ADVERTISEMENTs

ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਪਰੇਅ ਮਸ਼ੀਨਾਂ ਦੀ ਸੇਵਾ

ਇਨਾਂ ਮਸ਼ੀਨਾਂ ਜ਼ਰੀਏ ਹਰ ਪਿੰਡ ਵਿੱਚ ਦਵਾਈ ਦਾ ਛਿੜਕਾਅ ਕੀਤਾ ਜਾਵੇਗਾ, ਤਾਂ ਜੋ ਮੱਛਰ ਅਤੇ ਹੋਰ ਕੀੜਿਆਂ ਤੋਂ ਬਚਾਅ ਹੋ ਸਕੇ

ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਪਰੇਅ ਮਸ਼ੀਨਾਂ ਦੀ ਸੇਵਾ / Courtesy

ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਪਰੇਅ ਮਸ਼ੀਨਾਂ ਵੱਖ-ਵੱਖ ਇਲਾਕਿਆਂ ਵਿੱਚ ਭੇਜੀਆਂ ਗਈਆਂ। ਇਸ ਸਬੰਧੀ ਗੱਲ ਕਰਦਿਆਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਜਿਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਰਾਹਤ ਕਾਰਜ ਲਗਾਤਾਰ ਚੱਲ ਰਹੇ ਹਨ, ਉਥੇ ਹੀ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਵਿਚ ਬਿਮਾਰੀਆਂ ਫੈਲਣ ਦੇ ਖਦਸ਼ੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਸਪਰੇਅ ਮਸ਼ੀਨਾਂ ਰਾਹੀਂ ਦਵਾਈ ਦਾ ਛਿੜਕਾਅ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਅੱਜ ਸਪਰੇਅ ਮਸ਼ੀਨਾਂ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਜੀਆਂ ਗਈਆਂ ਹਨ ਅਤੇ ਅਗਲੇ ਦਿਨਾਂ ਵਿਚ ਹੋਰ ਮਸ਼ੀਨਾਂ ਵੀ ਭੇਜੀਆਂ ਜਾਣਗੀਆਂ। ਇਹ ਮਸ਼ੀਨਾਂ ਜਰੱਈਏ ਹਰ ਪਿੰਡ ਤੱਕ ਪਹੁੰਚ ਕਰਕੇ ਦਵਾਈ ਦਾ ਛਿੜਕਾਅ ਕੀਤਾ ਜਾਵੇਗਾ, ਤਾਂ ਜੋ ਮੱਛਰ ਅਤੇ ਹੋਰ ਜ਼ਹਿਰੀਲੇ ਕੀੜਿਆਂ ਤੋਂ ਬਚਾਅ ਹੋ ਸਕੇ।

ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਨ੍ਹਾਂ ਸਪਰੇਅ ਮਸ਼ੀਨਾਂ ਦੀ ਸੇਵਾ ਜਲੰਧਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਜਿਥੇ ਸ਼੍ਰੋਮਣੀ ਕਮੇਟੀ ਵੱਡੀਆਂ ਸੇਵਾਵਾਂ ਕਰ ਰਹੀ ਹੈ, ਉਥੇ ਹੀ ਸੰਗਤਾਂ ਵੱਲੋਂ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਰਾਹਤ ਕਾਰਜ ਵਿਚ ਸੇਵਾਵਾਂ ਵਿਚ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video