ADVERTISEMENTs

ਸਤੰਬਰ 'ਚ ਪਾਕਿਸਤਾਨ ਜਾਣਗੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ!

ਟਰੰਪ ਦਾ ਇਹ ਦੌਰਾ ਦੋਵਾਂ ਦੇਸ਼ਾਂ ਦੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੰਕੇਤ ਹੈ।

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ / facebook

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (America's President Donald Trump) ਸਤੰਬਰ ਵਿੱਚ ਪਾਕਿਸਤਾਨ ਦਾ ਦੌਰਾ ਕਰ ਸਕਦੇ ਹਨ। ਦੋ ਪਾਕਿਸਤਾਨੀ ਟੀਵੀ ਚੈਨਲਾਂ ਨੇ ਵੀਰਵਾਰ ਨੂੰ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਜੇਕਰ ਇਹ ਦੌਰਾ ਤਹਿ ਹੁੰਦਾ ਹੈ, ਤਾਂ ਇਹ ਲਗਭਗ ਦੋ ਦਹਾਕਿਆਂ ਬਾਅਦ ਕਿਸੇ ਅਮਰੀਕੀ ਰਾਸ਼ਟਰਪਤੀ ਦੀ ਪਾਕਿਸਤਾਨ ਦੀ ਯਾਤਰਾ ਹੋਵੇਗੀ। ਇਸ ਤੋਂ ਪਹਿਲਾਂ 2006 ਵਿੱਚ ਤਤਕਾਲੀਨ ਰਾਸ਼ਟਰਪਤੀ ਜਾਰਜ ਐਚ. ਡਬਲਯੂ. ਬੁਸ਼ (George Herbert Walker Bush) ਨੇ ਪਾਕਿਸਤਾਨ ਦਾ ਦੌਰਾ ਕੀਤਾ ਸੀ।

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਇਸ ਦੌਰੇ ਦੀ ਪੁਸ਼ਟੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਕੋਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਹਾਲਾਂਕਿ ਰਿਪੋਰਟਾਂ ਅਨੁਸਾਰ, ਟਰੰਪ ਪਾਕਿਸਤਾਨ ਤੋਂ ਬਾਅਦ ਭਾਰਤ ਵੀ ਜਾ ਸਕਦੇ ਹਨ।

ਦੱਸਣਯੋਗ ਹੈ ਕਿ ਹਾਲ ਹੀ ਵਿੱਚ ਟਰੰਪ ਨੇ ਪਾਕਿਸਤਾਨ ਦੇ ਫੌਜੀ ਮੁਖੀ ਫੀਲਡ ਮਾਰਸ਼ਲ ਆਸੀਮ ਮੁਨੀਰ (Asim Munir) ਨਾਲ ਵ੍ਹਾਈਟ ਹਾਊਸ ਵਿੱਚ ਮੁਲਾਕਾਤ ਕੀਤੀ ਸੀ। ਇਹ ਮੀਟਿੰਗ ਇਤਿਹਾਸਕ ਮੰਨੀ ਗਈ, ਕਿਉਂਕਿ ਇਸ ਤੋਂ ਪਹਿਲਾਂ ਕਿਸੇ ਵੀ ਪਾਕਿਸਤਾਨੀ ਫੌਜੀ ਮੁਖੀ ਦਾ ਵ੍ਹਾਈਟ ਹਾਊਸ ਵਿੱਚ ਅਜਿਹਾ ਸਵਾਗਤ ਨਹੀਂ ਹੋਇਆ ਸੀ। ਇਸ ਮੁਲਾਕਾਤ ਤੋਂ ਬਾਅਦ ਅਮਰੀਕਾ-ਪਾਕਿਸਤਾਨ ਸੰਬੰਧਾਂ ਵਿੱਚ ਨਵੀਂ ਗਰਮਾਹਟ ਵੇਖਣ ਨੂੰ ਮਿਲੀ।

ਹੁਣ ਮੰਨਿਆ ਜਾ ਰਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਇਹ ਦੌਰਾ ਦੋਵਾਂ ਦੇਸ਼ਾਂ ਦੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੰਕੇਤ ਹੈ।
 

Comments

Related

ADVERTISEMENT

 

 

 

ADVERTISEMENT

 

 

E Paper

 

 

 

Video