ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੇ 'ਤਨਖ਼ਾਹੀਆ' ਘੋਸ਼ਿਤ ਕਰ ਦਿੱਤਾ ਹੈ। ਇਹ ਫ਼ੈਸਲਾ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਅਤੇ ਤਖ਼ਤ ਵਲੋਂ ਭੇਜ ਸੰਮਨ ਨੂੰ ਨਜ਼ਰਅੰਦਾਜ਼ ਕਰਨ ਦੇ ਦੋਸ਼ਾਂ ਕਾਰਨ ਲਿਆ ਗਿਆ ਹੈ।
ਤਖ਼ਤ ਸ੍ਰੀ ਪਟਨਾ ਸਾਹਿਬ ਨੇ ਸੁਖਬੀਰ ਬਾਦਲ ਨੂੰ ਇੱਕ ਵਿਸ਼ੇਸ਼ ਧਾਰਮਿਕ ਮੁੱਦੇ 'ਤੇ ਦੋ ਵਾਰ ਸਪੱਸ਼ਟੀਕਰਨ ਲਈ ਬੁਲਾਇਆ ਸੀ, ਪਰ ਉਹ ਪੇਸ਼ ਨਹੀਂ ਹੋਏ। ਬਾਅਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਬੇਨਤੀ 'ਤੇ ਤਖ਼ਤ ਨੇ ਉਨ੍ਹਾਂ ਨੂੰ 20 ਦਿਨ ਦਾ ਵਾਧੂ ਸਮਾਂ ਦਿੱਤਾ, ਪਰੰਤੂ ਸੁਖਬੀਰ ਬਾਦਲ ਫਿਰ ਵੀ ਤਖ਼ਤ ਦੇ ਸਾਹਮਣੇ ਹਾਜ਼ਰ ਨਹੀਂ ਹੋਏ।
ਇਨ੍ਹਾਂ ਹਾਲਾਤਾਂ ਨੂੰ ਦੇਖਦੇ ਹੋਏ, ਤਖ਼ਤ ਸ੍ਰੀ ਪਟਨਾ ਸਾਹਿਬ ਦੀ ਧਾਰਮਿਕ ਕਮੇਟੀ ਨੇ ਫ਼ੈਸਲਾ ਕੀਤਾ ਕਿ ਸੁਖਬੀਰ ਬਾਦਲ ਨੇ ਸਿੱਖ ਧਾਰਮਿਕ ਸੀਮਾਵਾਂ ਦੀ ਉਲੰਘਣਾ ਕੀਤੀ ਹੈ, ਇਸ ਲਈ ਉਨ੍ਹਾਂ ਨੂੰ 'ਤਨਖ਼ਾਹੀਆ' ਘੋਸ਼ਿਤ ਕੀਤਾ ਗਿਆ ਹੈ, ਭਾਵ ਧਾਰਮਿਕ ਅਨੁਸ਼ਾਸਨ ਭੰਗ ਕਰਨ ਵਾਲਾ ਵਿਅਕਤੀ।
ਦੱਸਣਯੋਗ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਐਤਵਾਰ ਨੂੰ ਜਥੇਦਾਰ ਗਿਆਨੀ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਪੰਜ ਪਿਆਰਿਆਂ ਦੀ ਬੈਠਕ ਹੋਈ, ਜਿਸ ਵਿੱਚ ਪੰਜ ਪਿਆਰਿਆਂ ਨੇ ਹੁਕਮਨਾਮਾ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 20 ਦਿਨਾਂ ਦੀ ਮੋਹਲਤ ਦਿੱਤੀ ਸੀ ਕਿ ਬਾਦਲ 20 ਦਿਨਾਂ ਦੇ ਅੰਦਰ ਹਾਜ਼ਰ ਹੋ ਕੇ ਆਪਣਾ ਪੱਖ ਪੇਸ਼ ਕਰਨ। ਬੈਠਕ ਵਿੱਚ ਵਧੀਕ ਮੁੱਖ ਗ੍ਰੰਥੀ ਗਿਆਨੀ ਦਿਲੀਪ ਸਿੰਘ, ਭਾਈ ਗੁਰਦਿਆਲ ਸਿੰਘ, ਸੀਨੀਅਰ ਮੀਤ ਗ੍ਰੰਥੀ ਗਿਆਨੀ ਪਰਸ਼ੂਰਾਮ ਸਿੰਘ, ਮੀਤ ਗ੍ਰੰਥੀ ਅਮਰਜੀਤ ਸਿੰਘ ਸ਼ਾਮਲ ਹੋਏ ਸਨ।
ਹੁਕਮਨਾਮੇ ਅਨੁਸਾਰ ਐਸ.ਜੀ.ਪੀ.ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਚ ਪਿਆਰਿਆਂ ਨਾਲ ਫੋਨ ਰਾਹੀਂ ਹੋਰ ਮੌਲਤ ਦੀ ਮੰਗ ਕੀਤੀ ਸੀ। ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਬੇਨਤੀ 'ਤੇ ਵਿਚਾਰ ਕਰਦੇ ਹੋਏ, ਪੰਚ ਪਿਆਰਿਆਂ ਨੇ ਬਾਦਲ ਨੂੰ 20 ਹੋਰ ਦਿਨਾਂ ਦੀ ਮੌਲਤ ਦਿੱਤੀ ਸੀ ਪਰ ਬਾਦਲ, ਪ੍ਰਧਾਨ ਧਾਮੀ ਵਲੋਂ ਮੰਗੀ ਮੋਹਲਤ ਦੇ ਬਾਵਜੂਦ ਪੇਸ਼ ਨਹੀਂ ਹੋਏ।
ਇਸ ਤੋਂ ਪਹਿਲਾਂ 21 ਮਈ ਨੂੰ ਜਾਰੀ ਹੋਏ ਹੁਕਮਨਾਮੇ ਤੋਂ ਬਾਅਦ 1 ਜੂਨ ਨੂੰ 10 ਦਿਨਾਂ ਦੀ ਵਾਧੂ ਮੋਹਲਤ ਦਿੱਤੀ ਗਈ ਸੀ। ਦਸ ਦਈਏ ਕਿ 21 ਮਈ ਨੂੰ ਹੋਈ ਪੰਚ ਪਿਆਰਿਆਂ ਦੀ ਐਮਰਜੈਂਸੀ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਅਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੂੰ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰਨ ਲਈ ਦੋਸ਼ੀ ਮੰਨ ਕੇ ਤਨਖਾਹੀਆ ਐਲਾਨ ਦਿੱਤਾ ਗਿਆ ਸੀ। ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੂੰ ਵੀ ਇਸ ਮਾਮਲੇ ਵਿੱਚ ਦਖਲਅੰਦਾਜ਼ੀ ਕਰਨ ਵਾਲਾ ਸਾਜ਼ਿਸ਼ਕਰਤਾ ਮੰਨ ਕੇ ਤਖ਼ਤ ਸਾਹਿਬ ਵਿੱਚ ਹਾਜ਼ਰ ਹੋਣ ਦਾ ਹੁਕਮ ਦਿੱਤਾ ਗਿਆ ਸੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login