ADVERTISEMENT

ADVERTISEMENT

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ

 ਅੱਜ ਸੰਸਾਰ ਭਰ ਵਿੱਚ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।

ਇਸ ਮੌਕੇ ਕਥਾਵਾਚਕਾਂ ਨੇ ਸੰਗਤਾਂ ਨਾਲ ਭਗਤ ਕਬੀਰ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਸਿੱਖਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਨੇ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਅਕਾਲ ਪੁਰਖ ਦੀ ਭਗਤੀ ’ਤੇ ਜ਼ੋਰ ਦਿੱਤਾ। ਭਗਤ ਕਬੀਰ ਜੀ ਨੇ ਸਮਾਜ ਅੰਦਰ ਜਾਤ-ਪਾਤ ਦੇ ਵਿਤਕਰੇ ਵਿਰੁੱਧ ਅਵਾਜ਼ ਉਠਾਈ ਅਤੇ ਨੇਕੀ ਦਾ ਮਾਰਗ ਅਪਨਾਉਣ ਲਈ ਪ੍ਰੇਰਿਆ। 

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Comments

Related