਵੈਨੇਜ਼ੁਏਲਾ ਦੇ ਹਵਾਈ ਖੇਤਰ ਵਿੱਚ ਉਡਾਣ ਭਰਨ ਤੋਂ ਵਰਜਿਤ ਕਰ ਦਿੱਤਾ ਸੀ।
ਇਹ ਘਟਨਾਕ੍ਰਮ ਉਦੋਂ ਸਾਹਮਣੇ ਆਇਆ ਹੈ ਜਦੋਂ ਅਮਰੀਕੀ ਫੌਜ ਕੈਰੇਬੀਅਨ ਸਾਗਰ ਅਤੇ ਪੂਰਬੀ ਪ੍ਰਸ਼ਾਂਤ ਮਹਾਸਾਗਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਰੋਕਣ ਵਿਰੁੱਧ ਕਾਰਵਾਈ ਕਰ ਰਹੀ ਹੈ। ਇਨ੍ਹਾਂ ਮੁਹਿੰਮਾਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਨਾਲ ਜੋੜਿਆ ਗਿਆ ਮੰਨਿਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਅਮਰੀਕਾ ਨਾਲ ਗੱਲਬਾਤ ਲਈ ਤਿਆਰ ਹੈ। ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਅਮਰੀਕਾ ਮਾਦੁਰੋ ਸਰਕਾਰ ਨਾਲ ਜੁੜੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ 'ਤੇ ਲਗਾਤਾਰ ਫੌਜੀ ਦਬਾਅ ਪਾ ਰਿਹਾ ਹੈ। ਪ੍ਰੈਜ਼ੀਡੈਂਟ ਟਰੰਪ ਪਹਿਲਾਂ ਕਈ ਵਾਰ ਇਹ ਬਿਆਨ ਦੇ ਚੁੱਕੇ ਹਨ ਕਿ ਵੈਨੇਜ਼ੁਏਲਾ ਪਹਿਲਾਂ ਹੀ ਜੰਗੀ ਬੇੜਿਆਂ ਨਾਲ ਘਿਰਿਆ ਹੋਇਆ ਹੈ। ਟਰੰਪ ਪ੍ਰਸ਼ਾਸ਼ਨ ਵੱਲੋਂ ਅਧਿਕਾਰਤ ਤੌਰ ਤੇ ਪੁਸ਼ਟੀ ਹੋਣ ਮਗਰੋਂ ਹੀ ਸਥਿਤੀ ਸਪੱਸ਼ਟ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login