ADVERTISEMENT

ADVERTISEMENT

ਸਿੱਧੂ ਮੂਸੇਵਾਲਾ ਦੇ ਮਿੱਤਰ ਦੇ ਘਰ ਦੇ ਬਾਹਰ ਸੁਰੱਖਿਆ ਮੁਲਾਜ਼ਮ ਤਾਇਨਾਤ, ਜਾਣੋਂ ਕਿਉਂ

ਸੰਧੂ ਨੇ 2022 ਵਿੱਚ ਹੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੁਰੱਖਿਆ ਦੀ ਮੰਗ ਕੀਤੀ ਸੀ ਅਤੇ ਦੱਸਿਆ ਸੀ ਕਿ ਉਸ ਨੂੰ ਵੀ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਵੱਲੋਂ ਧਮਕੀਆਂ ਮਿਲ ਰਹੀਆਂ ਹਨ।

ਸਿੱਧੂ ਮੂਸੇਵਾਲਾ ਦੀ ਪੁਰਾਣੀ ਤਸਵੀਰ / instagram @ sidhu_moosewala

ਸਿੱਧੂ ਮੂਸੇਵਾਲਾ ਦੇ ਕਰੀਬੀ ਹਰਸਿਮਰਨ ਸਿੰਘ ਸੰਧੂ ਨੂੰ ਪੰਜਾਬ ਸਰਕਾਰ ਨੇ ਸੁਰੱਖਿਆ ਪ੍ਰਦਾਨ ਕੀਤੀ ਹੈ। ਜਿਸ ਦਿਨ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਸੰਧੂ ਨੇ 2022 'ਚ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਸੁਰੱਖਿਆ ਦੀ ਮੰਗ ਕੀਤੀ ਸੀ। 


ਪੰਜਾਬ ਸਰਕਾਰ ਨੇ ਹਾਈਕੋਰਟ 'ਚ ਦਾਇਰ ਆਪਣੇ ਜਵਾਬ 'ਚ ਕਿਹਾ ਹੈ ਕਿ ਸੰਧੂ ਦੀ ਜਾਨ ਨੂੰ ਖਤਰਾ ਹੈ, ਫਿਲਹਾਲ ਉਨ੍ਹਾਂ ਦੀ ਸੁਰੱਖਿਆ ਲਈ 6 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਅਜੇ ਵੀ ਸੰਧੂ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

ਹਰਸਿਮਰਨ ਸੰਧੂ ਪੰਜਾਬ ਦੇ ਸਹਾਇਕ ਐਡਵੋਕੇਟ ਜਨਰਲ ਵੀ ਰਹਿ ਚੁੱਕੇ ਹਨ। 2022 'ਚ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਸੰਧੂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਵੀ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਤੋਂ ਧਮਕੀਆਂ ਮਿਲ ਰਹੀਆਂ ਹਨ। ਉਦੋਂ ਵੀ ਹਾਈ ਕੋਰਟ ਨੇ ਸੰਧੂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਸਨ।


ਦੋਵਾਂ ਗੈਂਗਸਟਰਾਂ ਵੱਲੋਂ ਹਾਲੇ ਵੀ ਸੰਧੂ ਨੂੰ ਧਮਕੀਆਂ ਮਿਲ ਰਹੀਆਂ ਹਨ, ਜਿਸ ਸਬੰਧੀ ਸੰਧੂ ਨੇ ਪਿਛਲੇ ਸਾਲ ਨਵੰਬਰ ਮਹੀਨੇ ਮੋਹਾਲੀ ਦੇ ਮਟੌਰ ਥਾਣੇ ਵਿੱਚ ਐਫਆਈਆਰ ਵੀ ਦਰਜ ਕਰਵਾਈ ਸੀ।

 

ਹੁਣ ਪੰਜਾਬ ਸਰਕਾਰ ਨੇ ਸੰਧੂ ਦੀ ਸੁਰੱਖਿਆ ਲਈ ਛੇ ਸੁਰੱਖਿਆ ਮੁਲਾਜ਼ਮ ਤਾਇਨਾਤ ਕਰਕੇ ਹਾਈ ਕੋਰਟ ਨੂੰ ਸੂਚਿਤ ਕਰ ਦਿੱਤਾ ਹੈ। ਹਰਸਿਮਰਨ ਸੰਧੂ ਸਿੱਧੂ ਮੂਸੇਵਾਲਾ ਦੇ ਸਭ ਤੋਂ ਨਜ਼ਦੀਕੀਆਂ ਵਿੱਚੋਂ ਸੀ। 

 

Comments

Related