ਰਾਹੁਲ ਗਾਂਧੀ / Courtesy: IANS/Prem Nath Pandey
ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੰਦੋਲਨ ਕਰ ਰਹੇ ਵਿਦਿਆਰਥੀਆਂ ’ਤੇ ਹੋਈ ਪੁਲੀਸ ਕਾਰਵਾਈ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੁੱਪ ’ਤੇ ਸਵਾਲ ਉਠਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਸ ਕਾਰਵਾਈ ਲਈ ਅੱਜ ਨਹੀਂ ਤਾਂ ਕੱਲ੍ਹ ਜਵਾਬ ਦੇਣਾ ਹੀ ਪਵੇਗਾ।
‘ਐਕਸ’ ’ਤੇ ਆਪਣੀ ਗੱਲ ਰੱਖਦਿਆਂ ਰਾਹੁਲ ਗਾਂਧੀ ਨੇ ਦੱਸਿਆ ਕਿ ਪ੍ਰਯਾਗਰਾਜ ਵਿੱਚ ਹੋਏ ‘ਛਾਤਰੋਂ ਕੀ ਗੂੰਜ’ ਪ੍ਰੋਗਰਾਮ ਦੌਰਾਨ ਇੱਕ ਵਿਦਿਆਰਥੀ ਨੇ ਉਨ੍ਹਾਂ ਨਾਲ ਆਪਣੀ ਪਰੇਸ਼ਾਨੀ ਸਾਂਝੀ ਕੀਤੀ। ਵਿਦਿਆਰਥੀ ਨੇ ਕਿਹਾ ਕਿ ਹੁਣ ਉਸ ਕੋਲ ਕੋਈ ਵਿਕਲਪ ਨਹੀਂ ਬਚਿਆ। ਪਰਿਵਾਰ ਦੀ ਜ਼ਮੀਨ ਵਿਕ ਜਾਣ ਅਤੇ ਸਿਰ ’ਤੇ ਕਰਜ਼ਾ ਹੋਣ ਦੇ ਬਾਵਜੂਦ ਸਾਲਾਂ ਤੱਕ ਕੀਤੀ ਮਿਹਨਤ ਦਾ ਕੋਈ ਨਤੀਜਾ ਨਹੀਂ ਨਿਕਲਿਆ। ਰਾਹੁਲ ਗਾਂਧੀ ਨੇ ਇਸ ਨੂੰ ਕਿਸੇ ਇੱਕ ਵਿਦਿਆਰਥੀ ਦੀ ਨਾਕਾਮੀ ਨਹੀਂ, ਸਗੋਂ ਪੂਰੇ ਸਿਸਟਮ ਦੀ ਨਾਕਾਮੀ ਦੱਸਿਆ।
ਉਨ੍ਹਾਂ ਦੋਸ਼ ਲਾਇਆ ਕਿ ਜੰਤਰ ਮੰਤਰ ’ਤੇ ਪੇਪਰ ਲੀਕ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ ਕੀਤਾ ਗਿਆ ਅਤੇ ਪੈਲੇਟ ਚਲਾਏ ਗਏ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਗ੍ਰਹਿ ਮੰਤਰੀ ਵੱਲੋਂ ਕੋਈ ਬਿਆਨ ਨਹੀਂ ਦਿੱਤਾ ਗਿਆ। ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਉਹ ਮੁਆਫ਼ੀ ਮੰਗਣ ਦੀ ਬਜਾਏ ਹੋਰ ਕੰਮਾਂ ਵਿੱਚ ਰੁੱਝੇ ਹੋਏ ਹਨ।
ਜ਼ਿਕਰਯੋਗ ਹੈ ਕਿ 20 ਜੁਲਾਈ ਨੂੰ ਵਿਦਿਆਰਥੀਆਂ ’ਤੇ ਹੋਈ ਪੁਲੀਸ ਕਾਰਵਾਈ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਵਿਰੋਧ ਦਰਜ ਕਰਵਾਇਆ ਜਾ ਰਿਹਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਸੰਸਦ ਵਿੱਚ ਗ੍ਰਹਿ ਮੰਤਰੀ ਦੀ ਗੈਰ-ਹਾਜ਼ਰੀ ਨੂੰ ਲੈ ਕੇ ਸਵਾਲ ਉਠਾਏ ਹਨ।
ਉਧਰ, ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਵਿਰੋਧੀ ਧਿਰ ਇਹ ਫ਼ੈਸਲਾ ਨਹੀਂ ਕਰ ਸਕਦੀ ਕਿ ਸਦਨ ਵਿੱਚ ਕਿਸ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login