ADVERTISEMENTs

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਅਹਿਮ ਮੀਟਿੰਗ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਨੁਮਾਇੰਦਿਆਂ ਨੇ ਲਿਆ ਹਿੱਸਾ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਕਪਿਲ ਮਿਸ਼ਰਾ  ਵੱਲੋਂ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਇਸ ਮੀਟਿੰਗ ਵਿੱਚ ਆਉਣ ਵਾਲੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਬਹੁਤ ਧੂਮਧਾਮ, ਸ਼ਰਧਾ ਅਤੇ ਬਹੁਤ ਸਤਿਕਾਰ ਨਾਲ ਮਨਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਡੀ.ਐਸ.ਜੀ.ਐਮ.ਸੀ. ਦੀ ਟੀਮ ਅਤੇ ਹੋਰ ਮੈਂਬਰਾਂ ਵੱਲੋਂ ਵੀ ਹਿੱਸਾ ਲਿਆ ਗਿਆ। 

ਉਨ੍ਹਾਂ ਕਿਹਾ ਕਿ, “ਇਹ ਇਤਿਹਾਸਕ ਦਿਹਾੜਾ ਸਾਨੂੰ ਨਾ ਸਿਰਫ਼ ਆਪਣੀ ਸ਼ਹੀਦੀ ਵਿਰਾਸਤ ਨੂੰ ਯਾਦ ਕਰਨ ਦਾ ਮੌਕਾ ਦਿੰਦਾ ਹੈ, ਬਲਕਿ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਕੁਰਬਾਨੀਆਂ ਅਤੇ ਉਪਦੇਸ਼ਾਂ ਨਾਲ ਜੋੜਨ ਦਾ ਵੀ ਸੁਨਹਿਰੀ ਮੌਕਾ ਹੈ।”

ਉਨ੍ਹਾਂ ਕਿਹਾ ਕਿ ਸਾਰੀਆਂ ਤਿਆਰੀਆਂ ਬੜੇ ਹੀ ਸੁਚੱਜੇ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਇਹ ਸਮਾਗਮ ਇਤਿਹਾਸ ਵਿੱਚ ਇਕ ਅਮਰ ਨਿਸ਼ਾਨ ਛੱਡ ਸਕੇ ਅਤੇ ਦੁਨੀਆ ਭਰ ਦੀ ਸੰਗਤ ਗੁਰੂ ਸਾਹਿਬ ਦੀ ਬੇਮਿਸਾਲ ਸ਼ਹਾਦਤ ਨਾਲ ਰੂ-ਬ-ਰੂ ਹੋ ਸਕੇ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video