ADVERTISEMENTs

ਫੌਜਾ ਸਿੰਘ ਅੰਤਿਮ ਸੰਸਕਾਰ ਮੌਕੇ ਸ਼ਾਮਿਲ ਹੋਏ ਸੀਐਮ, ਪੀਐਮ ਨੇ ਚਿੱਠੀ ਲਿਖ ਜਤਾਇਆ ਦੁੱਖ

ਸ. ਫੌਜਾ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਪਿੰਡ ਵਿੱਚ ਅੰਤਿਮ ਵਿਦਾਇਗੀ ਦਿੱਤੀ ਗਈ

ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ . ਫੌਜਾ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਪਿੰਡ ਵਿੱਚ ਅੰਤਿਮ ਵਿਦਾਇਗੀ ਦਿੱਤੀ ਗਈ। ਐਤਵਾਰ ਦੁਪਹਿਰ 12 ਵਜੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ।ਮ੍ਰਿਤਕ ਦੇਹ ਨੂੰ ਸਵੇਰੇ 9 ਵਜੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ, ਜਿਸ ਤੋਂ ਬਾਅਦ ਲੋਕ ਲਗਾਤਾਰ ਪਹੁੰਚ ਕੇ ਬਹੁਤਿਆਂ ਲਈ ਪ੍ਰੇਰਣਾ ਬਣੇ ਮਹਾਨ ਫੌਜਾ ਸਿੰਘ ਨੂੰ ਸਤਿਕਾਰ ਭੇਟ ਕਰ ਰਹੇ ਸਨ।

 

ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ . ਫੌਜਾ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੀ ਫੌਜਾ ਸਿੰਘ ਦਾ ਅੰਤਿਮ ਸਸਕਾਰ ਦੀ ਅੰਤਿਮ ਰਸਮਾਂ ਵਿੱਚ ਪੁੱਜੇ।ਇਸ ਤੋਂ ਇਲਾਵਾ ਹੋਰ ਕਈ ਸਿਆਸੀ ਸ਼ਖ਼ਸੀਅਤਾਂ ਨੇ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਦਫ਼ਤਰ ਤੋਂ ਪਰਿਵਾਰ ਨੂੰ ਇੱਕ ਪੱਤਰ ਵੀ ਭੇਜਿਆ ਗਿਆ।

ਬੀਤੀ 14 ਜੁਲਾਈ ਨੂੰ 114 ਸਾਲਾ ਐਥਲੀਟ . ਫੌਜਾ ਸਿੰਘ ਨੂੰ ਆਪਣੇ ਘਰ ਤੋਂ 120 ਮੀਟਰ ਦੀ ਦੂਰੀ 'ਤੇ ਹਾਈਵੇਅ ਪਾਰ ਕਰਦੇ ਸਮੇਂ ਫਾਰਚੂਨਰ ਸਵਾਰ ਐਨਆਰਆਈ ਅੰਮ੍ਰਿਤਪਾਲ ਸਿੰਘ ਢਿੱਲੋਂ ਨਾਮਕ ਵਿਅਕਤੀ ਨੇ ਟੱਕਰ ਮਾਰ ਦਿੱਤੀ ਸੀ।ਇਸ ਵਿੱਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ। ਜਲੰਧਰ ਦਿਹਾਤੀ ਪੁਲਿਸ ਨੇ ਹਾਦਸੇ ਤੋਂ 30 ਘੰਟੇ ਬਾਅਦ ਭੋਗਪੁਰ ਨੇੜੇ ਫਾਰਚੂਨਰ ਅਤੇ ਕਪੂਰਥਲਾ ਤੋਂ ਐਨਆਰਆਈ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ, ਪੁਲਿਸ ਨੇ ਉਸਨੂੰ ਜੇਲ੍ਹ ਭੇਜ ਦਿੱਤਾ ਹੈ।

 

. ਫੌਜਾ ਸਿੰਘ ਦੇ ਪੁੱਤਰ ਅਤੇ ਧੀਆਂ ਵਿਦੇਸ਼ ਵਿੱਚ ਹੋਣ ਕਾਰਨ ਹੁਣ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ ਸੀ। ਪਰਿਵਾਰ ਉਨ੍ਹਾਂ ਦੇ ਦੇਸ਼ ਆਉਣ ਦੀ ਉਡੀਕ ਕਰ ਰਿਹਾ ਸੀ।ਫੌਜਾ ਸਿੰਘ ਸਿੱਖ ਸੁਪਰਮੈਨ ਵਜੋਂ ਮਸ਼ਹੂਰ ਸਨ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video