ADVERTISEMENT

ADVERTISEMENT

ਪੰਜਾਬ 'ਚ 47.4 ਡਿਗਰੀ ਤਾਪਮਾਨ ਨਾਲ ਟੁੱਟਿਆ ਰਿਕਾਰਡ, 29 ਮਈ ਤੱਕ ਅਲਰਟ ਜਾਰੀ

ਪੰਜਾਬ 'ਚ ਮੌਸਮ ਵਿਭਾਗ ਨੇ 29 ਤੱਕ ਹੀਟ ਵੇਵ ਅਤੇ ਕੜਾਕੇ ਦੀ ਗਰਮੀ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ 30 ਮਈ ਨੂੰ ਵੀ ਮੌਸਮ ਤੋਂ ਕੋਈ ਰਾਹਤ ਨਹੀਂ ਮਿਲੇਗੀ ਅਤੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਯੈਲੋ ਅਲਰਟ ਹੈ।

ਪੰਜਾਬ 'ਚ ਗਰਮੀ ਦਾ ਕਹਿਰ ਜਾਰੀ ਹੈ / social media

ਪੰਜਾਬ 'ਚ ਗਰਮੀ ਦਾ ਕਹਿਰ ਜਾਰੀ ਹੈ। ਇਸ ਵਾਰ ਮਈ ਮਹੀਨੇ ਦੀ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸੂਬੇ ਵਿੱਚ ਅਗਲੇ ਦਿਨਾਂ ਵਿੱਚ ਵੀ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।

ਫਰੀਦਕੋਟ 'ਚ ਪਾਰਾ 47.4 ਡਿਗਰੀ ਤੱਕ ਪਹੁੰਚ ਗਿਆ, ਜੋ ਇਸ ਸੀਜ਼ਨ ਦਾ ਸਭ ਤੋਂ ਵੱਧ ਹੈ। ਇਸ ਤੋਂ ਇਲਾਵਾ ਵੱਧ ਤੋਂ ਵੱਧ ਤਾਪਮਾਨ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਵੀ ਤੋੜ ਦਿੱਤਾ ਹੈ। ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ 2.4 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਇਹ ਸੂਬੇ ਵਿੱਚ ਆਮ ਨਾਲੋਂ ਪੰਜ ਡਿਗਰੀ ਵੱਧ ਪਹੁੰਚ ਗਿਆ ਹੈ।

ਗਰਮੀ ਨੇ ਕਈ ਜ਼ਿਲ੍ਹਿਆਂ ਵਿੱਚ ਸਮੱਸਿਆ ਵਧਾ ਦਿੱਤੀ ਹੈ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਸਭ ਤੋਂ ਵੱਧ ਪ੍ਰਭਾਵਿਤ ਹੋਏ।

ਐਤਵਾਰ ਨੂੰ ਘੱਟੋ-ਘੱਟ ਤਾਪਮਾਨ 'ਚ -0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਅਜੇ ਵੀ ਇਹ ਆਮ ਨਾਲੋਂ 1.6 ਡਿਗਰੀ ਜ਼ਿਆਦਾ ਹੈ। ਬੱਲੋਵਾਲ ਵਿੱਚ ਸਭ ਤੋਂ ਘੱਟ ਤਾਪਮਾਨ 23.2 ਡਿਗਰੀ ਦਰਜ ਕੀਤਾ ਗਿਆ।

 

ਵਿਭਾਗ ਅਨੁਸਾਰ ਵੱਧ ਤੋਂ ਵੱਧ ਤਾਪਮਾਨ ਵਿੱਚ ਸਭ ਤੋਂ ਵੱਧ ਵਾਧਾ ਜਲੰਧਰ ਦੇ ਨੂਰਮਹਿਲ ਵਿੱਚ ਦਰਜ ਕੀਤਾ ਗਿਆ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 3.6 ਦੇ ਵਾਧੇ ਨਾਲ 42.7 ਦਰਜ ਕੀਤਾ ਗਿਆ ਹੈ। ਪਟਿਆਲਾ ਦਾ ਤਾਪਮਾਨ 45.7 ਡਿਗਰੀ, ਪਠਾਨਕੋਟ, ਬਠਿੰਡਾ ਅਤੇ ਅੰਮ੍ਰਿਤਸਰ ਦਾ 45.2 ਡਿਗਰੀ, ਬਰਨਾਲਾ ਅਤੇ ਆਨੰਦਪੁਰ ਸਾਹਿਬ ਦਾ 44.9, ਲੁਧਿਆਣਾ ਦਾ 44.8 ਅਤੇ ਫਤਿਹਗੜ੍ਹ ਸਾਹਿਬ ਦਾ 44.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

 

ਮੌਸਮ ਵਿਭਾਗ ਅਨੁਸਾਰ ਤਾਪਮਾਨ ਵਿਚ ਇਹ ਵਾਧਾ ਅਗਲੇ ਕੁਝ ਦਿਨਾਂ ਵਿਚ ਵੀ ਜਾਰੀ ਰਹੇਗਾ, ਇਸ ਲਈ ਬੱਚਿਆਂ ਅਤੇ ਬਜ਼ੁਰਗਾਂ ਨੂੰ ਤੇਜ਼ ਧੁੱਪ ਤੋਂ ਬਚਣਾ ਚਾਹੀਦਾ ਹੈ ਅਤੇ ਨਿਯਮਤ ਤੌਰ 'ਤੇ ਪਾਣੀ ਪੀਣਾ ਚਾਹੀਦਾ ਹੈ।

 

Comments

Related