ਬੀਤੀ ਦੇਰ ਰਾਤ ਹਲਕਾ ਮਜੀਠਾ ਦੇ ਵੱਖ-ਵੱਖ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਦਰਜਨ ਤੋਂ ਵੀ ਵੱਧ ਲੋਕਾਂ ਦੀ ਮੌਤ ਹੋ ਗਈ, ਜਦਕਿ ਕੁੱਝ ਲੋਕਾਂ ਨੂੰ ਗੰਭੀਰ ਹਾਲਤ ਵਿੱਚ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ।
ਇਸ ਸਬੰਧੀ ਅੱਜ ਸਵੇਰੇ ਡਿਪਟੀ ਕਮਿਸ਼ਨਰ ਅੰਮਿਤਸਰ ਸਾਕਸ਼ੀ ਸਾਹਨੀ, ਐਸਐਸਪੀ ਅੰਮਿਤਸਰ ਦਿਹਾਤੀ ਮਨਿੰਦਰ ਸਿੰਘ, ਸਿਵਲ ਸਰਜਨ ਅੰਮਿਤਸਰ ਕਿਰਨਪ੍ਰੀਤ ਕੌਰ, ਐਸਡੀਐਮ ਮਜੀਠਾ ਡਾਕਟਰ ਹਰਨੂਰ ਕੌਰ ਢਿੱਲੋ, ਡੀਐਸਪੀ ਇੰਦਰਜੀਤ ਸਿੰਘ, ਡੀਐਸਪੀ ਅਮੋਲਕ ਸਿੰਘ , ਐਸਐਮਓ ਮਜੀਠਾ ਸਤਨਾਮ ਸਿੰਘ, ਐਸਐਮਓ ਥ੍ਰੀਰੇਵਾਲ ਤੇ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਹੋਰ ਸਬੰਧਿਤ ਅਧਿਕਾਰੀਆਂ ਵਲੋਂ ਪੀੜਤ ਪਿੰਡਾਂ ਵਿੱਚ ਜਿੰਨਾਂ ਵਿੱਚ ਭੰਗਾਲੀ ਕਲਾਂ, ਮਰੜੀ ਕਲਾ, ਥਰੀਏਵਾਲ, ਪਤਾਲਪੁਰੀ, ਕਰਨਾਲਾ, ਤਲਵੰਡੀ ਖੁੰਮਣ ਆਦਿ ਵਿੱਚ ਪੀੜਤ ਪਰਿਵਾਰਾਂ ਤਕ ਪਹੁੰਚ ਕੀਤੀ ਤੇ ਸਥਿਤੀ ਦਾ ਜਾਇਜ਼ਾ ਲਿਆ ਗਿਆ।
ਡੀਸੀ ਅੰਮਿਤਸਰ ਸਾਕਸ਼ੀ ਸਾਹਨੀ ਨੇ ਨੇੜਲੇ ਪਿੰਡਾਂ ਦੇ ਮੁਹਤਬਰਾਂ ਨਾਲ ਮਿਲ ਕੇ ਕਿਹਾ ਕਿ ਉਹ ਆਪਣੇ-ਆਪਣੇ ਪਿੰਡ ਦੇ ਸ਼ਰਾਬ ਪੀਣ ਦੇ ਆਦੀ ਲੋਕਾਂ ਦਾ ਪਤਾ ਕਰਨ ਅਤੇ ਜੇਕਰ ਉਨ੍ਹਾਂ ਨੇ ਬੀਤੀ ਰਾਤ ਉਕਤ ਜ਼ਹਿਰੀਲੀ ਸ਼ਰਾਬ ਪੀਤੀ ਹੈ ਤਾਂ ਉਹਨਾਂ ਨੂੰ ਤੁਰੰਤ ਨੇੜਲੇ ਸਰਕਾਰੀ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਜਾਵੇ ਤਾਂ ਜੋ ਮੌਤਾਂ ਦੀ ਹੋਰ ਰੇਸ਼ੋ ਨੂੰ ਰੋਕਿਆ ਜਾ ਸਕੇ। ਇਸ ਦੌਰਾਨ ਸਾਰੀ ਘਟਨਾ ਸਬੰਧੀ ਮੁੱਖ ਮੁਲਜਮ ਪ੍ਰਭਜੀਤ ਅਤੇ ਉਸਦੇ ਭਰਾ ਸਮੇਤ ਪੰਜ ਦੀ ਗ੍ਰਿਫ਼ਤਾਰੀ ਕਰ ਲਈ ਗਈ ਹੈ।
ਬਿਕਰਮ ਸਿੰਘ ਮਜੀਠੀਆ ਨੇ ਘਟਨਾ ਨੂੰ ਸਰਕਾਰ 'ਤੇ ਲਾਏ ਗੰਭੀਰ ਦੋਸ਼
ਇਸ ਘਟਨਾ 'ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਘਟਨਾ ਨੂੰ ਬੇਹੱਦ ਦੁਖਦਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਕਈਆਂ ਮ੍ਰਿਤਕਾਂ ਦਾ ਪੋਸਟਮਾਟਮ ਵੀ ਨਹੀਂ ਕਰਵਾਇਆ ਗਿਆ।
ਮਜੀਠੀਆ ਨੇ ਦੋਸ਼ ਲਾਇਆ ਕਿ ਸ਼ਰਾਬ ਦਾ ਠੇਕੇਦਾਰ ਆਮ ਆਦਮੀ ਪਾਰਟੀ ਦਾ ਕਰੀਬੀ ਹੈ, ਇਸ ਲਈ ਉਸ ਨੂੰ ਬਚਾਉਣ ਲਈ ਸਰਕਾਰ ਹਰ ਹੀਲਾ ਵਰਤ ਰਹੀ ਹੈ। ਜ਼ਹਿਰੀਲੀ ਸ਼ਰਾਬ ਵੇਚਣ ਵਾਲਾ ਮਾਫੀਆ ਸ਼ਰ੍ਹੇਆਮ ਸ਼ਰਾਬ ਵੇਚ ਰਿਹਾ ਹੈ ਸਰਕਾਰ ਦੀ ਮਿਲੀ ਭੁਗਤ ਨਾਲ ਧੰਦਾ ਜਾਰੀ ਹੈ।
ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ ਅਤੇ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।ਇਸਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਨੂੰ ਜ਼ਹਿਰੀਲੀ ਸ਼ਰਾਬ ਸਮੇਤ ਹਰ ਤਰੀਕੇ ਦੇ ਨਸ਼ੇ ਨੂੰ ਰੋਕਣ ਵਾਸਤੇ ਠੋਸ ਕਦਮ ਚੁੱਕਣ ਦੀ ਅਪੀਲ ਵੀ ਕੀਤੀ।
Comments
Start the conversation
Become a member of New India Abroad to start commenting.
Sign Up Now
Already have an account? Login