ਪਹਾੜੀ ਰਾਜਾਂ ਤੋਂ ਇਲਾਵਾ ਪੰਜਾਬ ਵੀ ਇਸ ਸਮੇਂ ਹੜ੍ਹ ਦੀ ਮਾਰ ਹੇਠ ਆਇਆ ਹੋਇਆ ਹੈ। ਸੂਬੇ ਵਿੱਚ ਹੜ੍ਹ ਦੀ ਸਥਿਤੀ ਹੋਰ ਬਿਗੜ ਗਈ ਹੈ ਅਤੇ ਮ੍ਰਿਤਕਾਂ ਦੀ ਗਿਣਤੀ 51 ਤੱਕ ਪਹੁੰਚ ਗਈ ਹੈ, ਐਤਵਾਰ ਤੱਕ ਇਹ ਅੰਕੜਾ 46 ਸੀ। ਇਸ ਦੀ ਜਾਣਕਾਰੀ ਇਨਫਰਮੇਸ਼ਨ ਐਂਡ ਪਬਲਿਕ ਰਿਲੇਸ਼ਨਜ਼ ਵਿਭਾਗ ਨੇ ਦਿੱਤੀ।
ਪਿਛਲੇ ਹਫ਼ਤੇ ਹੋਈ ਭਾਰੀ ਮਾਨਸੂਨੀ ਬਾਰਿਸ਼ ਕਾਰਨ ਦਰਿਆਵਾਂ 'ਚ ਪਾਣੀ ਦਾ ਕਾਫੀ ਵੱਧ ਗਿਆ ਹੈ ਅਤੇ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਪਾਣੀ ਭਰ ਗਿਆ ਹੈ, ਜਿਸ ਕਾਰਨ ਹਜ਼ਾਰਾਂ ਲੋਕ ਪ੍ਰਭਾਵਿਤ ਹੋਏ ਹਨ ਅਤੇ ਵੱਡੇ ਪੱਧਰ ‘ਤੇ ਰਾਹਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦਾ ਇੱਕ ਦਿਨਾ ਹਵਾਈ ਸਰਵੇ ਕੀਤਾ ਤਾਂ ਜੋ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਇਸ ਦੌਰਾਨ ਉਹਨਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ ਹੈ।
हवाई सर्वेक्षण के जरिए हिमाचल प्रदेश में बाढ़ और लैंडस्लाइड की स्थिति का जायजा लिया। इस कठिन समय में हम प्रदेश के अपने भाई-बहनों के साथ पूरी मजबूती से खड़े हैं। इसके साथ ही प्रभावित लोगों की मदद के लिए कोई कोर-कसर नहीं छोड़ रहे हैं। pic.twitter.com/PS0klVwo5c
— Narendra Modi (@narendramodi) September 9, 2025
ਪੰਜਾਬ ਵਿੱਚ ਹੜ੍ਹਾਂ ਦਾ ਹਵਾਈ ਨਿਰੀਖਣ ਕੀਤਾ। ਅਧਿਕਾਰੀ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਇਸ ਚੁਣੌਤੀਪੂਰਨ ਸਮੇਂ ਵਿੱਚ ਸਾਡੀਆਂ ਸੰਵੇਦਨਾਵਾਂ ਲੋਕਾਂ ਨਾਲ ਹਨ। pic.twitter.com/rJP8nqEkhK
— Narendra Modi (@narendramodi) September 9, 2025
ਪਹਿਲਾਂ ਪੀ.ਐਮ. ਮੋਦੀ ਨੇ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਕੇ ਹੜ੍ਹਾਂ, ਮੀਂਹ ਅਤੇ ਲੈਂਡ-ਸਲਾਈਡ ਕਾਰਨ ਪ੍ਰਭਾਵਿਤ ਖੇਤਰਾਂ ਦੀ ਸਥਿਤੀ ਅਤੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨੇ ਚੰਬਾ, ਭਰਮੌਰ, ਕਾਂਗੜਾ ਅਤੇ ਹੋਰ ਖੇਤਰਾਂ ਦਾ ਹਵਾਈ ਸਰਵੇ ਕੀਤਾ। ਇਸ ਤੋਂ ਬਾਅਦ ਕਾਂਗੜਾ ਵਿੱਚ ਅਧਿਕਾਰਕ ਮੀਟਿੰਗ ਕਰਕੇ ਰਾਹਤ ਅਤੇ ਪੁਨਰਵਾਸ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਨੁਕਸਾਨ ਦਾ ਅੰਦਾਜ਼ਾ ਲਗਾਇਆ। ਇਸ ਦੌਰਾਨ ਉਨ੍ਹਾਂ ਨੇ ਹਿਮਾਚਲ ਪ੍ਰਦੇਸ ਲਈ 1,500 ਕਰੋੜ ਦੀ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਮੁਆਵਜ਼ਾ ਅਤੇ ਜ਼ਖ਼ਮੀਆਂ ਨੂੰ 50,000 ਦੀ ਮਾਲੀ ਸਹਾਇਤਾ ਦੇਣ ਦਾ ਵਾਅਦਾ ਕੀਤਾ। ਇਸ ਤੋਂ ਇਲਾਵਾ ਐਲਾਨ 'ਚ SDRF ਦੀ ਦੂਜੀ ਕਿਸ਼ਤ ਅਤੇ PM ਕਿਸਾਨ ਸਨਮਾਨ ਨਿਧੀ ਦੀ ਪਹਿਲਾਂ ਰਿਲੀਜ਼, PM ਆਵਾਸ ਯੋਜਨਾ ਤਹਿਤ ਮਨਜ਼ੂਰੀ, ਰਾਸ਼ਟਰੀ ਹਾਈਵੇਜ਼ ਦੀ ਮੁੜ-ਬਹਾਲੀ, PMNRF ਤਹਿਤ ਰਾਹਤ, ਅਤੇ ਪਸ਼ੂ ਪਾਲਣ ਲਈ ਮਿਨੀ ਕਿੱਟਾਂ ਦੀ ਵੰਡ ਦੀ ਗੱਲ ਕੀਤੀ ਗਈ।
हिमाचल प्रदेश में भारी बाढ़ और लैंडस्लाइड से प्रभावित कुछ लोगों से बातचीत की। उनकी पीड़ा के साथ ही त्रासदी से हुआ नुकसान मन को व्यथित करने वाला है। खराब मौसम का संकट झेल रहे हर व्यक्ति तक राहत और सहायता पहुंचे, इसके लिए हम पूरी तरह से प्रतिबद्ध हैं। pic.twitter.com/KfpyriuLwq
— Narendra Modi (@narendramodi) September 9, 2025
ਹਿਮਾਚਲ ਪ੍ਰਦੇਸ਼ ਤੋਂ ਬਾਅਦ ਪੀ.ਐਮ. ਮੋਦੀ ਨੇ ਪੰਜਾਬ ਦਾ ਦੌਰਾ ਕਰਕੇ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨੇ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇ ਕਰਨ ਤੋਂ ਬਾਅਦ ਗੁਰਦਾਸਪੁਰ 'ਚ ਅਧਿਕਾਰੀਆਂ ਅਤੇ ਜਨ-ਪ੍ਰਤਿਨਿਧੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਰਾਹਤ ਅਤੇ ਪੁਨਰਵਾਸ ਕਾਰਜਾਂ ਦੀ ਪ੍ਰਗਤੀ ਦਾ ਅੰਦਾਜ਼ਾ ਲਗਾਇਆ।
ਪ੍ਰਧਾਨ ਮੰਤਰੀ ਨੇ ਪੰਜਾਬ ਲਈ 1,600 ਕਰੋੜ ਰੁਪਏ ਦੀ ਵਾਧੂ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਇਹ ਰਕਮ ਰਾਜ ਕੋਲ ਪਹਿਲਾਂ ਤੋਂ ਮੌਜੂਦ 12,000 ਕਰੋੜ ਰੁਪਏ ਤੋਂ ਇਲਾਵਾ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਰਾਜ ਨੂੰ SDRF ਦੀ ਦੂਜੀ ਕਿਸ਼ਤ ਪਹਿਲਾਂ ਹੀ ਜਾਰੀ ਕੀਤੀ ਜਾਵੇਗੀ ਅਤੇ PM ਕਿਸਾਨ ਸਨਮਾਨ ਨਿਧੀ ਤਹਿਤ ਵੀ ਰਕਮ ਦਿੱਤੀ ਜਾਵੇਗੀ।
ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਅਸੀਂ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਰ ਵਿਅਕਤੀ ਨੂੰ ਰਾਹਤ ਪ੍ਰਦਾਨ ਕਰਨ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਤਤਕਾਲ ਕੰਮ ਕਰ ਰਹੇ ਹਾਂ। ਅਸੀਂ ਕਿਸਾਨਾਂ ਸਮੇਤ, ਜਿਨ੍ਹਾਂ ਦੀ ਭਲਾਈ ਸਾਡੇ ਲਈ ਸਭ ਤੋਂ ਮਹੱਤਵਪੂਰਨ ਹੈ, ਸਾਰਿਆਂ ਨੂੰ ਹਰ ਸੰਭਵ ਮਦਦ ਦੇਣ ਲਈ… pic.twitter.com/NvhmUPbGwG
— Narendra Modi (@narendramodi) September 9, 2025
ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦੀ ਸਮੀਖਿਆ ਕੀਤੀ। ਇਸ ਦੁਖ ਦੀ ਘੜੀ ਵਿੱਚ, ਮੇਰੀਆਂ ਪ੍ਰਾਰਥਨਾਵਾਂ ਸਾਰੇ ਦੁਖੀ ਪਰਿਵਾਰਾਂ ਨਾਲ ਹਨ। ਅਸੀਂ ਇਸ ਚੁਣੌਤੀ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਯਤਨ ਕਰਾਂਗੇ।https://t.co/MWsvCAp0wA pic.twitter.com/d2KTb0C6Ta
— Narendra Modi (@narendramodi) September 9, 2025
ਪੀ.ਐਮ. ਨੇ ਕਿਹਾ ਕਿ ਖੇਤਰ ਅਤੇ ਪ੍ਰਭਾਵਿਤ ਲੋਕਾਂ ਨੂੰ ਬਚਾਉਣ ਲਈ ਬਹੁ-ਪੱਖੀ ਰਵੱਈਆ ਅਪਣਾਇਆ ਜਾਵੇਗਾ, ਜਿਸ ਵਿੱਚ PM ਆਵਾਸ ਯੋਜਨਾ ਤਹਿਤ ਘਰਾਂ ਦਾ ਮੁੜ-ਨਿਰਮਾਣ, ਰਾਸ਼ਟਰੀ ਹਾਈਵੇਅਜ਼ ਦੀ ਮੁਰੰਮਤ, ਸਕੂਲਾਂ ਦਾ ਮੁੜ-ਨਿਰਮਾਣ, PMNRF ਤੋਂ ਸਹਾਇਤਾ ਅਤੇ ਪਸ਼ੂ ਪਾਲਣ ਲਈ ਮਿਨੀ ਕਿੱਟਾਂ ਦੀ ਵੰਡ ਸ਼ਾਮਲ ਹੋਵੇਗੀ।
ਦਸ ਦਈਏ ਕਿ ਹਿਮਾਚਲ ਪ੍ਰਦੇਸ਼ ਤੋਂ ਇਲਾਵਾ ਪੰਜਾਬ ਇਸ ਵੇਲੇ ਕਈ ਦਹਾਕਿਆਂ ਵਿੱਚ ਆਪਣੀ ਸਭ ਤੋਂ ਭਿਆਨਕ ਹੜ੍ਹ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ। ਜਿਸਦਾ ਮੁੱਖ ਕਾਰਨ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ 'ਚ ਪਾਣੀ ਦਾ ਪੱਧਰ ਵਧਣ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਕੈਚਮੈਂਟ ਖੇਤਰਾਂ ਵਿੱਚ ਹੋਈ ਭਾਰੀ ਬਾਰਿਸ਼ ਨਾਲ ਬਣੀਆਂ ਛੋਟੀਆਂ ਨਦੀਆਂ ਹਨ। ਪੰਜਾਬ ਵਿੱਚ ਜਿੱਥੇ ਹੜ੍ਹਾਂ ਕਾਰਨ ਮੌਤਾਂ ਦੀ ਗਿਣਤੀ 51 ‘ਤੇ ਪਹੁੰਚ ਗਈ ਹੈ ਅਤੇ ਇਸਦੇ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ, ਉਥੇ ਹੀ 1.84 ਲੱਖ ਹੈਕਟੇਅਰ ‘ਤੇ ਖੜੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ।
Comments
Start the conversation
Become a member of New India Abroad to start commenting.
Sign Up Now
Already have an account? Login