ADVERTISEMENT

ADVERTISEMENT

ਬੇਅਦਬੀ ਤੇ ਗੋਲੀਕਾਂਡ ਮਾਮਲਾ: ਹਾਈਕੋਰਟ ਦੇ ਫੈਸਲੇ ਨੇ ਵਧਾਈ ਸਿਆਸੀ ਹਲਚਲ, ਰਿਕਾਰਡ ਹੋਵੇਗਾ ਤਬਦੀਲ

 ਬੇਅਦਬੀ ਤੇ ਗੋਲੀਕਾਂਡ ਮਾਮਲਾ: ਹਾਈਕੋਰਟ ਦੇ ਫੈਸਲੇ ਨੇ ਵਧਾਈ ਸਿਆਸੀ ਹਲਚਲ, ਰਿਕਾਰਡ ਹੋਵੇਗਾ ਤਬਦੀਲ ਬੇਅਦਬੀ ਤੇ ਗੋਲੀਕਾਂਡ ਮਾਮਲਾ: ਹਾਈਕੋਰਟ ਦੇ ਫੈਸਲੇ ਨੇ ਵਧਾਈ ਸਿਆਸੀ ਹਲਚਲ, ਰਿਕਾਰਡ ਹੋਵੇਗਾ ਤਬਦੀਲ / Staff Reporter

ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਲੈਂਦਿਆਂ ਕੋਟਕਪੂਰਾ ਗੋਲੀਕਾਂਡ ਦਾ ਮੁਕੱਦਮਾ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ 'ਚ ਤਬਦੀਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਦੋਸ਼ੀ ਸਾਬਕਾ ਪੁਲਸ ਅਧਿਕਾਰੀ ਚਰਨਜੀਤ ਸ਼ਰਮਾ ਅਤੇ ਪਰਮਰਾਜ ਉਮਰਾਨੰਗਲ ਵਲੋਂ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ 'ਚ ਮੰਗ ਕੀਤੀ ਗਈ ਸੀ ਕਿ ਇਸ ਕੇਸ ਨੂੰ ਪੰਜਾਬ ਤੋਂ ਬਾਹਰ ਕਿਸੇ ਨਿਰਪੱਖ ਅਦਾਲਤ 'ਚ ਟਰਾਂਸਫਰ ਕੀਤਾ ਜਾਵੇ।

ਸਾਲ 2015 'ਚ ਬਹਿਬਲ ਕਲਾਂ ਅਤੇ ਕੋਟਕਪੂਰਾ 'ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਸ਼ਾਂਤਮਈ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ 'ਤੇ ਪੁਲਸ ਵੱਲੋਂ ਗੋਲੀਬਾਰੀ ਕੀਤੀ ਗਈ ਸੀ। ਇਸ ਘਟਨਾ 'ਚ ਕਈ ਲੋਕ ਜ਼ਖਮੀ ਹੋਏ ਸਨ ਅਤੇ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਐੱਸ. ਆਈ. ਟੀ. (SIT) ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਕਈ ਉੱਚ ਪੁਲਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਸੀ।

ਹਾਈਕੋਰਟ ਦਾ ਕਹਿਣਾ ਹੈ ਕਿ ਕੇਸ ਚੰਡੀਗੜ੍ਹ ਸ਼ਿਫਟ ਹੋਣ ਨਾਲ ਹੁਣ ਟ੍ਰਾਇਲ 'ਚ ਤੇਜ਼ੀ ਆਉਣ ਅਤੇ ਨਿਰਪੱਖ ਸੁਣਵਾਈ ਦੀ ਉਮੀਦ ਹੈ। ਇਸ ਫ਼ੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ 'ਚ ਇੱਕ ਵਾਰ ਫਿਰ ਗਰਮਾਹਟ ਵੱਧਣ ਦੀ ਸੰਭਾਵਨਾ ਹੈ ਕਿਉਂਕਿ ਇਹ ਮਾਮਲਾ ਲੰਬੇ ਸਮੇਂ ਤੋਂ ਭਾਵੁਕ ਅਤੇ ਸਿਆਸੀ ਮੁੱਦਾ ਰਿਹਾ ਹੈ। ਹੁਣ ਫਰੀਦਕੋਟ ਅਦਾਲਤ ਤੋਂ ਸਾਰਾ ਰਿਕਾਰਡ ਚੰਡੀਗੜ੍ਹ ਦੀ ਸੈਸ਼ਨ ਅਦਾਲਤ 'ਚ ਭੇਜਿਆ ਜਾਵੇਗਾ, ਜਿੱਥੇ ਇਸ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।

Comments

Leave A Comment

Required fields are marked (*).

Related

Talk to us?